14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਲਵਿੰਦਰ ਸਿੰਘ ਹਰੂਵਾਲ ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਣੇ

ਡੇਰਾ ਬਾਬਾ ਨਾਨਕ, 13 ਅਗਸਤ (ਹੀਰਾ ਸਿੰਘ ਮਾਂਗਟ)-ਰਾਇਸ ਮਿੱਲਰਜ਼ ਐਸੋਸੀਏਸਨ ਪੰਜਾਬ ਦੀ ਇਕ ਭਰਵੀਂ ਮੀਟਿੰਗ ਐਮ. ਕੇ.

ਅਜੀਤ ਡੈਸਕ 14-08-2026
ਡੇਰਾ ਬਾਬਾ ਨਾਨਕ, 13 ਅਗਸਤ (ਹੀਰਾ ਸਿੰਘ ਮਾਂਗਟ)-ਰਾਇਸ ਮਿੱਲਰਜ਼ ਐਸੋਸੀਏਸਨ ਪੰਜਾਬ ਦੀ ਇਕ ਭਰਵੀਂ ਮੀਟਿੰਗ ਐਮ.ਕੇ. ਹੋਟਲ ਅੰਮ੍ਰਿਤਸਰ ਵਿਖੇ ਹੋਈ ਸੀ, ਜਿਸ ਦੌਰਾਨ ਐਸੋਸੀਏਸ਼ਨ ਵਲੋਂ ਬਲਵਿੰਦਰ ਸਿੰਘ ਹਰੂਵਾਲ ਨੂੰ ਸਰਬਸੰਮਤੀ ਨਾਲ ਰਾਈਸ ਮਿੱਲਰਜ਼ ਐਸੋਸੀਏਸਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ। ਰਾਈਸ ਮਿੱਲਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਣਨ ਤੋਂ ਬਾਅਦ ਬਲਵਿੰਦਰ ਸਿੰਘ ਹਰੂਵਾਲ ਦਾ ਅੱਜ ਨਗਰ ਕੌਂਸਲ ਡੇਰਾ ਬਾਬਾ ਨਾਨਕ ਵਿਖੇ ਪੁੱਜਣ ’ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਨਗਰ ਕੌਂਸਲ ਪ੍ਰਧਾਨ ਤੇ ਸਮੁੱਚੇ ਕੌਂਸਲਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਹਰੂਵਾਲ ਨੇ ਕਿਹਾ ਕਿ ਉਹ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸਨ। ਉਨ੍ਹਾਂ ਕਿਹਾ ਕਿ ਕੱਲ੍ਹ ਅੰਮ੍ਰਿਤਸਰ ਵਿਖੇ ਹੋਈ ਚੋਣ ਦੌਰਾਨ ਸਮੁੱਚੇ ਪੰਜਾਬ ਦੇ ਸ਼ੈਲਰ ਮਾਲਕਾਂ ਵਲੋਂ ਮੇਰੇ ’ਤੇ ਵੱਡਾ ਵਿਸ਼ਵਾਸ ਕਰਦਿਆਂ ਰਾਇਸ ਮਿੱਲਰਜ਼ ਐਸੋਸੀਏਸਨ ਪੰਜਾਬ ਦਾ ਪ੍ਰਧਾਨ ਚੁਣਿਆ ਗਿਆ ਹੈ, ਇਸ ਲਈ ਮੈਂ ਜਿਥੇ ਸਮੁੱਚੇ ਪੰਜਾਬ ਦੇ ਸ਼ੈਲਰ ਮਾਲਕਾਂ ਦਾ ਧੰਨਵਾਦ ਕਰਦਾ ਹਾਂ, ਉਥੇ ਹੀ ਅੱਜ ਡੇਰਾ ਬਾਬਾ ਨਾਨਕ ਪੁੱਜਣ ’ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਤੇ ਸਮੁੱਚੇ ਕੌਂਸਲਰਾਂ ਦਾ ਵੀ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ, ਜਿਨਾਂ ਵਲੋਂ ਮੈਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਉਪਰੰਤ ਬਲਵਿੰਦਰ ਸਿੰਘ ਹਰੂਵਾਲ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਏ ਤੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਧਾਨ ਰਜੇਸ਼ ਕੁਮਾਰ ਬਿੱਟਾ, ਕੌਂਸਲਰ ਰਜਤ ਮਰਵਾਹਾ, ਕੌਂਸਲਰ ਹਰਿੰਦਰ ਸਿੰਘ ਰੰਧਾਵਾ, ਕੌਂਸਲਰ ਸਤਪਾਲ ਸੌਂਕੀ, ਕੌਂਸਲਰ ਸੁਖਜਿੰਦਰ ਸਿੰਘ, ਗਗਨਦੀਪ ਸਿੰਘ ਡੇਰਾ ਬਾਬਾ ਨਾਨਕ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੁਰਾਇਆ, ਮਨਪ੍ਰੀਤ ਸਿੰਘ ਜੇ.ਈ., ਡਾਕਟਰ ਗੁਰਦੇਵ ਸਿੰਘ, ਮੇਜਰ ਸਿੰਘ ਠੇਠਰਕੇ, ਸਾਬਕਾ ਕੌਂਸਲਰ ਡਾਕਟਰ ਅਸ਼ੋਕ ਕੁਮਾਰ ਸੋਨੀ, ਸਾਬਕਾ ਕੌਂਸਲਰ ਬਲਦੇਵ ਰਾਏ ਡਾਇਮੰਡ ਤੇ ਸੁਧੀਰ ਬੇਦੀ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਸਾਵਧਾਨੀ ਨਾਲ ਚਿੱਟਾ ਭੋਜਨ ਵਰਤੋ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਨੇ ਬੀ. ਐੱਡ. ਸਾਂਝੀ ਦਾਖਲਾ ਪ੍ਰਵੇਸ਼ ਪ੍ਰੀਖਿਆ 2026 ਦੇ ਨਤੀਜੇ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।