12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰੰਜਿਸ਼ ਦੇ ਚਲਦਿਆਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਬਿਸ਼ਨਪੁਰ ਜੱਟਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਮੋਟਰਸਾਈਕਲ ਸਵਾਰ ਪਿੰਡ ਦੇ ਹੀ ਦੋ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਉਸ ਦੇ ਛੋਟਾ ਭਰਾਵੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.

ਵਿਰਲਾਪ ਕਰਦੀ ਹੋਈ ਲਵਪ੍ਰੀਤ ਸਿੰਘ ਉਰਫ਼ ਲੱਭਾ ਦੀ ਮਾਂ। ਤਸਵੀਰ : ਤਿਲਕਰਾਜ 12-08-2026
ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿੰਡ ਬਿਸ਼ਨਪੁਰ ਜੱਟਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਮੋਟਰਸਾਈਕਲ ਸਵਾਰ ਪਿੰਡ ਦੇ ਹੀ ਦੋ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਉਸ ਦੇ ਛੋਟਾ ਭਰਾਵੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਡਾ. ਸ਼ੀਤਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲੱਭਾ (24) ਪੁੱਤਰ ਸੋਢੀ ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ, ਜਦਕਿ ਉਸ ਦੇ ਭਰਾ ਹਰਸ਼ਦੀਪ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਹੈ। ਡੀ.ਐਸ.ਪੀ. ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਮ੍ਰਿਤਕ ਦੀ ਲਾਸ਼ ਕੋਲੋਂ ਗੋਲੀਆਂ ਦੇ 4 ਖੋਲ ਬਰਾਮਦ ਹੋਏ ਹਨ, ਜਦੋਂਕਿ ਕਥਿਤ ਦੋਸ਼ੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਪਰਮਜੀਤ ਸਿੰਘ ਵਾਸੀ ਪਿੰਡ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ।ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਸ਼ੁਭਮ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਕਤਲ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ ਤੇ ਇਕ ਸਾਲ ਪਹਿਲਾਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਹ ਪਿੰਡ ਤੋਂ ਬਾਹਰ ਹੀ ਰਹਿੰਦਾ ਸੀ ਤੇ ਅੱਜ ਹੀ ਪਿੰਡ ਆਪਣੀ ਮਾਂ ਨੂੰ ਮਿਲਣ ਆਇਆ ਸੀ ਤਾਂ ਪੁਰਾਣੀ ਰੰਜਿਸ਼ ਦੇ ਚਲਦਿਆਂ ਪਿੰਡ ਦੇ ਹੀ ਨੌਜਵਾਨਾਂ ਨੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।
ਪਿਛਲੀ ਖ਼ਬਰ ਬਠਿੰਡਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫ਼ੱਤਾ ਸਮਰਥਕਾਂ ਸਮੇਤ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਪੰਜਾਬੀ ਵੱਡੀ ਗਿਣਤੀ ’ਚ ਪਹੁੰਚਣ-ਅਜੇਪਾਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।