25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ-ਮੁੱਖ ਮੰਤਰੀ

ਚੰਡੀਗੜ, 24 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ. ਟੀ.

ਪੰਜਾਬ ਨੂੰ ਆਈ.ਟੀ. ਖੇਤਰ ’ਚ ਮੋਹਰੀ ਬਣਾਉਣ ਲਈ ਚੰਡੀਗੜ੍ਹ ’ਚ ਨੈਸਕੌਮ ਦੇ ਵਫ਼ਦ ਨਾਲ ਮੁਲਾਕਾਤ 25-08-2026
ਚੰਡੀਗੜ, 24 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ’ ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ‘ਐਕਸ’ ਉੱਤੇ ਲਿਖਿਆ ਕਿ ਪੰਜਾਬ ਨੂੰ ਆਈ.ਟੀ. ਖੇਤਰ ਵਿਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਵਿਚ ਨੈਸਕੌਮ ਦੇ ਵਫ਼ਦ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਹੁਣ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ (ਜੀ.ਸੀ.ਸੀ.) ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ। ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਾਲ ਮੁਹਾਲੀ ਉੱਤਰੀ ਭਾਰਤ ਵਿਚ ਤੇਜ਼ੀ ਨਾਲ ਪਸੰਦੀਦਾ ਸਥਾਨ ਬਣ ਰਿਹਾ ਹੈ। ਸਾਡੇ ਕੋਲ ਆਈ.ਆਈ.ਟੀ. ਅਤੇ ਆਈ.ਐੱਸ.ਬੀ. ਵਰਗੀਆਂ ਨਾਮਵਰ ਸੰਸਥਾਵਾਂ ਤੋਂ ਮਜ਼ਬੂਤ ਅਤੇ ਹੁਨਰਮੰਦ ਪ੍ਰਤਿਭਾ ਪੂਲ ਹੈ। ਇਸ ਦੇ ਨਾਲ ਹੀ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ’ ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ‘ਆਪ’ ਸਰਕਾਰ ਪੰਜਾਬ ਵਿਚ ਨਵਾਂ ਨਿਵੇਸ਼ ਲਿਆਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮੀਟਿੰਗ ਦੌਰਾਨ ਉਦਯੋਗ ਤੇ ਵਣਜ ਅਤੇ ਇਨਵੈਸਟਮੈਂਟ ਪ੍ਰੋਮੋਸ਼ਨ ਮੰਤਰੀ ਅਮਨ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਮੂਲੀ ਬਹਿਸਬਾਜ਼ੀ ਬਾਅਦ ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਸੀ.ਸੀ.ਟੀ.ਵੀ. ’ਚ ਕੈਦ ਹੋਈ ਘਟਨਾ ਅਗਲੀ ਖ਼ਬਰ ਆਸਟ੍ਰੇਲੀਆਈ ਅਦਾਲਤ ਦਾ ਫ਼ੈਸਲਾ : ਬਾਸਮਤੀ ’ ਤੇ ਭਾਰਤ ਦਾ ਵਿਸ਼ੇਸ਼ ਹੱਕ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।