13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮੁੰਬਈ ’ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਨਾਲ 7 ਮੌਤਾਂ

ਮੁੰਬਈ, 12 ਅਗਸਤ (ਪੀ. ਟੀ.

ਮੁੰਬਈ ਦੇ ਘਾਟਕੋਪਰ ਇਲਾਕੇ ਵਿਚ ਰਾਹਤ ਕਾਰਜਾਂ ’ਚ ਲੱਗੇ ਐਨ.ਡੀ.ਆਰ.ਐਫ ਦੇ ਜਵਾਨ। 13-08-2026
ਮੁੰਬਈ, 12 ਅਗਸਤ (ਪੀ.ਟੀ.ਆਈ.)-ਮੁੰਬਈ ਦੇ ਘਾਟਕੋਪਰ ਖੇਤਰ ’ਚ ਬੁੱਧਵਾਰ ਤੜਕੇ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਦਿੰਦਿਆ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ’ਚ 2 ਤੋਂ 14 ਸਾਲ ਦੇ ਤਿੰਨ ਬੱਚੇ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਚਿਰਾਗ ਨਗਰ ਦੇ ਅਸ਼ੋਕ ਨਗਰ ਇਲਾਕੇ ’ਚ ਗੌਸ਼ੀਆ ਚੌਲ ਵਿਖੇ ਸਵੇਰੇ 3.48 ਵਜੇ ਜ਼ਮੀਨ ਖਿਸਕਣ ਦੀ ਖ਼ਬਰ ਮਿਲੀ ਹੈ। ਬੀ.ਐਮ.ਸੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਪਹਾੜੀ ਕਿਨਾਰੇ ਤੋਂ ਮਿੱਟੀ ਅਤੇ ਮਲਬੇ ਦਾ ਇੱਕ ਹਿੱਸਾ ਦੋ ਤੋਂ ਤਿੰਨ ਘਰਾਂ ’ਤੇ ਡਿੱਗ ਗਿਆ, ਜਿਸ ਨਾਲ ਜਾਨੀ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਘਾਟਕੋਪਰ ਦੇ ਰਾਜਾਵਾੜੀ ਹਸਪਤਾਲ ’ਚ 7 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜ਼ਖਮੀਆਂ ਨੂੰ ਕੁਰਲਾ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।ਮੁੰਬਈ ਦੀ ਮੇਅਰ ਰਿਤੂ ਤਾਵੜੇ ਨੇ ਬਚਾਅ ਕਾਰਜ ਦੀ ਨਿਗਰਾਨੀ ਕਰਨ ਲਈ ਮੌਕੇ ਦਾ ਦੌਰਾ ਕੀਤਾ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਮੇਅਰ ਨੇ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਅਤੇ ਹਰੇਕ ਜ਼ਖਮੀ ਦੇ ਇਲਾਜ ਲਈ 50,000 ਰੁਪਏ ਦੇਣ ਦਾ ਐਲਾਨ ਕੀਤਾ।
ਪਿਛਲੀ ਖ਼ਬਰ ਸ਼ਵੇਤ ਮਲਿਕ ਵਲੋਂ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਅਗਲੀ ਖ਼ਬਰ ਨੋਏਲ ਟਾਟਾ ਨਾਲ ਮੁੜ ਨਿਯੁਕਤੀ ਦੇ ਵਿਵਾਦ ਤੋਂ ਬਾਅਦ ਐਨ ਚੰਦਰਾ ਟਾਟਾ ਸੰਨਜ਼ ਛੱਡਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।