ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾਂ ਰੋਡ ’ਤੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ 1.00 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਸੋਨੂ ਅਤੇ ਰਾਜੂ ਵਾਸੀ ਪ੍ਰਤਾਪ ਸਿੰਘ ਵਾਲਾ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ, ਜਦੋਂ ਇਹ ਸਾਈਂ ਮੰਦਰ ਨੇੜੇ ਪਹੁੰਚੇ ਤਾਂ ਦੂਜੇ ਪਾਸਿਓਂ ਆ ਰਹੇ ਇਕ ਮੋਟਰਸਾਈਕਲ ਨਾਲ ਇਨ੍ਹਾਂ ਦੀ ਟੱਕਰ ਹੋ ਗਈ, ਉਸ ਮੋਟਰਸਾਈਕਲ ’ਤੇ ਵੀ ਦੋ ਨੌਜਵਾਨ ਕਰਨ (21) ਅਤੇ ਸਨੀ (19) ਸਵਾਰ ਸਨ। ਇਹ ਚਾਰੋਂ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਲਿਆਂਦਾ ਗਿਆ, ਜਿਥੇ ਕਿ ਸੋਨੂ (32), ਰਾਜੂ (40) ਅਤੇ ਕਰਨ ਦੀ ਮੌਤ ਹੋ ਗਈ। ਸੋਨੂ ਮਿਸਤਰੀ ਦਾ ਕੰਮ ਕਰਦਾ ਹੈ, ਜਦਕਿ ਰਾਜੂ ਡਰਾਈਵਰ ਹੈ। ਹਾਦਸੇ ਵਿਚ ਸੰਨੀ ਪੁੱਤਰ ਰਾਮ ਲਾਲ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਇਨ੍ਹਾਂ ਦੀ ਅੱਜ ਬਾਅਦ ਦੁਪਹਿਰ ਸ਼ਨਾਖਤ ਕੀਤੀ ਜਾ ਸਕੀ। ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਸੀ।
ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ
ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ
ਅਜੀਤ ਡੈਸਕ
24-08-2026