13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਿੰਚਾਈ ਮਾਮਲੇ ਦੀ ਵਿਜੀਲੈਂਸ ਜਾਂਚ ’ਚ ਸ਼ਰਨਜੀਤ ਸਿੰਘ ਢਿੱਲੋਂ ਤੇ ਜਨਮੇਜਾ ਸਿੰਘ ਸੇਖੋਂ ਨੂੰ ਕਲੀਨ ਚਿੱਟ 3 ਸਾਬਕਾ ਆਈ.ਏ.ਐੱਸ. ਅਧਿਕਾਰੀਆਂ ਨੂੰ ਵੀ ਮਿਲੀ ਰਾਹਤ

ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਬਹੁ-ਚਰਚਿਤ ਸਿੰਚਾਈ ਵਿਭਾਗ ਨਾਲ ਸੰਬੰਧਿਤ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਦੀ ਜਾਂਚ ਦੌਰਾਨ ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਤਿੰਨ ਸਾਬਕਾ ਆਈ. ਏ.

ਅਜੀਤ ਡੈਸਕ 13-08-2026
ਚੰਡੀਗੜ੍ਹ, 12 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਬਹੁ-ਚਰਚਿਤ ਸਿੰਚਾਈ ਵਿਭਾਗ ਨਾਲ ਸੰਬੰਧਿਤ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਦੀ ਜਾਂਚ ਦੌਰਾਨ ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਤਿੰਨ ਸਾਬਕਾ ਆਈ.ਏ.ਐੱਸ. ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇ.ਬੀ.ਐੱਸ. ਸਿੱਧੂ ਅਤੇ ਕਾਹਨ ਸਿੰਘ ਪੰਨੂ ਨੂੰ ਰਾਹਤ ਮਿਲੀ ਹੈ। ਵਿਜੀਲੈਂਸ ਬਿਊਰੋ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਸਟੇਟਸ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਲੰਬੀ ਜਾਂਚ ਦੌਰਾਨ ਇਨ੍ਹਾਂ ਵਿਅਕਤੀਆਂ ਵਿਰੁੱਧ ਰਿਸ਼ਵਤ ਲੈਣ, ਵਿੱਤੀ ਲਾਭ ਹਾਸਲ ਕਰਨ ਜਾਂ ਹੋਰ ਗਲਤ ਕੰਮ ਕਰਨ ਦਾ ਸਬੂਤ ਸਾਹਮਣੇ ਨਹੀਂ ਆਇਆ।ਰਿਪੋਰਟ ਅਨੁਸਾਰ ਵਿਜੀਲੈਂਸ ਵਲੋਂ ਮਾਮਲੇ ਦੀ ਕਈ ਸਾਲਾਂ ਤੱਕ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਬਕਾ ਮੰਤਰੀਆਂ ਅਤੇ ਅਧਿਕਾਰੀਆਂ ਦੀ ਭੂਮਿਕਾ ਸਮੇਤ ਟੈਂਡਰਾਂ ਅਤੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਕੰਮਾਂ ਦੀ ਪੜਤਾਲ ਕੀਤੀ ਗਈ। ਇਸ ਪੜਤਾਲ ਤੋਂ ਬਾਅਦ ਇਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਜਾਂ ਵਿੱਤੀ ਬੇਨਿਯਮੀਆਂ ਦਾ ਪੁਖ਼ਤਾ ਸਬੂਤ ਨਾ ਮਿਲਣ ਦੀ ਗੱਲ ਸਟੇਟਸ ਰਿਪੋਰਟ ਵਿਚ ਕਹੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਸਾਲ 2022-23 ਦੌਰਾਨ ਵਿਜੀਲੈਂਸ ਬਿਊਰੋ ਵਲੋਂ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ, ਸਰਵੇਸ਼ ਕੌਸ਼ਲ, ਕੇ.ਬੀ.ਐੱਸ. ਸਿੱਧੂ ਅਤੇ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਕੀਤੀ ਗਈ ਸੀ। ਉਸ ਸਮੇਂ ਇਹ ਮਾਮਲਾ ਕਥਿਤ ਬਹੁ-ਕਰੋੜੀ ਸਿੰਚਾਈ ਘਪਲੇ ਦੀ ਜਾਂਚ ਨਾਲ ਜੁੜਿਆ ਹੋਇਆ ਸੀ।ਵਿਜੀਲੈਂਸ ਜਾਂਚ ਵਿਚ ਸਾਬਕਾ ਮੰਤਰੀਆਂ ਅਤੇ ਅਧਿਕਾਰੀਆਂ ਦੀ ਭੂਮਿਕਾ ਨੂੰ ਲੈ ਕੇ ਵੱਖ-ਵੱਖ ਪੜਾਵਾਂ ’ਤੇ ਪੁੱਛਗਿੱਛ ਹੋਈ ਸੀ। ਹੁਣ ਹਾਈ ਕੋਰਟ ਵਿਚ ਪੇਸ਼ ਕੀਤੀ ਗਈ ਸਟੇਟਸ ਰਿਪੋਰਟ ਵਿਚ ਜਾਂਚ ਦੇ ਨਤੀਜਿਆਂ ਨੂੰ ਸਪੱਸ਼ਟ ਕਰਦਿਆਂ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਰਿਸ਼ਵਤਖੋਰੀ ਜਾਂ ਵਿੱਤੀ ਗੜਬੜੀ ਦਾ ਸਬੂਤ ਨਾ ਮਿਲਣ ਦੀ ਗੱਲ ਸਾਹਮਣੇ ਆਈ ਹੈ।ਇਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਜਾਂਚ ਵਿਚ ਨਾਮਜ਼ਦ ਕੀਤੇ ਗਏ ਸਾਬਕਾ ਮੰਤਰੀਆਂ ਅਤੇ ਸਾਬਕਾ ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਪਿਛਲੀ ਖ਼ਬਰ ਪੰਜਾਬ ਵਿਚ ਲੱਗਣਗੀਆਂ 3 ਲੱਖ ਸੋਲਰ ਲਾਈਟਾਂ-ਅਮਨ ਅਰੋੜਾ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ ਮਾਤਾ ਚਰਨਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।