27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

‘ਪੰਜਾਬ ਬਚਾਓ’ ਰੈਲੀ ’ਚ ਸੁਖਬੀਰ ਸਿੰਘ ਬਾਦਲ ਨੇ ਸਭ ਨੂੰ ਰਗੜਿਆ, ਭਾਜਪਾ ’ਤੇ ਰਹੇ ਖ਼ਾਮੋਸ਼ ‘ਆਪ’, ਕਾਂਗਰਸ ਅਤੇ ਵੱਖ-ਵੱਖ ਅਕਾਲੀ ਧਿਰਾਂ ’ਤੇ ਤਿੱਖੇ ਹਮਲੇ

ਮਲੋਟ, 26 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਮਲੋਟ ਵਿਖੇ ਕਰਵਾਈ ਗਈ ‘ਪੰਜਾਬ ਬਚਾਓ’ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਥੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸਰਗਰਮ ਹੋਈਆਂ ਵੱਖ-ਵੱਖ ਅਕਾਲੀ ਧਿਰਾਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ, ਉਥੇ ਉਨ੍ਹਾਂ ਵਲੋਂ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਪੰਜਾਬ ਵਿਚ ਭਾਜਪਾ ਦੀ ਸਿਆਸੀ ਭੂਮਿਕਾ ਬਾਰੇ ਕੋਈ ਟਿੱਪਣੀ ਨਾ ਕਰਨਾ ਰੈਲੀ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਮਲੋਟ ਦੀ ਨਵੀਂ ਦਾਣਾ ਮੰਡੀ ਵਿਚ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਵਧਦੇ ਕਰਜ਼ੇ, ਸਰਕਾਰੀ ਪੈਸੇ ਦੀ ਕਥਿਤ ਦੁਰਵਰਤੋਂ, ਬੇਅਦਬੀ ਦੇ ਮਾਮਲਿਆਂ ਅਤੇ ਪੰਜਾਬ ਦੀ ਅਮਨ-ਸ਼ਾਂਤੀ ਸਮੇਤ ਕਈ ਮੁੱਦਿਆਂ ’ਤੇ ਘੇਰਿਆ।

