ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਨਾਲ ਮੀਟਿੰਗ
ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਇਕ ਮੀਟਿੰਗ ਸੰਯੁਕਤ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨਾਲ ਹੋਈ। ਮੀਟਿੰਗ ਵਿਚ ਮੁੱਦਾ ਚੁੱਕਿਆ ਗਿਆ ਕਿ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਉਣ ਤੇ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ।
ਅਜੀਤ ਡੈਸਕ
12-08-2026