19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਦੌਰਾਨ ਕੁਲਦੀਪ ਸਿੰਘ ਧਾਲੀਵਾਲ, ਨਾਲ ਹਲਕਾ ਅਜਨਾਲਾ ਦੇ ਸਰਪੰਚ, ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ। ਕੇਂਦਰ ਜਲਦ ਤੋਂ ਜਲਦ ਪੂਰਾ ਕਰੇ ਉਝ ਡੈਮ ਦਾ ਨਿਰਮਾਣ-ਧਾਲੀਵਾਲ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਅੱਗੇ ਅਜਨਾਲਾ ਦੇ ਲੋਕਾਂ ਦਾ ਦਰਦ ਰੱਖਿਆ ਹੈ। ਹਰ ਸਾਲ ਰਾਵੀ ਅਤੇ ਉਜ ਦਰਿਆ ਦੇ ਪਾਣੀ ਕਾਰਨ ਉਨ੍ਹਾਂ ਦਾ ਇਲਾਕਾ ਪੂਰੀ ਤਰ੍ਹਾਂ ਜਲਥਲ ਹੋ ਜਾਂਦਾ ਹੈ। ਜੰਮੂ-ਕਸ਼ਮੀਰ ਤੋਂ ਆਉਂਦਾ ਉਝ ਦਰਿਆ ਦਾ ਪਾਣੀ ਪਠਾਨਕੋਟ, ਸੁਜਾਨਪੁਰ, ਦੀਨਾਨਗਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਤੋਂ ਹੁੰਦਾ ਹੋਇਆ ਅੰਤ ਵਿਚ ਅਜਨਾਲਾ ਵਿਚ ਭਾਰੀ ਤਬਾਹੀ ਮਚਾਉਂਦਾ ਹੈ ਅਤੇ ਫਿਰ ਪਾਕਿਸਤਾਨ ਚਲਾ ਜਾਂਦਾ ਹੈ। ਇਸ ਕਾਰਨ ਹਰ ਸਾਲ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ, ਸੜਕਾਂ ਟੁੱਟ ਜਾਂਦੀਆਂ ਹਨ, ਸਕੂਲ ਢਹਿ ਜਾਂਦੇ ਹਨ ਅਤੇ ਉਪਜਾਊ ਜ਼ਮੀਨਾਂ ਰੁੜ੍ਹ ਜਾਂਦੀਆਂ ਹਨ। ਵਿਧਾਇਕ ਧਾਲੀਵਾਲ ਨੇ ਰਾਜਪਾਲ ਦਾ ਧਿਆਨ ਕੇਂਦਰ ਸਰਕਾਰ ਦੀ ਉਝ ਦਰਿਆ ’ਤੇ ਡੈਮ ਬਣਾਉਣ ਦੀ ਉਸ ਯੋਜਨਾ ਵੱਲ ਦਿਵਾਇਆ, ਜੋ ਪਿਛਲੇ 10-12 ਸਾਲਾਂ ਤੋਂ ਲਟਕ ਰਹੀ ਹੈ। ਉਨ੍ਹਾਂ ਨੇ ਰਾਜਪਾਲ ਤੋਂ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਅੱਗੇ ਇਸ ਮੁੱਦੇ ਨੂੰ ਮਜ਼ਬੂਤੀ ਨਾਲ ਚੁੱਕਣ ਤਾਂ ਜੋ ਜਲਦ ਤੋਂ ਜਲਦ ਡੈਮ ਦਾ ਨਿਰਮਾਣ ਪੂਰਾ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿਛਲੀ ਵਾਰ ਪ੍ਰਧਾਨ ਮੰਤਰੀ ਵਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਮੁਆਵਜ਼ੇ ਦੇ ਅਜੇ ਤੱਕ ਨਾ ਮਿਲਣ ਦਾ ਮੁੱਦਾ ਵੀ ਚੁੱਕਿਆ।
ਪਿਛਲੀ ਖ਼ਬਰ ਕਸ਼ਮੀਰ ਘਾਟੀ ’ਚ ਅਸ਼ਾਂਤੀ ਫੈਲਾਉਣ ਦੀ ‘ਨਾਪਾਕ’ ਸਾਜ਼ਿਸ਼ ਦਾ ਪਾਕਿਸਤਾਨੀ ਮੌਲਵੀ ਵਲੋਂ ਖ਼ੁਲਾਸਾ ਕਿਹਾ, ਲਸ਼ਕਰ ਨੇ 10 ਹਜ਼ਾਰ ਅ... ਅਗਲੀ ਖ਼ਬਰ ਸਮੂਹਿਕ ਜਬਰ ਜਨਾਹ ਦੀ ਸ਼ਿਕਾਰ 13 ਸਾਲਾ ਲੜਕੀ ਦੇ ਗਰਭਪਾਤ ਦੀ ਅਦਾਲਤ ਨੇ ਦਿੱਤੀ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।