26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਮਗਰੋਂ ਹਾਈ ਕੋਰਟ ਦੀ ਸਖ਼ਤੀ ਜਨਤਕ ਜਾਇਦਾਦ ਤੇ ਨਾਗਰਿਕਾਂ ਦੀ ਸੁਰੱਖਿਆ ਲਈ ਪੰਜਾਬ ਨੂੰ ਚੌਕਸ ਰਹਿਣ ਦੇ ਹੁਕਮ

ਚੰਡੀਗੜ੍ਹ, 25 ਅਗਸਤ (ਸੰਦੀਪ ਕੁਮਾਰ ਮਾਹਨਾ)-ਕੌਮੀ ਇਨਸਾਫ਼ ਮੋਰਚੇ ਵਲੋਂ ਚੰਡੀਗੜ੍ਹ ’ਚ ਕੀਤੇ ਗਏ ਪ੍ਰਦਰਸ਼ਨ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭਵਿੱਖ ’ਚ ਅਜਿਹੇ ਪ੍ਰਦਰਸ਼ਨਾਂ ਦੌਰਾਨ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਅਦਾਲਤ ਨੇ ਕਿਹਾ ਕਿ ਲੋਕਾਂ ਨੂੰ ਲੋਕਤੰਤਰ ’ਚ ਸ਼ਾਂਤਮਈ ਢੰਗ ਨਾਲ ਇਕੱਠੇ ਹੋਣ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਲਿਕ ਅਧਿਕਾਰ ਹੈ ਪਰ ਜੇਕਰ ਕੋਈ ਪ੍ਰਦਰਸ਼ਨ ਹਿੰਸਕ ਹੋ ਜਾਂਦਾ ਹੈ ਜਾਂ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਦਾ ਹੈ ਤਾਂ ਪ੍ਰਸ਼ਾਸਨ ਨੂੰ ਕਾਨੂੰਨ ਅਨੁਸਾਰ ਢੁਕਵੇਂ ਰੋਕਥਾਮੀ ਅਤੇ ਸੁਧਾਰਾਤਮਕ ਕਦਮ ਚੁੱਕਣੇ ਹੋਣਗੇ।

ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਸੰਦੀਪ ਕੁਮਾਰ ਮਾਹਨਾ)-ਕੌਮੀ ਇਨਸਾਫ਼ ਮੋਰਚੇ ਵਲੋਂ ਚੰਡੀਗੜ੍ਹ ’ਚ ਕੀਤੇ ਗਏ ਪ੍ਰਦਰਸ਼ਨ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭਵਿੱਖ ’ਚ ਅਜਿਹੇ ਪ੍ਰਦਰਸ਼ਨਾਂ ਦੌਰਾਨ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ। ਅਦਾਲਤ ਨੇ ਕਿਹਾ ਕਿ ਲੋਕਾਂ ਨੂੰ ਲੋਕਤੰਤਰ ’ਚ ਸ਼ਾਂਤਮਈ ਢੰਗ ਨਾਲ ਇਕੱਠੇ ਹੋਣ ਅਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਲਿਕ ਅਧਿਕਾਰ ਹੈ ਪਰ ਜੇਕਰ ਕੋਈ ਪ੍ਰਦਰਸ਼ਨ ਹਿੰਸਕ ਹੋ ਜਾਂਦਾ ਹੈ ਜਾਂ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਦਾ ਹੈ ਤਾਂ ਪ੍ਰਸ਼ਾਸਨ ਨੂੰ ਕਾਨੂੰਨ ਅਨੁਸਾਰ ਢੁਕਵੇਂ ਰੋਕਥਾਮੀ ਅਤੇ ਸੁਧਾਰਾਤਮਕ ਕਦਮ ਚੁੱਕਣੇ ਹੋਣਗੇ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਨਾਗਰਿਕਾਂ ਦੀ ਜਾਨ-ਮਾਲ, ਆਜ਼ਾਦੀ ਅਤੇ ਜਨਤਕ ਜਾਇਦਾਦ ਦੀ ਸੁਰੱਖਿਆ ਲਈ ਭਵਿੱਖ ’ਚ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਕਾਰਜਕਾਰੀ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਭਵਿੱਖ ’ਚ ਜੇਕਰ ਇਸ ਤਰ੍ਹਾਂ ਦਾ ਕੋਈ ਪ੍ਰਦਰਸ਼ਨ ਹੁੰਦਾ ਹੈ ਤਾਂ ਪੰਜਾਬ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ’ਚ ਪੂਰੀ ਤਰ੍ਹਾਂ ਚੌਕਸ ਰਹੇਗੀ। ਸਰਕਾਰ ਵਲੋਂ ਇਹ ਵੀ ਭਰੋਸਾ ਦਿੱਤਾ ਗਿਆ ਕਿ ਨਾਗਰਿਕਾਂ ਦੇ ਜੀਵਨ ਤੇ ਆਜ਼ਾਦੀ ਅਤੇ ਜਨਤਕ ਜਾਇਦਾਦ ਦੀ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।ਸੁਣਵਾਈ ਦੀ ਸ਼ੁਰੂਆਤ ’ਚ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਹਲਫ਼ਨਾਮਿਆਂ ਰਾਹੀਂ ਰਿਪੋਰਟਾਂ ਬੈਂਚ ਸਾਹਮਣੇ ਪੇਸ਼ ਕੀਤੀਆਂ ਗਈਆਂ। ਰਿਪੋਰਟਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਹਲਫ਼ਨਾਮਿਆਂ ਤੋਂ ਸਪੱਸ਼ਟ ਹੈ ਕਿ ਚੰਡੀਗੜ੍ਹ ’ਚ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਗਏ ਸਨ। ਅਦਾਲਤ ਨੇ ਨੋਟ ਕੀਤਾ ਕਿ ਪ੍ਰਦਰਸ਼ਨ ਦੌਰਾਨ ਕੋਈ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ।ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਜਿਨ੍ਹਾਂ ਮਾਮਲਿਆਂ ’ਚ ਕਥਿਤ ਤੌਰ ’ਤੇ ਕੋਈ ਅਪਰਾਧ ਹੋਇਆ, ਉਨ੍ਹਾਂ ’ਚ ਕਾਨੂੰਨ ਅਨੁਸਾਰ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਤਰ੍ਹਾਂ ਅਦਾਲਤ ਨੇ ਪ੍ਰਸ਼ਾਸਨ ਵਲੋਂ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਕੀਤੇ ਗਏ ਪ੍ਰਬੰਧਾਂ ਨੂੰ ਰਿਕਾਰਡ ’ਤੇ ਲਿਆ।ਇਹ ਜਨਹਿਤ ਪਟੀਸ਼ਨ ਵਿਵੇਕ ਸਿੰਗਲਾ ਵਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨ ਕੌਮੀ ਇਨਸਾਫ਼ ਮੋਰਚੇ ਵਲੋਂ ਚੰਡੀਗੜ੍ਹ ’ਚ ਪ੍ਰਸਤਾਵਿਤ ਪ੍ਰਦਰਸ਼ਨ ਦੇ ਪਿਛੋਕੜ ’ਚ ਦਾਇਰ ਕੀਤੀ ਗਈ ਸੀ।
ਪਿਛਲੀ ਖ਼ਬਰ ਭਰਤੀ ਰੁਕਣ ਨਾਲ ਏਡਿਡ ਕਾਲਜਾਂ ਵਿਚ ਅਧਿਆਪਕਾਂ ਦਾ ਸੰਕਟ ਲਗਭਗ 3000 ਤੱਕ ਅਸਾਮੀਆਂ ਖ਼ਾਲੀ, ਹਾਈ ਕੋਰਟ ਨੇ ਪੰਜਾਬ ਸਰਕਾਰ... ਅਗਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਦੀ 24ਵੀਂ ਬਰਸੀ ਸੰਬੰਧੀ ਅਖੰਡ ਪਾਠ ਆਰੰਭ ਸਮਾਗਮਾਂ ’ਚ ਵੱਡੀ ਗਿਣਤੀ ਵਿਚ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।