20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਮੂਹਿਕ ਜਬਰ ਜਨਾਹ ਦੀ ਸ਼ਿਕਾਰ 13 ਸਾਲਾ ਲੜਕੀ ਦੇ ਗਰਭਪਾਤ ਦੀ ਅਦਾਲਤ ਨੇ ਦਿੱਤੀ ਮਨਜ਼ੂਰੀ

ਲੁਧਿਆਣਾ, 18 ਅਗਸਤ (ਡਾ: ਤਰਲੋਚਨ ਸਿੰਘ)-ਲੁਧਿਆਣਾ ਵਿਚ 13 ਸਾਲਾ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਤੋਂ ਬਾਅਦ ਲੜਕੀ ਗਰਭਵਤੀ ਹੋ ਗਈ ਸੀ। ਛੋਟੀ ਉਮਰੇ ਗਰਭਵਤੀ ਹੋ ਜਾਣ ਕਾਰਨ ਡਾਕਟਰਾਂ ਵਲੋਂ ਉਸ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਸੀ, ਜਿਸ ਨੂੰ ਦੇਖਦੇ ਹੋਏ ਅਦਾਲਤ ਵਿਚ ਗਰਭਪਾਤ ਕਰਵਾਉਣ ਦੀ ਇਜਾਜ਼ਤ ਮੰਗੀ ਗਈ ਸੀ।

ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਡਾ: ਤਰਲੋਚਨ ਸਿੰਘ)-ਲੁਧਿਆਣਾ ਵਿਚ 13 ਸਾਲਾ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਤੋਂ ਬਾਅਦ ਲੜਕੀ ਗਰਭਵਤੀ ਹੋ ਗਈ ਸੀ। ਛੋਟੀ ਉਮਰੇ ਗਰਭਵਤੀ ਹੋ ਜਾਣ ਕਾਰਨ ਡਾਕਟਰਾਂ ਵਲੋਂ ਉਸ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਸੀ, ਜਿਸ ਨੂੰ ਦੇਖਦੇ ਹੋਏ ਅਦਾਲਤ ਵਿਚ ਗਰਭਪਾਤ ਕਰਵਾਉਣ ਦੀ ਇਜਾਜ਼ਤ ਮੰਗੀ ਗਈ ਸੀ। ਲੜਕੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅਦਾਲਤ ਵਲੋਂ ਗਰਭਪਾਤ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਸੀ। ਜਾਣਕਾਰੀ ਮੁਤਾਬਿਕ ਸਥਾਨਕ ਸਿਵਲ ਹਸਪਤਾਲ ਵਿਖੇ ਹੁਣ ਇਸ ਪ੍ਰਕਿਰਿਆ ਨੂੰ ਅੰਜਾਮ ਦਿੱਤਾ ਜਾਵੇਗਾ। ਨਾਬਾਲਗ ਲੜਕੀ ਦੀ ਮਾਂ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿਚ ਇਹ ਦਾਅਵਾ ਕੀਤਾ ਗਿਆ ਸੀ ਕਿ ਲੜਕੀ 7 ਮਹੀਨੇ ਦੀ ਗਰਭਵਤੀ ਹੈ। ਹਾਲਾਂਕਿ, ਸਿਵਲ ਹਸਪਤਾਲ ਦੀ ਮੈਡੀਕਲ ਜਾਂਚ ਦੌਰਾਨ ਬੱਚੀ ਦੀ ਕਰੀਬ ਪੰਜ ਮਹੀਨੇ ਦੀ ਗਰਭਵਤੀ ਪਾਈ ਗਈ ਸੀ। ਡਾਕਟਰਾਂ ਵਲੋਂ ਬੱਚੀ ਦੀ ਡਿਲਿਵਰੀ ਕਰਨ ਨੂੰ ਉਸ ਦੀ ਜਾਨ ਦਾ ਖ਼ਤਰਾ ਦੱਸਿਆ ਸੀ। ਇਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਅਦਾਲਤ ਵਿਚ ਅਰਜ਼ੀ ਦਾਖ਼ਲ ਕਰਕੇ ਅਦਾਲਤ ਤੋਂ ਗਰਭਪਾਤ ਕਰਵਾਉਣ ਦੀ ਇਜਾਜ਼ਤ ਮੰਗੀ ਗਈ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਗਿਆ। ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ. ਅਖਿਲ ਸਰੀਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਬੱਚੀ ਦੇ ਗਰਭਪਾਤ ਲਈ ਗਾਇਨਕਾਲੋਜਿਸਟਾਂ ਦਾ ਇਕ ਬੋਰਡ ਬਣਾ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਦੌਰਾਨ ਕੁਲਦੀਪ ਸਿੰਘ ਧਾਲੀਵਾਲ, ਨਾਲ ਹਲਕਾ ਅਜਨਾਲਾ ਦੇ ਸਰਪੰਚ, ਚੇ... ਅਗਲੀ ਖ਼ਬਰ ਨਿਹੰਗ ਸਿੰਘ ਦੇ ਬਾਣੇ ’ਚ ਨੌਜਵਾਨ ਵਲੋਂ ਹੋਮਗਾਰਡ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।