26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਿੱਖਾਂ ਦੇ ਭਾਵਨਾਤਮਕ ਜ਼ਖ਼ਮਾਂ ’ਤੇ ਨਮਕ ਛਿੜਕਿਆ-ਗਿਆਨੀ ਹਰਪ੍ਰੀਤ ਸਿੰਘ

ਸਿੱਖਾਂ ਦੇ ਭਾਵਨਾਤਮਕ ਜ਼ਖ਼ਮਾਂ ’ਤੇ ਨਮਕ ਛਿੜਕਿਆ-ਗਿਆਨੀ ਹਰਪ੍ਰੀਤ ਸਿੰਘ

ਅਜੀਤ ਡੈਸਕ 26-08-2026

ਚੰਡੀਗੜ੍ਹ, 25 ਅਗਸਤ (ਪ੍ਰੋ. ਅਵਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਬਾਰ-ਬਾਰ ਦਿੱਤੀ ਜਾ ਰਹੀ ਪੈਰੋਲ ਸਿੱਖਾਂ ਦੇ ਭਾਵਨਾਤਮਕ ਜ਼ਖ਼ਮਾਂ ਉਤੇ ਨਮਕ ਛਿੜਕਣ ਵਾਂਗ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਭਾਈ ਹਵਾਰਾ ਦੀ ਬਜ਼ੁਰਗ ਮਾਤਾ ਆਪਣੇ ਆਖ਼ਰੀ ਸਮੇਂ ਵਿਚ ਪੁੱਤਰ ਨੂੰ ਮਿਲਣ ਦਾ ਇੰਤਜ਼ਾਰ ਕਰ ਰਹੀ ਹੈ, ਜਿਨ੍ਹਾਂ ਦੀ ਜ਼ਮਾਨਤ ਵਾਸਤੇ ਪੂਰੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਹਨ। ਕੌਮੀ ਇਨਸਾਫ਼ ਮੋਰਚੇ ਦੇ ਸਾਰੇ ਆਗੂ ਜ਼ਿੰਮੇਵਾਰੀ ਚੁੱਕਣ ਲਈ ਤਿਆਰ ਹਨ ਪਰ ਸਰਕਾਰ ਨੇ ਉਨ੍ਹਾਂ ਨੂੰ ਦਸ ਦਿਨ ਦੀ ਪੈਰੋਲ ਦੇਣ ਤੋਂ ਮਨਾ ਕਰ ਦਿੱਤਾ।

ਪਿਛਲੀ ਖ਼ਬਰ 50 ਕਰੋੜ ਦੀ ਹੈਰੋਇਨ ਤੇ ਹਥਿਆਰਾਂ ਸਮੇਤ 3 ਕਾਬੂ ਅਗਲੀ ਖ਼ਬਰ ਆੜ੍ਹਤੀ ਦੇ ਘਰ ’ਤੇ ਪੈਟਰੋਲ ਬੰਬ ਸੁੱਟਣ ਉਪਰੰਤ ਚਲਾਈਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।