ਚਾਰ ਸਾਲਾਂ ਦੀ ਉਡੀਕ ਮਗਰੋਂ ਸ਼ਹੀਦ ਸੁਖਦੇਵ
ਥਾਪਰ ਦੇ ਵਾਰਸਾਂ ਨੇ ਖੋਲ੍ਹਿਆ ਮੋਰਚਾ ਜਨਮ ਸਥਾਨ ਤੱਕ ਸਿੱਧਾ ਰਸਤਾ ਬਣਾਉਣ, ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਦੇ ਨਾਂਅ ’ਤੇ ਰੱਖਣ ਦੀ ਮੰਗ
ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬੈਂਸ)-ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ’ਤੇ ਸ਼ਹੀਦ ਪਰਿਵਾਰ ਦੇ ਵਾਰਿਸਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਵਾਰਿਸਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਰਕਾਰ ਅਤੇ ਪ੍ਰਸ਼ਾਸਨ ਕੋਲ ਮੰਗਾਂ ਰੱਖਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ।
ਸ਼
ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ’ਤੇ ਮੰਗਾਂ ਨੂੰ ਲੈ ਕੇ ਧਰਨੇ ਉਪਰ ਬੈਠੇ ਸ਼ਹੀਦ ਪਰਿਵਾਰ ਦੇ ਵਾਰਿਸ ਤੇ ਹੋਰ। ਤਸਵੀਰ : ਸੇਵਕ ਸਿੰਘ
13-08-2026
ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬੈਂਸ)-ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ’ਤੇ ਸ਼ਹੀਦ ਪਰਿਵਾਰ ਦੇ ਵਾਰਿਸਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਵਾਰਿਸਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਰਕਾਰ ਅਤੇ ਪ੍ਰਸ਼ਾਸਨ ਕੋਲ ਮੰਗਾਂ ਰੱਖਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ। ਵਾਰਿਸਾਂ ਦੀ ਮੁੱਖ ਮੰਗ ਹੈ ਕਿ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ਤੱਕ ਜਾਣ ਵਾਲੇ ਸਿੱਧੇ ਰਸਤੇ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਥਾਪਰ ਦੇ ਨਾਂਅ ’ਤੇ ਰੱਖਣ ਦੀ ਮੰਗ ਵੀ ਕੀਤੀ ਗਈ। ਵਾਰਿਸਾਂ ਅਨੁਸਾਰ ਉਹ ਪਿਛਲੇ ਚਾਰ ਸਾਲਾਂ ਤੋਂ ਇਨ੍ਹਾਂ ਮੰਗਾਂ ਸੰਬੰਧੀ ਸਰਕਾਰ ਅਤੇ ਪ੍ਰਸ਼ਾਸਨ ਨੂੰ ਲਗਾਤਾਰ ਪੱਤਰ ਭੇਜ ਰਹੇ ਹਨ। ਇਸ ਦੌਰਾਨ ਕਈ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੁਲਾਕਾਤਾਂ ਵੀ ਕੀਤੀਆਂ ਗਈਆਂ ਪਰ ਉਨ੍ਹਾਂ ਦੇ ਕਹਿਣ ਅਨੁਸਾਰ ਮੰਗਾਂ ’ਤੇ ਹਾਲੇ ਤਕ ਕੋਈ ਠੋਸ ਕਾਰਵਾਈ ਨਹੀਂ ਹੋਈ।ਭੁੱਖ ਹੜਤਾਲ ’ਤੇ ਬੈਠੇ ਵਾਰਿਸਾਂ ਨੇ ਸਰਕਾਰ ਤੇ ਸ਼ਹੀਦ ਪਰਿਵਾਰ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੁਖਦੇਵ ਥਾਪਰ ਨੂੰ ਬਣਦਾ ਮਾਣ-ਸਤਿਕਾਰ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਜੁੜੇ ਇਤਿਹਾਸਕ ਸਥਾਨ ਦੀ ਮਹੱਤਤਾ ਨੂੰ ਵੀ ਬਣਦਾ ਸਥਾਨ ਦਿੱਤਾ ਜਾਣਾ ਚਾਹੀਦਾ ਹੈ। ਵਾਰਿਸਾਂ ਨੇ ਇਹ ਦੋਸ਼ ਵੀ ਲਗਾਇਆ ਕਿ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰਕ ਪਿਛੋਕੜ ਕਾਰਨ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ ਜਾ ਰਿਹਾ। ਇਸ ਸੰਬੰਧੀ ਸਰਕਾਰ ਜਾਂ ਪ੍ਰਸ਼ਾਸਨ ਦਾ ਪੱਖ ਹਾਲੇ ਸਾਹਮਣੇ ਨਹੀਂ ਆਇਆ। ਵਾਰਿਸਾਂ ਨੇ ਸਪਸ਼ਟ ਕੀਤਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਢੁਕਵੀਂ ਕਾਰਵਾਈ ਨਹੀਂ ਹੁੰਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।