ਬਠਿੰਡਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫ਼ੱਤਾ ਸਮਰਥਕਾਂ ਸਮੇਤ ਭਾਜਪਾ ’ਚ ਸ਼ਾਮਿਲ
ਚੰਡੀਗੜ੍ਹ, 11 ਅਗਸਤ (ਸੰਦੀਪ ਕੁਮਾਰ ਮਾਹਨਾ)-ਬਠਿੰਡਾ ਦਿਹਾਤੀ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੀ ਸਿਆਸਤ ’ਚ ਅੱਜ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ‘ਆਪ’ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ’ਚ ਸਰਪੰਚ, ਪੰਚ ਅਤੇ ਉਨ੍ਹਾਂ ਦੇ ਸਮਰਥਕ ਵੀ ਭਾਜਪਾ ’ਚ ਸ਼ਾਮਿਲ ਹੋਏ।
ਚੰਡੀਗੜ੍ਹ, 11 ਅਗਸਤ (ਸੰਦੀਪ ਕੁਮਾਰ ਮਾਹਨਾ)-ਬਠਿੰਡਾ ਦਿਹਾਤੀ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੀ ਸਿਆਸਤ ’ਚ ਅੱਜ ਉਸ ਸਮੇਂ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ‘ਆਪ’ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ’ਚ ਸਰਪੰਚ, ਪੰਚ ਅਤੇ ਉਨ੍ਹਾਂ ਦੇ ਸਮਰਥਕ ਵੀ ਭਾਜਪਾ ’ਚ ਸ਼ਾਮਿਲ ਹੋਏ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਰਸ਼ਨ ਸਿੰਘ ਕੋਟਫੱਤਾ ਸਮੇਤ ਸਾਰੇ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਪਾਰਟੀ ’ਚ ਸਵਾਗਤ ਕੀਤਾ। ਇਸ ਮੌਕੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਸਾਬਕਾ ਆਈ.ਏ.ਐਸ ਅਧਿਕਾਰੀ ਤੇ ਸੂਬਾ ਮੀਡੀਆ ਸਹਿ ਮੁਖੀ ਪਰਮਪਾਲ ਕੌਰ ਮਲੂਕਾ, ਬਠਿੰਡਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਬਠਿੰਡਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਵੀ ਮੌਜੂਦ ਸਨ।ਸੂਬਾ ਪ੍ਰਧਾਨ ਢਿੱਲੋਂ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਨੂੰ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਦੇ ਨਾਲ ਮਿੰਟੂ ਸਿੰਘ ਸਰਪੰਚ ਬੱਤੀ ਪੱਤੀ ਚੱਕ ਅੱਤਰ ਸਿੰਘ ਵਾਲਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਲਕੀਤ ਸਿੰਘ ਬੱਲੂਆਣਾ, ਰਾਮਪੁਰਾ ਫੂਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਤੇਜ ਸਿੰਘ ਰਾਣਾ, ਜਗਜੀਤ ਸਿੰਘ ਲੂਲਵਾਈ, ਅੰਗਰੇਜ਼ ਸਿੰਘ ਤੇ ਹੋਰ ਸਥਾਨਕ ਆਗੂਆਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਨ੍ਹਾਂ ਤੋਂ ਇਲਾਵਾ ਬਠਿੰਡਾ ਸ਼ਹਿਰ ਦੇ ਸਾਬਕਾ ਨੈਸ਼ਨਲ ਰਾਜੀਵ ਗਾਂਧੀ ਬ੍ਰਿਗੇਡ ਚੇਅਰਮੈਨ ਅੰਕਿਤ ਚਾਵਲਾ, ਗੁਰਪਿਆਰ ਸਿੰਘ ਤੇ ਬਲਰਾਜ ਸਿੰਘ ਚੁੱਘੇ ਕਲਾਂ, ਅਕਾਲੀ ਦਲ ਦੇ ਯੂਥ ਆਗੂ ਰਾਮਪਾਲ ਸਿੰਘ ਚੁੱਘੇ ਕਲਾਂ, ਜਗਜੀਤ ਸਿੰਘ, ਗੁਰਨਾਜ ਸਿੰਘ, ਪਿੰਡ ਦਿਉਣ ਦੇ ਸਾਬਕਾ ਯੂਥ ਪ੍ਰਧਾਨ ਗੁਰਚਰਨ ਸਿੰਘ ਤੇ ਹਰਚਰਨ ਸਿੰਘ ਕੋਟਫੱਤਾ ਵੀ ਭਾਜਪਾ ’ਚ ਸ਼ਾਮਿਲ ਹੋਏ।