14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਘਰ ਵਿਚ ਹਮਲਾ ਅਤਿਅੰਤ ਨਿੰਦਾਯੋਗ-ਅਕਾਲੀ ਦਲ (ਪੁਨਰ-ਸੁਰਜੀਤ)

ਚੰਡੀਗੜ੍ਹ, 13 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਜੀਤ ਸਿੰਘ ਤਲਵੰਡੀ ਪ੍ਰਧਾਨ ਯੂਥ ਅਕਾਲੀ ਦਲ ਨੇ ਇਕ ਸਾਂਝੇ ਬਿਆਨ ਰਾਹੀਂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਅਜੀਤ ਡੈਸਕ 14-08-2026
ਚੰਡੀਗੜ੍ਹ, 13 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਜੀਤ ਸਿੰਘ ਤਲਵੰਡੀ ਪ੍ਰਧਾਨ ਯੂਥ ਅਕਾਲੀ ਦਲ ਨੇ ਇਕ ਸਾਂਝੇ ਬਿਆਨ ਰਾਹੀਂ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਪਰੋਕਤ ਆਗੂਆਂ ਨੇ ਕਿਹਾ ਕਿ ਸਿੱਖਾਂ ਦੇ ਗੁਰੂ ਘਰ ਸਮੂਹ ਸੰਗਤਾਂ ਦੇ ਸਾਂਝੇ ਧਰਮ ਸਥਾਨ ਹਨ, ਅਜਿਹੇ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਆਏ ਕਿਸੇ ਸ਼ਰਧਾਲੂ ਉਤੇ ਜਾਨਲੇਵਾ ਹਮਲਾ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂ ਵਲੋਂ ਦਿੱਤੀ ਗਈ। ਸੇਖੋਂ ਤੇ ਧਾਲੀਵਾਲ ਵਲੋਂ ਹਮਲੇ ਦੀ ਨਿੰਦਾ ਚੰਡੀਗੜ੍ਹ, 13 ਅਗਸਤ (ਅ.ਬ)-ਸੀ.ਪੀ.ਆਈ. (ਐਮ.) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਕਿਸੇ ਸਿਆਸੀ ਆਗੂ ’ਤੇ ਕੀਤੇ ਅਜਿਹੇ ਹਮਲੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।ਦੋਵਾਂ ਕਮਿਊਨਿਸਟ ਆਗੂਆਂ ਨੇ ਕਿਹਾ ਕਿ ਗੁਰੂਘਰ ’ਚ ਕੀਤੇ ਗਏ ਇਸ ਹਮਲੇ ਦੀ ਸਮੁੱਚੇ ਤੌਰ ’ਤੇ ਨਿੰਦਾ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਈ ਜਾਵੇ-ਮਲੂਕਾ ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।