23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਤੇ ਵਿਦਿਅਕ ਅਦਾਰਿਆਂ ’ਚ 29 ਨੂੰ ਹੋਣਗੇ ਅਰਦਾਸ ਸਮਾਗਮ-ਧਾਮੀ ਕਿਹਾ, ਭਾਈ ਗੁਰਦਾਸ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਯਾਦਗਾਰੀ ਅਸਥਾਨ ਬਣਾਉਣ ਅਤੇ ਭਾਈ ਖਾਲੜਾ ਦੀ ਹਰੀਕੇ ’ਚ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀ ਜਸਵੰਤ ਸਿੰਘ ਜੱਸ

ਅੰਮ੍ਰਿਤਸਰ, 22 ਅਗਸਤ-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਕੱਤਰਤਾ ’ਚ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਵਿਦਿਅਕ ਅਦਾਰਿਆਂ ਤੇ ਟਰੱਸਟਾਂ ਅੰਦਰ 29 ਅਗਸਤ ਨੂੰ ਅਰਦਾਸ ਕਰਨ, ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਣਾਉਣ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਪੱਤਣ ਵਿਖੇ ਯਾਦਗਾਰ ਬਣਾਉਣ ਦੀ ਪ੍ਰਵਾਨਗੀ ਸਮੇਤ ਕਈ ਹੋਰ ਅਹਿਮ ਫੈਸਲੇ ਕੀਤੇ ਗਏ। ਇਕੱਤਰਤਾ ਉਪਰੰਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਕੱਤਰਤਾ ਵਿਚ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਣ ਵਾਲੀਆਂ ਸ਼ਖ਼ਸੀਅਤਾਂ ਭਾਈ ਗੁਰਦਾਸ ਅਤੇ ਸ਼ਹੀਦ ਭਾਈ ਮਨੀ ਸਿੰਘ ਸੰਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਯਾਦਗਾਰੀ ਅਸਥਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।

ਅਜੀਤ ਡੈਸਕ 23-08-2026
ਅੰਮ੍ਰਿਤਸਰ, 22 ਅਗਸਤ-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਕੱਤਰਤਾ ’ਚ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਵਿਦਿਅਕ ਅਦਾਰਿਆਂ ਤੇ ਟਰੱਸਟਾਂ ਅੰਦਰ 29 ਅਗਸਤ ਨੂੰ ਅਰਦਾਸ ਕਰਨ, ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਣਾਉਣ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਪੱਤਣ ਵਿਖੇ ਯਾਦਗਾਰ ਬਣਾਉਣ ਦੀ ਪ੍ਰਵਾਨਗੀ ਸਮੇਤ ਕਈ ਹੋਰ ਅਹਿਮ ਫੈਸਲੇ ਕੀਤੇ ਗਏ। ਇਕੱਤਰਤਾ ਉਪਰੰਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਕੱਤਰਤਾ ਵਿਚ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਣ ਵਾਲੀਆਂ ਸ਼ਖ਼ਸੀਅਤਾਂ ਭਾਈ ਗੁਰਦਾਸ ਅਤੇ ਸ਼ਹੀਦ ਭਾਈ ਮਨੀ ਸਿੰਘ ਸੰਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਯਾਦਗਾਰੀ ਅਸਥਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਅਸਥਾਨ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਦੋਵੇਂ ਪਾਸੇ ਤਿਆਰ ਕੀਤੇ ਜਾਣਗੇ। ਪ੍ਰਧਾਨ ਨੇ ਦੱਸਿਆ ਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਅਨੁਸਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਜਗ੍ਹਾ ਦੀ ਚੋਣ ਕਰਕੇ ਜਲਦ ਸ਼ੁਰੂਆਤ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਅਖੰਡ ਪਾਠ ਕਰਵਾਉਣ ਅਤੇ ਸਮੂਹਿਕ ਅਰਦਾਸ ਕਰਨ ਦਾ ਫੈਸਲਾ ਲਿਆ ਹੈ। 29 ਅਗਸਤ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸਮੂਹਿਕ ਤੌਰ ‘ਤੇ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਵਿਦਿਅਕ ਅਦਾਰਿਆਂ ਅਤੇ ਟਰੱਸਟਾਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਇਕੱਤਰਤਾ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਵੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਮੰਗੀ ਪੈਰੋਲ ‘ਤੇ ਸਰਕਾਰ ਦਾ ਰੁਖ਼ ਬੇਹੱਦ ਨਿਰਾਸ਼ਾ ਵਾਲਾ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਮਾਮਲਾ ਵੀ ਸਰਕਾਰ ਵਲੋਂ ਕਿਸੇ ਪਾਸੇ ਨਹੀਂ ਲਗਾਇਆ ਜਾ ਰਿਹਾ।ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਮਗਰੋਂ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਉਸ ਦੀ ਕੀਤੀ ਜਾ ਰਹੀ ਪ੍ਰਸ਼ੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਨਿਰਦੋਸ਼ ਸਿੱਖਾਂ ਦੇ ਕਾਤਲ ਵਿਅਕਤੀਆਂ ਨੂੰ ਕਾਂਗਰਸ ਪਾਰਟੀ ਵਲੋਂ ਉੱਚ ਸਿਆਸੀ ਅਹੁਦੇ ਦੇ ਕੇ ਨਿਵਾਜਣਾ ਅਤੇ ਹੁਣ ਕੀਤੀ ਜਾ ਰਹੀ ਪ੍ਰਸ਼ੰਸਾ ਕਾਂਗਰਸ ਦੀ ਸਿੱਖਾਂ ਪ੍ਰਤੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸਮੇਂ ਸਿਰ ਸੱਜਣ ਕੁਮਾਰ ਸਮੇਤ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਫਾਂਸੀ ਵਰਗੀਆਂ ਸਖ਼ਤ ਸਜ਼ਾਵਾਂ ਮਿਲਦੀਆਂ ਤਾਂ ਜੋ ਪੀੜਤਾਂ ਨੂੰ ਧਰਵਾਸ ਮਿਲਦਾ। ਅੰਤ੍ਰਿੰਗ ਕਮੇਟੀ ਨੇ ਹਰਿਆਣਾ ਦੇ ਮੀਰੀ-ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਲਈ 2.5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਵੀ ਪ੍ਰਵਾਨਗੀ ਦੇਣ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ, ਟਰੱਸਟ, ਵਿਦਿਆ ਅਤੇ ਹੋਰ ਦਫ਼ਤਰੀ ਕਾਰਜਾਂ ਨੂੰ ਵੀ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਗਿਆ ਕਿ ਕਿਸੇ ਸ਼ਰਧਾਲੂ ’ਤੇ ਹਮਲਾ ਕਰਨਾ ਗੁਰੂ ਘਰ ਦੀ ਮਰਯਾਦਾ ਦੀ ਵੀ ਉਲੰਘਣਾ ਹੈ। ਇਸ ਦੌਰਾਨ ਕੈਨੇਡਾ ਦੇ ਐਡਮਿੰਟਨ ਵਿਖੇ ਗੁਰਦੁਆਰਾ ਨਾਨਕਸਰ ਸਾਹਿਬ ’ਚ ਇਕ ਵਿਅਕਤੀ ਵਲੋਂ ਸੇਵਾਦਾਰਾਂ ‘ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਘਟਨਾ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਭੁਪਿੰਦਰ ਸਿੰਘ ਅਨੰਦ ਤੇ ਅਮਰੀਕਾ ਨਿਵਾਸੀ ਗੁਰਇਕਪ੍ਰੀਤ ਸਿੰਘ ਸੰਬੰਧੀ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀਆਂ ਰੂਹਾਂ ਨਮਿਤ ਅਰਦਾਸ ਕੀਤੀ ਗਈ। ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਸੰਬੰਧ ਵਿਚ ਪੰਜਾਬ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਪ੍ਰਸਤਾਵਿਤ ਕਾਰਜਾਂ ਲਈ ਡਿਜ਼ਾਈਨ ਜਮ੍ਹਾਂ ਕਰਵਾਉਣ ਲਈ ਆਖਿਆ ਹੈ ਅਤੇ ਇਹੀ ਡਿਜ਼ਾਈਨ ਬਿਨਾ ਕਿਸੇ ਬਦਲਾਅ ਦੇ ਲਾਗੂ ਕਰਨ ਦਾ ਵੀ ਭਰੋਸਾ ਦਿੱਤਾ ਹੈ। ਪ੍ਰਧਾਨ ਧਾਮੀ ਨੇ ਇਸ ਮਾਮਲੇ ਸੰਬੰਧੀ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ, ਜੋ ਪਹਿਲਾਂ ਸਿੱਖ ਵਿਰਾਸਤ, ਖ਼ਾਲਸਾ ਪ੍ਰੰਪਰਾਵਾਂ ਅਤੇ ਇਤਿਹਾਸਕ ਦ੍ਰਿਸ਼ਟੀਕੋਣਾਂ ਅਨੁਸਾਰ ਵਿਚਾਰ-ਵਟਾਂਦਰਾ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਸੰਬੰਧੀ ਕੋਈ ਵੀ ਕੰਮ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਸਰਕਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੰਦੀ ਹਾਲਤ ਅਤੇ ਨਾਗਰਿਕ ਬੁਨਿਆਦੀ ਢਾਂਚੇ ਵੱਲ ਵਿਸ਼ੇਸ਼ ਧਿਆਨ ਦੇਣ ਦੀ ਵੀ ਅਪੀਲ ਕੀਤੀ। ਇਕੱਤਰਤਾ ‘ਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ , ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ, ਮੁੱਖ ਮੈਨੇਜਰ ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕਟ ਅਮਨਬੀਰ ਸਿੰਘ ਸਿਆਲੀ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।
ਪਿਛਲੀ ਖ਼ਬਰ ਅਮਰੀਕਾ ਵਿਚ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਹੁਸ਼ਿਆਰਪੁਰ ਸਬਜ਼ੀ ਮੰਡੀ ’ਚ ਚੱਲੀਆਂ ਗੋਲੀਆਂ-1 ਦੀ ਮੌਤ-2 ਜ਼ਖ਼ਮੀ ਮ੍ਰਿਤਕ ਕੁਝ ਦਿਨ ਪਹਿਲਾਂ ਹੀ ਜੇਲ੍ਹ ’ਚੋਂ ਜ਼ਮਾਨਤ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।