23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅੱਜ ਹੋਵੇਗੀ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਆਰੰਭਤਾ-ਜਥੇਦਾਰ ਗੜਗੱਜ

ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦੂਜੇ ਪੜਾਅ ਤਹਿਤ ਅਰੰਭ ਹੋ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਦੂਜੇ ਪੜਾਅ ਤਹਿਤ ਇਹ ਖ਼ਾਲਸਾ ਮਾਰਚ ਮਾਲਵਾ ਅਤੇ ਪੁਆਧ ਦੇ ਇਲਾਕਿਆਂ ਵਿਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਅਜੀਤ ਡੈਸਕ 23-08-2026
ਅੰਮ੍ਰਿਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤਾਂ ਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਦੂਜੇ ਪੜਾਅ ਤਹਿਤ ਅਰੰਭ ਹੋ ਰਹੇ ਮੀਰੀ-ਪੀਰੀ ਖ਼ਾਲਸਾ ਮਾਰਚ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਦੂਜੇ ਪੜਾਅ ਤਹਿਤ ਇਹ ਖ਼ਾਲਸਾ ਮਾਰਚ ਮਾਲਵਾ ਅਤੇ ਪੁਆਧ ਦੇ ਇਲਾਕਿਆਂ ਵਿਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਜਥੇਦਾਰ ਗੜਗੱਜ ਨੇ ਦੱਸਿਆ ਕਿ ਖ਼ਾਲਸਾ ਮਾਰਚ ਵਿਚ ਉਨ੍ਹਾਂ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਪੰਥ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਮੂਲੀਅਤ ਕਰਨਗੀਆਂ।
ਪਿਛਲੀ ਖ਼ਬਰ ਹੁਸ਼ਿਆਰਪੁਰ ਸਬਜ਼ੀ ਮੰਡੀ ’ਚ ਚੱਲੀਆਂ ਗੋਲੀਆਂ-1 ਦੀ ਮੌਤ-2 ਜ਼ਖ਼ਮੀ ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ’ਚੋਂ ਜ਼ਮਾਨਤ ’ਤੇ... ਅਗਲੀ ਖ਼ਬਰ ਰਾਜਾ ਵੜਿੰਗ ਵਲੋਂ ਮੁਹੰਮਦ ਮੁਸਤਫ਼ਾ ਨੂੰ ਕਾਨੂੰਨੀ ਨੋਟਿਸ 48 ਘੰਟਿਆਂ ਦੇ ਅੰਦਰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।