15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਕੀਤਾ ਜਾਵੇਗਾ ਸਨਮਾਨਿਤ 20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਮਿਲੇਗਾ ‘ਮੁੱਖ ਮੰਤਰੀ ਮੈਡਲ’

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਹਾੜੇ ਮੌਕੇ ‘ਮੁੱਖ ਮੰਤਰੀ ਰਕਸ਼ਕ ਪਦਕ’ ਪੁਰਸਕਾਰ ਅਤੇ ਸ਼ਾਨਦਾਰ ਸੇਵਾਵਾਂ ਬਦਲੇ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸੀਨੀਅਰ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੌਬੀ ਕੁਮਾਰ, ਮਹਿਲਾ ਕਾਂਸਟੇਬਲ ਚਰਨਜੀਤ, ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ਼ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਪੁਰਸਕਾਰ ਲਈ ਚੁਣਿਆ ਗਿਆ ਹੈ।

ਲਵਪ੍ਰੀਤ ਸਿੰਘ ਅੰਗਰੇਜ਼ ਸਿੰਘ ਬੌਬੀ ਕੁਮਾਰ ਚਰਨਜੀਤ ਮਮਤਾ ਰਾਣੀ ਪਵਨਜੀਤ ਸੁਰਿੰਦਰ ਸਿੰਘ ਅਸ਼ਵਨੀ ਕੁਮਾਰ ਰਾਜੇਸ਼ ਕੁਮਾਰ ਗੁਰਮੀਤ ਸਿੰਘ 15-08-2026
ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਹਾੜੇ ਮੌਕੇ ‘ਮੁੱਖ ਮੰਤਰੀ ਰਕਸ਼ਕ ਪਦਕ’ ਪੁਰਸਕਾਰ ਅਤੇ ਸ਼ਾਨਦਾਰ ਸੇਵਾਵਾਂ ਬਦਲੇ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।ਦੱਸਣਯੋਗ ਹੈ ਕਿ ਸੀਨੀਅਰ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੌਬੀ ਕੁਮਾਰ, ਮਹਿਲਾ ਕਾਂਸਟੇਬਲ ਚਰਨਜੀਤ, ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ਼ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਪੁਰਸਕਾਰ ਲਈ ਚੁਣਿਆ ਗਿਆ ਹੈ।ਇਸੇ ਤਰ੍ਹਾਂ ਸ਼ਾਨਦਾਰ ਸੇਵਾਵਾਂ ਬਦਲੇ ‘ਮੁੱਖ ਮੰਤਰੀ ਮੈਡਲ’ ਲਈ ਚੁਣੇ ਗਏ 20 ਅਧਿਕਾਰੀਆਂ/ ਕਰਮਚਾਰੀਆਂ ਵਿਚ ਤਿੰਨ ਪੀ.ਪੀ.ਐਸ. ਅਧਿਕਾਰੀ ਸ਼ਾਮਿਲ ਹਨ, ਜਿਨ੍ਹਾਂ ਵਿਚ ਐਸ.ਪੀ. ਇਨਵੈਸਟੀਗੇਸ਼ਨ ਖੰਨਾ ਪਵਨਜੀਤ, ਐਸ.ਪੀ. ਐਸ.ਪੀ.ਯੂ. ਪੰਜਾਬ ਸੁਰੇਂਦਰਾ ਸਿੰਘ ਅਤੇ ਡੀ.ਐਸ.ਪੀ. ਸੀ.ਆਈ.ਡੀ. ਯੂਨਿਟ ਲੁਧਿਆਣਾ ਅਸ਼ਵਨੀ ਕੁਮਾਰ ਸ਼ਾਮਿਲ ਹਨ। ਬਾਕੀ ਮੁਲਾਜ਼ਮਾਂ ਵਿਚ ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਇੰਸਪੈਕਟਰ ਹਰਸ਼ਜੋਤ ਕੌਰ, ਸਬ-ਇੰਸਪੈਕਟਰ ਇੰਦਰਜੀਤ ਕੌਰ, ਐਸ.ਆਈ. ਸੰਦੀਪ ਕੁਮਾਰ, ਐਸ.ਆਈ. ਕਰਮਜੀਤ ਸਿੰਘ, ਐਸ.ਆਈ. ਬਲਦੇਵ ਸਿੰਘ, ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੱਧੂ, ਏ.ਐਸ.ਆਈ. ਨਵਤੇਜ ਸਿੰਘ, ਏ.ਐਸ.ਆਈ. ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਸ਼ਾਮਿਲ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ 31 ਵੇਂ ਹਿੰਦ-ਪਾਕਿ ਦੋਸਤੀ ਸੰਮੇਲਨ ਸੰਬੰਧੀ ਸੈਮੀਨਾਰ ਲੇਖਕਾਂ, ਬੁੱਧੀਜੀਵੀਆਂ ਅਤੇ ਚਿੰਤਕਾਂ ਵਲੋਂ ਭਾਰਤ-ਪਾਕਿਸਤਾਨ ਦਰਮ... ਅਗਲੀ ਖ਼ਬਰ ਮੂਸੇਵਾਲਾ ਹੱਤਿਆ ਮਾਮਲੇ ’ਚ ਸੁਣਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।