15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਭਾਈ ਹਵਾਰਾ ਵਲੋਂ ਜੇਲ੍ਹ ਤੋਂ ਵੀਡੀਓ ਸੰਦੇਸ਼ ਕਿਹਾ, ਅੱਜ ਦਾ ਮਾਰਚ ਸ਼ਾਂਤੀਪੂਰਵਕ ਢੰਗ ਨਾਲ ਕੱਢਿਆ ਜਾਵੇ, ਸ਼ਰਾਰਤੀ ਅਨਸਰਾਂ ਤੋਂ ਬਚਣ ਦੀ ਅਪੀਲ

ਨਵੀਂ ਦਿੱਲੀ, 14 ਅਗਸਤ (ਇੰਟ.) -ਮੁਹਾਲੀ ’ਚ 15 ਅਗਸਤ ਨੂੰ ‘ਕੌਮੀ ਇਨਸਾਫ਼ ਮੋਰਚੇ’ ਦੇ ਰੋਸ ਮਾਰਚ ਤੋਂ ਪਹਿਲਾਂ ਭਾਈ ਜਗਤਾਰ ਹਵਾਰਾ ਨੇ ਜੇਲ੍ਹ ਤੋਂ ਇਕ ਵੀਡੀਓ ਰਾਹੀਂ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਰੋਸ ਮਾਰਚ ਸ਼ਾਂਤੀਪੂਰਵਕ ਢੰਗ ਨਾਲ ਕੱਢਿਆ ਜਾਣਾ ਚਾਹੀਦਾ ਹੈ ਅਤੇ ਸਾਰੇ ਆਗੂਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾਉਣੀਆਂ ਚਾਹੀਦੀਆਂ ਹਨ।

ਅਜੀਤ ਡੈਸਕ 15-08-2026
ਨਵੀਂ ਦਿੱਲੀ, 14 ਅਗਸਤ (ਇੰਟ.)-ਮੁਹਾਲੀ ’ਚ 15 ਅਗਸਤ ਨੂੰ ‘ਕੌਮੀ ਇਨਸਾਫ਼ ਮੋਰਚੇ’ ਦੇ ਰੋਸ ਮਾਰਚ ਤੋਂ ਪਹਿਲਾਂ ਭਾਈ ਜਗਤਾਰ ਹਵਾਰਾ ਨੇ ਜੇਲ੍ਹ ਤੋਂ ਇਕ ਵੀਡੀਓ ਰਾਹੀਂ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਰੋਸ ਮਾਰਚ ਸ਼ਾਂਤੀਪੂਰਵਕ ਢੰਗ ਨਾਲ ਕੱਢਿਆ ਜਾਣਾ ਚਾਹੀਦਾ ਹੈ ਅਤੇ ਸਾਰੇ ਆਗੂਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਮਾਰਚ ਦੌਰਾਨ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਣ ਦੀ ਅਪੀਲ ਕੀਤੀ। 2 ਮਿੰਟ ਦੀ ਵੀਡੀਓ ’ਚ ਭਾਈ ਹਵਾਰਾ ਨੇ ਕਿਹਾ ਕਿ ਇਹ ਮੋਰਚੇ ਦੇ ਆਗੂਆਂ ਤੇ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਕੋਈ ਹਿੰਸਾ ਨਾ ਹੋਵੇ ਅਤੇ ਕਿਸੇ ਨੂੰ ਵੀ ਹਿੰਸਕ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ’ਤੇ ਮੋਰਚੇ ਲਈ ਸਵੈ-ਇੱਛਾ ਨਾਲ ਸ਼ਾਮਿਲ ਹੋਣ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਸ਼ਰਾਰਤੀ ਅਨਸਰਾਂ ਤੋਂ ਬਚਣ ਦਾ ਸੁਨੇਹਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਤੁਹਾਨੂੰ ਜੋ ਵੀ ਨਿਰਦੇਸ਼ ਮਿਲਣਗੇ, ਉਨ੍ਹਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਮੋਰਚਾ ਆਪਣੇ ਨਿਰਧਾਰਤ ਰਸਤੇ ’ਤੇ ਅੱਗੇ ਵਧ ਰਿਹਾ ਹੈ ਅਤੇ ਗੁਰੂ ਦੀ ਕਿਰਪਾ ਨਾਲ ਮੋਰਚਾ ਸਫ਼ਲ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਮੋਰਚੇ ਦਾ ਸਮਰਥਨ ਕਰ ਰਹੇ ਹਨ ਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਪੀਲ ਸਵੀਕਾਰ ਕੀਤੀ ਜਾਵੇਗੀ। ਆਪਣੇ ਸੰਦੇਸ਼ ਨੂੰ ਸਮਾਪਤ ਕਰਦੇ ਹੋਏ, ਉਨ੍ਹਾਂ ਕਿਹਾ ਕਿ ਮੋਰਚਾ ਫਤਹਿ ਹੋਵੇਗਾ, ਗੁਰੂ ਸਾਹਿਬ ਕਿਰਪਾ ਕਰਨਗੇ।
ਪਿਛਲੀ ਖ਼ਬਰ ਗ੍ਰੇਟਰ ਨੋਇਡਾ ’ਚ 25 ਏਕੜ ’ਚ ਸੋਨਾਲੀਕਾ ਬਣਾਏਗਾ ਗਲੋਬਲ ਆਰ.ਐਂਡ.ਡੀ. ਸੈਂਟਰ ਅਗਲੀ ਖ਼ਬਰ ਐੱਨ.ਆਈ.ਏ. ਵਲੋਂ ਅਨਵਰ ਮਸੀਹ ਦੀਆਂ 2 ਜਾਇਦਾਦਾਂ ਜ਼ਬਤ 500 ਕਿੱਲੋ ਹੈਰੋਇਨ ਬਰਾਮਦਗੀ ਦਾ ਮਾਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।