26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

‘ ਆਪ’ ਆਗੂ ਹਰਮੰਦਰ ਸਿੰਘ ਬਰਾੜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਨਿਯੁਕਤ

ਬਠਿੰਡਾ, 25 ਅਗਸਤ (ਕੁਲਦੀਪ ਮਤਵਾਲਾ)-ਪੰਜਾਬ ਸਰਕਾਰ ਵਲੋਂ ਉਘੇ ਸਮਾਜ ਸੇਵੀ ਅਤੇ ਸਿੱਖਿਆ ਦੇ ਖੇਤਰ ’ਚ ਮਸੀਹੇ ਵਾਂਗੂ ਸਤਿਕਾਰੇ ਜਾਂਦੇ ਹਰਮੰਦਰ ਸਿੰਘ ਬਰਾੜ ਨੂੰ ਆਮ ਆਦਮੀ ਪਾਰਟੀ ਦੇ ਮਾਲਵਾ ਵੈਸਟ ਜ਼ੋਨ ਕੋਆਰਡੀਨੇਟਰ ਸਿੱਖਿਆ ਵਿੰਗ ਪੰਜਾਬ ਨੂੰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਿੱਖਿਆ ਖੇਤਰ ਨਾਲ ਸੰਬੰਧਿਤ ਅਧਿਕਾਰੀਆਂ ਤੇ ਅਧਿਆਪਕਾਂ ਸਮੇਤ ਉਨ੍ਹਾਂ ਦੇ ਪ੍ਰਸੰਸਕਾਂ, ਮੁਲਾਜ਼ਮਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ।

ਅਜੀਤ ਡੈਸਕ 26-08-2026
ਬਠਿੰਡਾ, 25 ਅਗਸਤ (ਕੁਲਦੀਪ ਮਤਵਾਲਾ)-ਪੰਜਾਬ ਸਰਕਾਰ ਵਲੋਂ ਉਘੇ ਸਮਾਜ ਸੇਵੀ ਅਤੇ ਸਿੱਖਿਆ ਦੇ ਖੇਤਰ ’ਚ ਮਸੀਹੇ ਵਾਂਗੂ ਸਤਿਕਾਰੇ ਜਾਂਦੇ ਹਰਮੰਦਰ ਸਿੰਘ ਬਰਾੜ ਨੂੰ ਆਮ ਆਦਮੀ ਪਾਰਟੀ ਦੇ ਮਾਲਵਾ ਵੈਸਟ ਜ਼ੋਨ ਕੋਆਰਡੀਨੇਟਰ ਸਿੱਖਿਆ ਵਿੰਗ ਪੰਜਾਬ ਨੂੰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਿੱਖਿਆ ਖੇਤਰ ਨਾਲ ਸੰਬੰਧਿਤ ਅਧਿਕਾਰੀਆਂ ਤੇ ਅਧਿਆਪਕਾਂ ਸਮੇਤ ਉਨ੍ਹਾਂ ਦੇ ਪ੍ਰਸੰਸਕਾਂ, ਮੁਲਾਜ਼ਮਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ। ਹਰਮੰਦਰ ਸਿੰਘ ਬਰਾੜ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿੰਗ ਪੰਜਾਬ ਦੇ ਪ੍ਰਧਾਨ ਗੁਲਸ਼ਨ ਛਾਬੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਦੇ ਨਾਲ ਪਾਰਟੀ ਹਾਈਕਮਾਨ ਨੇ ਮੈਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਵਜੋਂ ਚੁਣਿਆ ਹੈ, ਮੈਂ ਵੀ ਪਾਰਟੀ ਹਾਈਮਾਨ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਹ ਸਿੱਖਿਆ ਕ੍ਰਾਂਤੀ ਮੁਹਿੰਮ ਨੂੰ ਮੁਕਾਮ ਤੱਕ ਪਹੁੰਚਾਉਣ ਲਈ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਦਿਨ-ਰਾਤ ਜਾਰੀ ਰੱਖਾਂਗੇ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਬਿਹਤਰ ਉਪਰਾਲੇ ਕਰਾਂਗਾ।
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ 1984 ਸਿੱਖ ਨਸਲਕੁਸ਼ੀ ਮਾਮਲੇ ’ਚ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਸਜ਼ਾ ਵਿਰੁੱਧ ਅਪੀਲ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।