17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੜਕ ਹਾਦਸੇ ’ਚ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦਾ ਦਿਹਾਂਤ

ਸੁਨਾਮ ਉਧਮ ਸਿੰਘ ਵਾਲਾ, 16 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਇਕ ਧਾਰਮਿਕ ਯਾਤਰਾ ਤੋਂ ਵਾਪਸ ਘਰ ਪਰਤ ਰਹੇ ਨੇੜਲੇ ਪਿੰਡ ਰਾਮਗੜ੍ਹ ਜਵੰਧਾ ਦੇ ਰਹਿਣ ਵਾਲੇ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਜੈ ਦੇਵ ਸ਼ਰਮਾ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖਬਰ ਹੈ। ਪਿੰਡ ਦੇ ਸਰਪੰਚ ਬਿੱਕਰ ਸਿੰਘ ਨੇ ਦੱਸਿਆ ਕਿ ਜੈ ਦੇਵ ਸ਼ਰਮਾ ਆਪਣੇ ਕੁਝ ਸਾਥੀਆਂ ਨਾਲ ਉਨ੍ਹਾਂ ’ਚੋਂ ਕੁਝ ਦੇ ਪਰਿਵਾਰਾਂ ਸਮੇਤ ਕਾਂਸ਼ੀ ਦੀ ਧਾਰਮਿਕ ਯਾਤਰਾ ’ਤੇ ਗਏ ਸਨ।

ਅਜੀਤ ਡੈਸਕ 17-08-2026
ਸੁਨਾਮ ਉਧਮ ਸਿੰਘ ਵਾਲਾ, 16 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਰੁਪਿੰਦਰ ਸਿੰਘ ਸੱਗੂ) - ਇਕ ਧਾਰਮਿਕ ਯਾਤਰਾ ਤੋਂ ਵਾਪਸ ਘਰ ਪਰਤ ਰਹੇ ਨੇੜਲੇ ਪਿੰਡ ਰਾਮਗੜ੍ਹ ਜਵੰਧਾ ਦੇ ਰਹਿਣ ਵਾਲੇ ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਜੈ ਦੇਵ ਸ਼ਰਮਾ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖਬਰ ਹੈ। ਪਿੰਡ ਦੇ ਸਰਪੰਚ ਬਿੱਕਰ ਸਿੰਘ ਨੇ ਦੱਸਿਆ ਕਿ ਜੈ ਦੇਵ ਸ਼ਰਮਾ ਆਪਣੇ ਕੁਝ ਸਾਥੀਆਂ ਨਾਲ ਉਨ੍ਹਾਂ ’ਚੋਂ ਕੁਝ ਦੇ ਪਰਿਵਾਰਾਂ ਸਮੇਤ ਕਾਂਸ਼ੀ ਦੀ ਧਾਰਮਿਕ ਯਾਤਰਾ ’ਤੇ ਗਏ ਸਨ। ਯਾਤਰਾ ਤੋਂ ਵਾਪਸ ਪਰਤਦੇ ਸਮੇ ਉਨ੍ਹਾਂ ਦੀ ਗੱਡੀ ਅਚਾਨਕ ਹਰਿਆਣਾ ਦੇ ਕੈਥਲ ਨੇੜੇ ਹਾਦਸਾਗ੍ਰਸਤ ਹੋ ਗਈ। ਜਿਸ ਕਾਰਨ ਗੱਡੀ ਵਿਚ ਸਵਾਰ ਸਾਰੇ ਯਾਤਰੀ ਗੰਭੀਰ ਜਖਮੀ ਹੋ ਗਏ। ਜੈ ਦੇਵ ਸ਼ਰਮਾ (47) ਪੁੱਤਰ ਜਗਦੀਸ਼ ਸ਼ਰਮਾ ਪਟਿਆਲੇ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਗਏ।
ਪਿਛਲੀ ਖ਼ਬਰ ਸਿੱਖ ਪੰਥ ਤੇ ਪੰਜਾਬ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕੀਤੇ ਬਿਨਾਂ ਭਾਜਪਾ ਨਾਲ ਸਮਝੌਤਾ ਸੰਭਵ ਨਹੀਂ-ਗਿਆਨੀ ਹਰਪ੍ਰੀਤ ਸਿੰ... ਅਗਲੀ ਖ਼ਬਰ ਸੰਤ ਲੌਂਗੋਵਾਲ ਦੇ ਬਰਸੀ ਸਮਾਗਮ ਮਨਾਉਣ ਨੂੰ ਲੈ ਕੇ ਅਕਾਲੀ ਧਿਰਾਂ ਅੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।