ਜਥੇਦਾਰ ਦਵਿੰਦਰ ਸਿੰਘ ਖੱਟੜਾ, ਹਰਪਾਲ ਸਿੰਘ ਜੱਲ੍ਹਾ, ਨਵਤੇਜ ਸਿੰਘ ਖੱਟੜਾ, ਮੈਨੇਜਰ ਇਕਬਾਲ ਸਿੰਘ ਝਬਾਲ।
ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਅੱਜ ਤੋਂ-ਜਥੇ. ਖੱਟੜਾ, ਜੱਲ੍ਹਾ, ਝਬਾਲ
ਬੀਜਾ, 11 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਾਲਾਨਾ ਜੋੜ ਮੇਲਾ 12-13 ਤੇ 14 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਕਈ ਦਿਨਾਂ ਤੋਂ ਗੁਰੂ ਘਰ ਦੇ ਪ੍ਰਬੰਧਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋੜ ਮੇਲੇ ਦੀਆਂ ਤਿਆਰੀਆਂ ਵਿਚ ਜੁੱਟੇ ਹੋਏ ਸਨ।
ਬੀਜਾ, 11 ਅਗਸਤ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਾਲਾਨਾ ਜੋੜ ਮੇਲਾ 12-13 ਤੇ 14 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਕਈ ਦਿਨਾਂ ਤੋਂ ਗੁਰੂ ਘਰ ਦੇ ਪ੍ਰਬੰਧਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋੜ ਮੇਲੇ ਦੀਆਂ ਤਿਆਰੀਆਂ ਵਿਚ ਜੁੱਟੇ ਹੋਏ ਸਨ। ਜਥੇ ਦਵਿੰਦਰ ਸਿੰਘ ਖੱਟੜਾ ਤੇ ਜਥੇਦਾਰ ਹਰਪਾਲ ਸਿੰਘ ਜੱਲ੍ਹਾ (ਦੋਵੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ), ਨਵਤੇਜ ਸਿੰਘ ਖੱਟੜਾ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦੱਸਿਆ ਕਿ 12 ਅਗਸਤ ਨੂੰ ਅਖੰਡ ਪਾਠ ਆਰੰਭ ਹੋਣਗੇ ਤੇ 13 ਅਗਸਤ ਨੂੰ ਸਵੇਰੇ 10 ਵਜੇ ਤੋਂ ਰਾਤ 12 ਵਜੇ ਤੱਕ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ, ਕਵੀਸ਼ਰ ਤੇ ਸਿੱਖ ਵਿਦਵਾਨ ਸੰਗਤਾਂ ਨੂੰ ਗੁਰਇਤਿਹਾਸ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਢਾਡੀ ਦਰਬਾਰ ਹੋਵੇਗਾ। ਮੈਨੇਜਰ ਇਕਬਾਲ ਸਿੰਘ ਝਬਾਲ, ਪਰਮਜੀਤ ਸਿੰਘ ਗੁਰਦਾਸਪੁਰੀ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਨੇ ਦਸਿਆ ਕਿ ਆਲਾਨਾ ਜੋੜ ਮੇਲੇ ਦੀ ਸੰਪੂਰਨਤਾ ਮੌਕੇ 14 ਅਗਸਤ ਨੂੰ ਸ਼ਾਮੀ 7 ਵਜੇ ਤੋਂ 10 ਵਜੇ ਤੱਕ ਦੂਜਾ ਮਹਾਨ ਗੱਤਕਾ ਮੁਕਾਬਲਾ ਜਥੇਦਾਰ ਬਾਬਾ ਬਲਜੀਤ ਅਕਾਲੀ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ। ਸੱਦਾ ਪੱਤਰ ਵਾਲੀਆਂ ਟੀਮਾਂ ਦੇ ਮੁਕਾਬਲੇ ਹੋਣਗੇ। ਜੇਤੂ ਟੀਮਾਂ ਨੂੰ ਕ੍ਰਮਵਾਰ 15000, 11000, 7100 ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।