24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਅਜੀਤ ਡੈਸਕ 24-08-2026

ਭਾਈ ਹਵਾਰਾ ਨੂੰ ਪੈਰੋਲ ਦੇਣ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ
ਚੰਡੀਗੜ੍ਹ, 23 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ  ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ’ਤੇ ਰਿਹਾਅ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ।ਚੰਦੂਮਾਜਰਾ ਨੇ ਆਪਣੇ ਪੱਤਰ ਵਿਚ ਕਿਹਾ ਕਿ ਇਨ੍ਹਾਂ ਮਾਮਲਿਆਂ ਨੂੰ ਸਿਰਫ਼ ਕਾਨੂੰਨੀ ਨਜ਼ਰੀਏ ਨਾਲ ਹੀ ਨਹੀਂ, ਸਗੋਂ ਮਾਨਵੀ ਹੱਕਾਂ, ਮਾਨਵੀ ਕਦਰਾਂ-ਕੀਮਤਾਂ ਅਤੇ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਵਿਚਾਰਨ ਦੀ ਲੋੜ ਹੈ। ਉਨ੍ਹਾਂ ਖ਼ਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਮਾਨਵੀ ਆਧਾਰ ’ਤੇ ਪੈਰੋਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਆਪਣੀ ਬਿਰਧ ਮਾਤਾ ਨੂੰ ਮਿਲਣ ਦਾ ਮੌਕਾ ਮਿਲ ਸਕੇਗਾ।ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਸਬੰਧਤ ਮਾਮਲੇ ਲੰਮੇ ਸਮੇਂ ਤੋਂ ਸਿੱਖ ਸਮਾਜ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹਨ। ਇਸ ਲਈ ਸਰਕਾਰ ਵਲੋਂ ਇਨ੍ਹਾਂ ਮਾਮਲਿਆਂ ਨੂੰ ਮਨੁੱਖੀ ਪੱਖ ਤੋਂ ਦੇਖਦਿਆਂ ਸੰਵੇਦਨਸ਼ੀਲ ਅਤੇ ਹਮਦਰਦੀ ਵਾਲਾ ਰਵੱਈਆ ਅਪਣਾਉਣਾ ਸਮੇਂ ਦੀ ਲੋੜ ਹੈ।

ਪਿਛਲੀ ਖ਼ਬਰ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ ’ਤੇ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਰੋਸ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।