18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ

ਚੰਡੀਗੜ੍ਹ , 17 ਅਗਸਤ ( ਪ੍ਰੋ . ਅਵਤਾਰ ਸਿੰਘ )– ਸ਼੍ਰੋਮਣੀ ਅਕਾਲੀ ਦਲ ( ਪੁਨਰ - ਸੁਰਜੀਤ ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਜਥੇਬੰਦੀ ਵਲੋਂ 21 ਅਗਸਤ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ ਕੀਤੀ ਹੈ ।

ਗਿਆਨੀ ਹਰਪ੍ਰੀਤ ਸਿੰਘ 18-08-2026
ਚੰਡੀਗੜ੍ਹ , 17 ਅਗਸਤ ( ਪ੍ਰੋ . ਅਵਤਾਰ ਸਿੰਘ )– ਸ਼੍ਰੋਮਣੀ ਅਕਾਲੀ ਦਲ ( ਪੁਨਰ - ਸੁਰਜੀਤ ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਜਥੇਬੰਦੀ ਵਲੋਂ 21 ਅਗਸਤ ਦੇ ਪੰਜਾਬ ਬੰਦ ਦੀ ਪੂਰਨ ਹਮਾਇਤ ਕੀਤੀ ਹੈ । ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਸਰਹੱਦ ’ ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਨੇ ਇਸ ਬੰਦ ਦਾ ਸੱਦਾ ਦਿੱਤਾ ਹੈ । ਬੰਦਾ ਦਾ ਇਹ ਸੱਦਾ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਮੋਰਚੇ ਵਲੋਂ ਕੀਤੇ ਗਏ ਸ਼ਾਂਤਮਈ ਮਾਰਚ ਉਤੇ ਤਸ਼ੱਦਦ ਕਰਨ ਅਤੇ ਆਗੂਆਂ ਉੱਤੇ ਪਰਚੇ ਦਰਜ ਕਰਨ ਖਿਲਾਫ ਦਿੱਤਾ ਗਿਆ ਹੈ । ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਸਾਡੇ ਸਿੰਘਾਂ ਨੂੰ ਰਿਹਾਅ ਕਰਨ ਤੋਂ ਹੀ ਇਨਕਾਰੀ ਨਹੀਂ ਹੈ , ਸਗੋਂ ਉਨ੍ਹਾਂ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ਦੀ ਆਵਾਜ਼ ਨੂੰ ਤਸ਼ੱਦਦ ਅਤੇ ਪਰਚਿਆਂ ਨਾਲ ਦਬਾਅ ਰਹੀ ਹੈ । ਇਸ ਲਈ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਸਰਕਾਰਾਂ ਦੀ ਇਸ ਧੱਕੇਸ਼ਾਹੀ ਦਾ ਮੂੰਹ - ਤੋੜ ਜਵਾਬ ਦੇਣ ਲਈ 21 ਅਗਸਤ ਨੂੰ ਮੁਕੰਮਲ ਬੰਦ ਰੱਖਣ ਵਿਚ ਸਹਿਯੋਗ ਕਰਨਾ ਚਾਹੀਦਾ ਹੈ ।
ਪਿਛਲੀ ਖ਼ਬਰ ਭਾਰਤ-ਪਾਕਿ ਸਰਹੱਦ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ ਅਗਲੀ ਖ਼ਬਰ ਆਪਣੇ ਗੋਡੇ ਬਦਲਵਾਉਣ ਵਾਲਾ ਝੂਠ ਬੋਲਣ ਲਈ ਮੁਆਫੀ ਮੰਗਣ ਮੁੱਖ ਮੰਤਰੀ-ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।