14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਈ.ਡੀ. ਵਲੋਂ ਪਲਾਟ ਅਲਾਟਮੈਂਟ ਮਾਮਲੇ ਵਿਚ ਪੰਜਾਬ-ਚੰਡੀਗੜ੍ਹ ਵਿਚ 11 ਥਾਵਾਂ ’ਤੇ ਛਾਪੇਮਾਰੀ ਨਕਦੀ ਬਰਾਮਦ, 4 ਕਰੋੜ ਤੋਂ ਜ਼ਿਆਦਾ ਰਕਮ ਵਾਲੇ ਖਾਤੇ ਅਟੈਚ

ਜਲੰਧਰ, 13 ਅਗਸਤ (ਸ਼ਿਵ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

ਅਜੀਤ ਡੈਸਕ 14-08-2026
ਜਲੰਧਰ, 13 ਅਗਸਤ (ਸ਼ਿਵ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਜਲੰਧਰ ਜ਼ੋਨਲ ਦਫ਼ਤਰ ਵਲੋਂ ਬੀਤੇ ਦਿਨੀਂ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਲੁਧਿਆਣਾ ਦੇ 11 ਵੱਖ-ਵੱਖ ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ ਅਤੇ ਨਾਲ ਹੀ ਹਵਾਲਾ ਰਾਸ਼ੀ ਰੋਕਥਾਮ ਐਕਟ (ਪੀ.ਐਮ.ਐਲ.ਏ.), 2002 ਦੀਆਂ ਧਾਰਾਵਾਂ ਤਹਿਤ ਪੀ . ਐਸ.ਆਈ.ਈ.ਸੀ. ਅਧਿਕਾਰੀਆਂ ਦੁਆਰਾ ਉਨ੍ਹਾਂ ਦੇ ਰਿਸ਼ਤੇਦਾਰਾਂ, ਦੋਸਤਾਂ ਅਤੇ ਹੋਰ ਸਹਿਯੋਗੀਆਂ ਦੇ ਨਾਂਅ ’ਤੇ ਉਦਯੋਗਿਕ ਪਲਾਟਾਂ ਦੀ ਗੈਰ-ਕਾਨੂੰਨੀ ਅਲਾਟਮੈਂਟ ਨਾਲ ਸੰਬੰਧਿਤ ਹਵਾਲਾ ਰਾਸ਼ੀ ਜਾਂਚ ਦੇ ਸੰਬੰਧ ਵਿਚ ਪੰਜਾਬ ਲਘੂ ਉਦਯੋਗ ਅਤੇ ਬਰਾਮਦ ਨਿਗਮ ਦੇ ਦਫ਼ਤਰ ’ਤੇ ਸਰਵੇਖਣ ਕੀਤਾ ਗਿਆ। ਕਈ ਅਹਾਤਿਆਂ ਤੋਂ ਤਲਾਸ਼ੀ ਕਾਰਵਾਈ ਦੌਰਾਨ ਕਈ ਅਪਰਾਧਿਕ ਦਸਤਾਵੇਜ਼ ਅਤੇ ਡਿਜੀਟਲ ਡਿਵਾਈਸਾਂ ਬਰਾਮਦ ਕੀਤੀਆਂ ਗਈਆਂ ਅਤੇ ਜ਼ਬਤ ਕੀਤੀਆਂ ਗਈਆਂ। ਈ.ਡੀ. ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 (ਪੀ.ਸੀ. ਐਕਟ, 2018 ਦੁਆਰਾ ਸੋਧਿਆ ਗਿਆ) ਅਤੇ ਭਾਰਤੀ ਦੰਡ ਵਿਧਾਨ (ਆਈ.ਪੀ.ਸੀ.), 1860 ਦੇ ਵੱਖ-ਵੱਖ ਉਪਬੰਧਾਂ ਤਹਿਤ ਕਈ ਅਧਿਕਾਰੀਆਂ ਅਤੇ ਹੋਰ ਨਿੱਜੀ ਵਿਅਕਤੀਆਂ ਵਿਰੁੱਧ ਦਰਜ ਕੀਤੀ ਗਈ ਐਫ.ਆਈ.ਆਰ. ਦੇ ਆਧਾਰ ’ਤੇ ਜਾਂਚ ਸ਼ੁਰੂ ਕੀਤੀ। ਈ.ਡੀ. ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਦਯੋਗਿਕ ਪਲਾਟ ਉਨ੍ਹਾਂ ਵਿਅਕਤੀਆਂ ਨੂੰ ਅਲਾਟ ਕੀਤੇ ਗਏ ਸਨ, ਜਿਨ੍ਹਾਂ ਨੂੰ ਤਕਨੀਕੀ ਉਦਯੋਗਾਂ ਦਾ ਕੋਈ ਗਿਆਨ ਨਹੀਂ ਸੀ। ਉਦਯੋਗਿਕ ਪਲਾਟਾਂ ਲਈ ਅਰਜ਼ੀ ਦਿੰਦੇ ਸਮੇਂ ਨਿੱਜੀ ਵਿਅਕਤੀਆਂ ਦੁਆਰਾ ਅਰਜ਼ੀ ਫਾਰਮ ਵਿਚ ਜਾਅਲੀ ਫ਼ਰਮਾਂ ਅਤੇ ਜਾਅਲੀ ਪਤਿਆਂ ਦੀ ਵਰਤੋਂ ਕੀਤੀ ਗਈ ਸੀ ਅਤੇ ਅਧਿਕਾਰੀਆਂ ਨਾਲ ਨੇੜਲੇ ਸੰਬੰਧਾਂ ਰਾਹੀਂ ਇਨ੍ਹਾਂ ਵਿਅਕਤੀਆਂ ਨੂੰ ਉਦਯੋਗਿਕ ਪਲਾਟ ਅਲਾਟ ਕੀਤੇ ਗਏ ਸਨ। ਤਲਾਸ਼ੀ ਦੌਰਾਨ ਅਧਿਕਾਰੀਆਂ ਦੇ ਬੈਂਕ ਖਾਤਿਆਂ ਵਿਚ ਲਗਭਗ 4. 01 ਕਰੋੜ ਰੁਪਏ ਅਟੈਚ ਕਰਨ ਦੇ ਨਾਲ-ਨਾਲ 12.15 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਗਈ ਅਤੇ ਜ਼ਬਤ ਕੀਤੀ ਗਈ। ਏਜੰਸੀ ਇਸ ਮਾਮਲੇ ਵਿਚ ਜਾਂਚ ਕਰ ਰਹੀ ਹੈ। ਏਜੰਸੀ ਨੇ ਅਧਿਕਾਰੀਆਂ ’ਤੇ ਸ਼ਿਕੰਜਾ ਕੱਸ ਦਿੱਤਾ ਹੈ।
ਪਿਛਲੀ ਖ਼ਬਰ ਦੀਪਇੰਦਰ ਸਿੰਘ ਭੰਡਾਰੀ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਕਮੇਟੀ ਦੇ ਮੈਂਬਰ ਨਿਯੁਕਤ ਅਨਾਰਕਲੀ ਬਾਜ਼ਾਰ ਵਿਖੇ ਦੀਪਇੰਦਰ... ਅਗਲੀ ਖ਼ਬਰ ‘ਆਪ’ ਸਰਕਾਰ ਲਗਾਤਾਰ ਡਿਫਾਲਟਰ ਸਾਬਿਤ ਹੋ ਰਹੀ-ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।