24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਜ਼ੀਰਕਪੁਰ, 23 ਅਗਸਤ (ਮਨਿੰਦਰ ਸਿੰਘ)-ਸ਼ਹਿਰ ਦੇ ਯਾਦਵਿੰਦਰਾ ਇਨਕਲੇਵ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਪ੍ਰਿੰਸ ਕੁਮਾਰ (24) ਵਜੋਂ ਹੋਈ ਹੈ।

ਅਜੀਤ ਡੈਸਕ 24-08-2026
ਜ਼ੀਰਕਪੁਰ, 23 ਅਗਸਤ (ਮਨਿੰਦਰ ਸਿੰਘ)-ਸ਼ਹਿਰ ਦੇ ਯਾਦਵਿੰਦਰਾ ਇਨਕਲੇਵ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਪ੍ਰਿੰਸ ਕੁਮਾਰ (24) ਵਜੋਂ ਹੋਈ ਹੈ। ਪ੍ਰਿੰਸ ਦੀ ਸਨਿਚਰਵਾ ਰ ਰਾਤ ਚੰਡੀਗੜ੍ਹ ਸਥਿਤ ਪੀ. ਜੀ. ਆਈ. ਵਿਚ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਪ੍ਰਿੰਸ ਪਿਛਲੇ ਕੁਝ ਮਹੀਨਿਆਂ ਤੋਂ ਨਸ਼ੇ ਦੀ ਲੱਤ ਦਾ ਸ਼ਿਕਾਰ ਸੀ। ਉਸ ਦੇ ਪਿਤਾ ਨੇ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿਚ ਦਾਖ਼ਲ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਇਸੇ ਦੌਰਾਨ ਉਸ ਦੀ ਸਿਹਤ ਵਿਗੜ ਗਈ। ਪਰਿਵਾਰ ਨੇ ਉਸ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਹਾਲਤ ਗੰਭੀਰ ਹੋਣ ’ਤੇ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਪਰਿਵਾਰ ਮੁਤਾਬਿਕ ਇਲਾਜ ਦੌਰਾਨ ਉਸ ਦੇ ਫੇਫੜਿਆਂ ਵਿਚ ਪਾਣੀ ਭਰਨ ਕਾਰਨ ਹਾਲਤ ਹੋਰ ਵਿਗੜ ਗਈ ਅਤੇ ਸਨਿਚਰਵਾਰ ਰਾਤ ਉਸ ਦੀ ਮੌਤ ਹੋ ਗਈ।
ਪਿਛਲੀ ਖ਼ਬਰ ਸਤਲੁਜ ਦਰਿਆ ’ਚ ਹੈੱਡ ਵਰਕਸ ਰੂਪਨਗਰ ਵਿਖੇ ਵੱਡੀ ਮਾਤਰਾ ’ਚ ਜਮ੍ਹਾ ਹੋਇਆ ਫ਼ੈਕਟਰੀਆਂ ਦਾ ਗੰਧਲਾ ਕਚਰਾ ਅਗਲੀ ਖ਼ਬਰ ਪੰਜਾਬ ਦੇ ਨੌਜਵਾਨਾਂ ਨੇ ਦੇਸ਼ ਲਈ ਸਭ ਤੋਂ ਵੱਧ ਸ਼ਹੀਦੀਆਂ ਦਿੱਤੀਆਂ-ਰਾਜਪਾਲ ਕਟਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।