12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਹਾਰਾਜਾ ਰਣਜੀਤ ਸਿੰਘ ਦਾ ਇਤਿਹਾਸਕ ਸਮਰ ਪੈਲੇਸ। ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸਕ ਸਮਰ ਪੈਲੇਸ ’ਤੇ ਹਾਈ ਕੋਰਟ ਸਖ਼ਤ ਨਾਜਾਇਜ਼ ਕਬਜ਼ਿਆਂ ਤੇ ਕਾਲੋਨਾਈਜ਼ਰਾਂ ਦੀਆਂ ਸਰਗਰਮੀਆਂ ’ਤੇ ਰੋਕ

ਪਠਾਨਕੋਟ, 11 ਅਗਸਤ (ਸੰਧੂ)-ਦੀਨਾਨਗਰ ਸਥਿਤ ਸਿੱਖ ਸਾਮਰਾਜ ਦੇ ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸਕ ਸਮਰ ਪੈਲੇਸ (ਬਾਰਾਦਰੀ) ਨੂੰ ਕਥਿਤ ਨਾਜਾਇਜ਼ ਕਬਜ਼ਿਆਂ ਅਤੇ ਕਾਲੋਨਾਈਜ਼ਰਾਂ ਤੋਂ ਬਚਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਉਂਦਿਆਂ ਪੂਰੀ ਜਾਇਦਾਦ ’ਤੇ ਯਥਾ-ਸਥਿਤੀ ਬਣਾਈ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 13 ਅਗਸਤ, 2026 ਨੂੰ ਹੋਵੇਗੀ ।

ਨਵਨ ਬੀਰ ਗਿੱਲ ਤੇ ਮਨਿੰਦਰ ਸਿੰਘ 12-08-2026
ਪਠਾਨਕੋਟ, 11 ਅਗਸਤ (ਸੰਧੂ)-ਦੀਨਾਨਗਰ ਸਥਿਤ ਸਿੱਖ ਸਾਮਰਾਜ ਦੇ ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸਕ ਸਮਰ ਪੈਲੇਸ (ਬਾਰਾਦਰੀ) ਨੂੰ ਕਥਿਤ ਨਾਜਾਇਜ਼ ਕਬਜ਼ਿਆਂ ਅਤੇ ਕਾਲੋਨਾਈਜ਼ਰਾਂ ਤੋਂ ਬਚਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਉਂਦਿਆਂ ਪੂਰੀ ਜਾਇਦਾਦ ’ਤੇ ਯਥਾ-ਸਥਿਤੀ ਬਣਾਈ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 13 ਅਗਸਤ, 2026 ਨੂੰ ਹੋਵੇਗੀ । ਇਸ ਇਤਿਹਾਸਕ ਵਿਰਾਸਤ ਦੀ ਸੁਰੱਖਿਆ ਲਈ ਨਵਨ ਬੀਰ ਗਿੱਲ ਅਤੇ ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਵਲੋਂ ਐਡਵੋਕੇਟ ਕਰਨ ਸਿੰਘ ਗਿੱਲ, ਅੰਗਦ ਸਿੰਘ ਗਿੱਲ ਅਤੇ ਆਰਵ ਸਿੰਘ ਗਿੱਲ ਰਾਹੀਂ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ । ਪਟੀਸ਼ਨ ਵਿਚ ਦੱਸਿਆ ਗਿਆ ਕਿ ਮਹਾਰਾਜਾ ਰਣਜੀਤ ਸਿੰਘ ਨਾਲ ਸੰਬੰਧਿਤ ਇਸ ਇਤਿਹਾਸਕ ਬਾਰਾਦਰੀ ਨੂੰ 31 ਦਸੰਬਰ 2010 ਨੂੰ ਪੰਜਾਬ ਪ੍ਰਾਚੀਨ ਅਤੇ ਇਤਿਹਾਸਕ ਸਮਾਰਕ ਐਕਟ ਤਹਿਤ ਸੁਰੱਖਿਅਤ ਸਮਾਰਕ ਐਲਾਨਿਆ ਗਿਆ ਸੀ। ਪਟੀਸ਼ਨਕਰਤਾਵਾਂ ਅਨੁਸਾਰ ਲਗਭਗ 46 ਕਨਾਲ 15 ਮਰਲੇ ਜ਼ਮੀਨ ’ਤੇ ਕਥਿਤ ਤੌਰ ’ਤੇ ਗੈਰ-ਕਾਨੂੰਨੀ ਕਾਲੋਨੀ ਕੱਟਣ ਅਤੇ ਜ਼ਮੀਨ ਦੀ ਖਰੀਦ-ਫਰੋਖ਼ਤ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਜਿਸ ਨਾਲ ਇਤਿਹਾਸਕ ਇਮਾਰਤ ਨੂੰ ਵੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਸੀ । ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਾਰਜਕਾਰੀ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਵੀਜ਼ਨ ਬੈਂਚ ਨੇ ਅਗਲੀ ਸੁਣਵਾਈ ਤੱਕ ਜਾਇਦਾਦ ਦੀ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ। ਇਸ ਮੌਕੇ ਨਵਨ ਬੀਰ ਗਿੱਲ ਅਤੇ ਮਨਿੰਦਰ ਸਿੰਘ ਨੇ ਕਿਹਾ ਕਿ ਸਮਰ ਪੈਲੇਸ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਸਾਡੇ ਸ਼ਾਨਦਾਰ ਇਤਿਹਾਸ ਅਤੇ ਸਿੱਖ ਸਾਮਰਾਜ ਦੀ ਅਨਮੋਲ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਨਿੱਜੀ ਮੁਨਾਫ਼ੇ ਲਈ ਅਜਿਹੀਆਂ ਇਤਿਹਾਸਕ ਧਰੋਹਰਾਂ ਨੂੰ ਨੁਕਸਾਨ ਪਹੁੰਚਾਉਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਸ ਇਤਿਹਾਸਕ ਸਥਾਨ ਦੀ ਸੁਰੱਖਿਆ ਅਤੇ ਸੈਰ-ਸਪਾਟੇ ਵਜੋਂ ਵਿਕਾਸ ਲਈ ਢੁੱਕਵੇਂ ਕਦਮ ਚੁੱਕਣ ਦੀ ਮੰਗ ਕੀਤੀ ।
ਪਿਛਲੀ ਖ਼ਬਰ ਵੰਡ ਦੇ 79 ਵਰ੍ਹੇ ਬਾਅਦ ਵੀ ਭਾਰਤ ਨੂੰ ਨਹੀਂ ਮਿਲ ਸਕਿਆ ਲਾਹੌਰੀ ਲੂਣ ਦਾ ਬਦਲ ਸਰਹੱਦੀ ਵਪਾਰ ’ਤੇ ਰੋਕ ਕਾਰਨ ਨਹੀਂ ਪਹੁੰ... ਅਗਲੀ ਖ਼ਬਰ ਸਾਫਮਾ ਨੇ 14 ਦੀ ਰਾਤ ਵਾਹਗਾ ਸਰਹੱਦ ’ਤੇ ਮੋਮਬੱਤੀਆਂ ਜਗਾਉਣ ਦਾ ਬਦਲਿਆ ਪ੍ਰੋਗਰਾਮ ਹੁਣ 13 ਦੀ ਰਾਤ ਸਰਹੱਦ ’ਤੇ ਮੋਮਬੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।