12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਿਦੇਸ਼ਾਂ ’ਚ ਪਾਵਨ ਬੀੜਾਂ ਦੀ ਅਣ-ਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਜਥੇਦਾਰ ਗੜਗੱਜ ਕਿਹਾ, ਕੇਂਦਰ ਸਰਕਾਰ ਨੂੰ ਗੁਰਬਾਣੀ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਨੂੰ ਚੈਨਲ ਲਈ ਮਨਜ਼ੂਰੀ ਦੇਣੀ ਚਾਹੀਦੀ

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਅਮਰੀਕਾ ਵਿਖੇ ਕੋਰਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬੀਤੇ ਸਮੇਂ ਕੁਝ ਵਿਅਕਤੀਆਂ ਵਲੋਂ ਵਿਦੇਸ਼ਾਂ ਤੋਂ ਅਣ-ਅਧਿਕਾਰਤ ਤੌਰ ’ਤੇ ਪਾਵਨ ਬੀੜਾਂ ਦੀ ਪ੍ਰਕਾਸ਼ਨਾ ਕਰਕੇ ਸ਼ਰਧਾਲੂ ਸਿੱਖਾਂ ਨੂੰ ਵੇਚਣ, ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਮੁਹੱਈਆ ਕਰਵਾਉਣ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿਚ ਮਰਯਾਦਾ ਦੀ ਉਲੰਘਣਾ ਤੇ ਅਣਗਹਿਲੀ, ਸਿੱਖਾਂ ਦੇ ਬੇਲੋੜੇ ਆਪਸੀ ਵਿਵਾਦਾਂ, ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਨ ਲਈ ਅਕਾਲ ਤਖ਼ਤ ਸਾਹਿਬ ਨੂੰ ਗਲਤ ਤੇ ਗੁਮਰਾਹਕੁੰਨ ਜਾਣਕਾਰੀਆਂ ਭੇਜਣ ਦੇ ਮਾਮਲੇ ਗੰਭੀਰਤਾ ਨਾਲ ਵਿਚਾਰੇ ਗਏ।

ਭਾਈ ਸਵਿੰਦਰ ਸਿੰਘ ਨਾਲ ਵਿਚਾਰ-ਚਰਚਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਹੋਰ। ਤਸਵੀਰ : ਨਿਰਮਲ ਸਟੂਡੀਓ 12-08-2026

ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਅਮਰੀਕਾ ਵਿਖੇ ਕੋਰਆਰਡੀਨੇਟਰ ਤੇ ਮੈਂਬਰ ਭਾਈ ਸਵਿੰਦਰ ਸਿੰਘ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ।ਇਸ ਦੌਰਾਨ ਬੀਤੇ ਸਮੇਂ ਕੁਝ ਵਿਅਕਤੀਆਂ ਵਲੋਂ ਵਿਦੇਸ਼ਾਂ ਤੋਂ ਅਣ-ਅਧਿਕਾਰਤ ਤੌਰ ’ਤੇ ਪਾਵਨ ਬੀੜਾਂ ਦੀ ਪ੍ਰਕਾਸ਼ਨਾ ਕਰਕੇ ਸ਼ਰਧਾਲੂ ਸਿੱਖਾਂ ਨੂੰ ਵੇਚਣ, ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਮੁਹੱਈਆ ਕਰਵਾਉਣ, ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿਚ ਮਰਯਾਦਾ ਦੀ ਉਲੰਘਣਾ ਤੇ ਅਣਗਹਿਲੀ, ਸਿੱਖਾਂ ਦੇ ਬੇਲੋੜੇ ਆਪਸੀ ਵਿਵਾਦਾਂ, ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਨ ਲਈ ਅਕਾਲ ਤਖ਼ਤ ਸਾਹਿਬ ਨੂੰ ਗਲਤ ਤੇ ਗੁਮਰਾਹਕੁੰਨ ਜਾਣਕਾਰੀਆਂ ਭੇਜਣ ਦੇ ਮਾਮਲੇ ਗੰਭੀਰਤਾ ਨਾਲ ਵਿਚਾਰੇ ਗਏ। ਜਥੇਦਾਰ ਗੜਗੱਜ ਨੇ ਕਿਹਾ ਕਿ ਬੀਤੇ ਸਮੇਂ ਕੁਝ ਵਿਅਕਤੀਆਂ ਵਲੋਂ ਅਣ-ਅਧਿਕਾਰਤ ਤੌਰ ’ਤੇ ਚੀਨ ਅਤੇ ਵਿਦੇਸ਼ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ, ਜਿਸ ’ ਤੇ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਇਹ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਕਿ ਅਮਰੀਕਾ ਅਤੇ ਯੂ.ਕੇ. ਅੰਦਰ ਕੁਝ ਵਿਅਕਤੀਆਂ ਦੇ ਸਮੂਹ ਵਲੋਂ ਫਿਰ ਤੋਂ ਇਹ ਕੰਮ ਕੀਤਾ ਜਾ ਰਿਹਾ ਹੈ, ਜਿਸ ‘ਤੇ ਅਕਾਲ ਤਖ਼ਤ ਸਾਹਿਬ ਤੋਂ ਕਰੜਾ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਗੀਚਾ ਸਿੰਘ ਤੇ ਜਸਕਰਨ ਸਿੰਘ ਵੀ ਹਾਜ਼ਰ ਸਨ।

ਗੁਰਬਾਣੀ ਪ੍ਰਸਾਰਨ ਮਾਮਲੇ ’ਚ ਮਰਯਾਦਾ-ਸਤਿਕਾਰ ਰੱਖਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ
ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਬਾਣੀ ਸਰਬਸਾਂਝੀ ਹੈ ਪਰ ਚੈਨਲਾਂ ਤੋਂ ਇਸ ਦੇ ਪ੍ਰਸਾਰਨ ਮਾਮਲੇ ‘ਚ ਮਰਯਾਦਾ ਤੇ ਸਤਿਕਾਰ ਰੱਖਣਾ ਪੁਰਾਤਨ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਤੇ ਕਿਸੇ ਨੂੰ ਵੀ ਪ੍ਰਸਾਰਨ ਤੋਂ ਪਹਿਲਾਂ ਇਸ ਦੀ ਇਜ਼ਾਜ਼ਤ ਲੈਣੀ ਚਾਹੀਦੀ ਹੈ ਤੇ ਮਨਮਰਜ਼ੀ ਨਹੀਂ ਕਰਨੀ ਚਾਹੀਦੀ। 

ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਅਗਲੀ ਖ਼ਬਰ ਪੰਜਾਬ ਵਿਚ ਕੁਆਰੇ ਗੱਭਰੂਆਂ ਦੀ ਗਿਣਤੀ ਵਧਣ ਲੱਗੀ ਲੜਕੀਆਂ ਦੇ ਮੁਕਾਬਲੇ ਲੜਕਿਆਂ ਦੀ ਵਧ ਰਹੀ ਗਿਣਤੀ ਨੇ ਵਿਆਹਾਂ ਦਾ ਗਣਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।