ਅਜੀਤ ਡੈਸਕ 27-08-2026
ਮਲੋਟ, 26 ਅਗਸਤ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਮਲੋਟ ਵਿਖੇ ਕਰਵਾਈ ਗਈ ‘ਪੰਜਾਬ ਬਚਾਓ’ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਥੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸਰਗਰਮ ਹੋਈਆਂ ਵੱਖ-ਵੱਖ ਅਕਾਲੀ ਧਿਰਾਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ, ਉਥੇ ਉਨ੍ਹਾਂ ਵਲੋਂ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਪੰਜਾਬ ਵਿਚ ਭਾਜਪਾ ਦੀ ਸਿਆਸੀ ਭੂਮਿਕਾ ਬਾਰੇ ਕੋਈ ਟਿੱਪਣੀ ਨਾ ਕਰਨਾ ਰੈਲੀ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਮਲੋਟ ਦੀ ਨਵੀਂ ਦਾਣਾ ਮੰਡੀ ਵਿਚ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਵਧਦੇ ਕਰਜ਼ੇ, ਸਰਕਾਰੀ ਪੈਸੇ ਦੀ ਕਥਿਤ ਦੁਰਵਰਤੋਂ, ਬੇਅਦਬੀ ਦੇ ਮਾਮਲਿਆਂ ਅਤੇ ਪੰਜਾਬ ਦੀ ਅਮਨ-ਸ਼ਾਂਤੀ ਸਮੇਤ ਕਈ ਮੁੱਦਿਆਂ ’ਤੇ ਘੇਰਿਆ। ਇਸ ਦੇ ਨਾਲ ਹੀ ਉਨ੍ਹਾਂ ਵੱਖ-ਵੱਖ ਨਾਵਾਂ ਹੇਠ ਬਣੀਆਂ ਅਕਾਲੀ ਧਿਰਾਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਤੇ ਅਕਾਲੀ ਵੋਟਾਂ ਵੰਡਣ ਦੀ ਕੋਸ਼ਿਸ਼ ਕਰਾਰ ਦਿੱਤਾ ਅਤੇ ਬਾਦਲ ਪਰਿਵਾਰ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਦਾ ਵੀ ਵਿਰੋਧ ਕੀਤਾ ਅਤੇ ਕਿਹਾ ਕਿ ਕੁਝ ਤਾਕਤਾਂ ਦਾ ਮੁੱਖ ਨਿਸ਼ਾਨਾ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਬੰਦੀ ਸਿੰਘਾਂ ਦੇ ਮੁੱਦੇ, ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜੀਆਂ ਗਤੀਵਿਧੀਆਂ ਅਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨਾਲ ਸੰਬੰਧਿਤ ਮੁੱਦਿਆਂ ’ਤੇ ਵੀ ਤਿੱਖੇ ਸਵਾਲ ਖੜ੍ਹੇ ਕੀਤੇ ਪਰ ਖ਼ਾਸ ਗੱਲ ਇਹ ਰਹੀ ਕਿ ਲੰਮੇ ਤੇ ਤਿੱਖੇ ਸਿਆਸੀ ਭਾਸ਼ਣ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਦੀ ਭਾਜਪਾ ਸਰਕਾਰ ਜਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਕੋਈ ਸਿੱਧੀ ਟਿੱਪਣੀ ਨਹੀਂ ਕੀਤੀ। ਪੰਜਾਬ ਵਿਚ ਭਾਜਪਾ ਦੀ ਭੂਮਿਕਾ, ਕੇਂਦਰ ਨਾਲ ਸੂਬੇ ਦੇ ਸੰਬੰਧਾਂ ਜਾਂ ਭਾਜਪਾ ਦੀਆਂ ਨੀਤੀਆਂ ਨੂੰ ਲੈ ਕੇ ਵੀ ਉਨ੍ਹਾਂ ਵਲੋਂ ਕੋਈ ਖ਼ਾਸ ਗੱਲ ਨਹੀਂ ਆਖੀ ਗਈ। ਇਸ ਦੇ ਉਲਟ ਉਨ੍ਹਾਂ ਦੇ ਭਾਸ਼ਣ ਦਾ ਵੱਡਾ ਹਿੱਸਾ ਪੰਜਾਬ ਸਰਕਾਰ, ਕਾਂਗਰਸ ਅਤੇ ਵੱਖ-ਵੱਖ ਅਕਾਲੀ ਧਿਰਾਂ ਨੂੰ ਨਿਸ਼ਾਨਾ ਬਣਾਉਣ ’ਤੇ ਕੇਂਦਰਿਤ ਰਿਹਾ। ਇਹ ਚੁੱਪੀ ਇਸ ਲਈ ਵੀ ਸਿਆਸੀ ਤੌਰ ’ਤੇ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਨੇੜੇ ਆਉਣ ਦੀਆਂ ਕਿਆਸਰਾਈਆਂ ਸਿਆਸੀ ਹਲਕਿਆਂ ਵਿਚ ਲਗਾਤਾਰ ਚੱਲ ਰਹੀਆਂ ਹਨ। ਦੋਵਾਂ ਪਾਰਟੀਆਂ ਲੰਮੇ ਸਮੇਂ ਤੱਕ ਪੰਜਾਬ ਦੀ ਸਿਆਸਤ ਵਿਚ ਸਾਂਝੇ ਤੌਰ ’ਤੇ ਚੋਣਾਂ ਲੜਦੀਆਂ ਰਹੀਆਂ ਹਨ ਪਰ ਬਾਅਦ ਵਿਚ ਦੋਵਾਂ ਵਿਚਕਾਰ ਸਿਆਸੀ ਦੂਰੀ ਬਣ ਗਈ ਸੀ। ਇਸੇ ਦਰਮਿਆਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗਈ ਅਤੇ ਮੁਲਾਕਾਤ ਨੇ ਇਨ੍ਹਾਂ ਚਰਚਾਵਾਂ ਨੂੰ ਹੋਰ ਹਵਾ ਦਿੱਤੀ ਹੈ। ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਇਹ ਚਰਚਾ ਤੇਜ਼ ਹੋਈ ਕਿ ਕੀ ਭਵਿੱਖ ਵਿਚ ਅਕਾਲੀ ਦਲ ਤੇ ਭਾਜਪਾ ਮੁੜ ਇਕ ਸਿਆਸੀ ਮੰਚ ’ਤੇ ਆ ਸਕਦੇ ਹਨ। ਖ਼ਾਸ ਕਰਕੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਸੰਭਾਵਿਤ ਸਿਆਸੀ ਸਮੀਕਰਨਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਮਲੋਟ ਦੀ ਰੈਲੀ ਵਿਚ ਭਾਜਪਾ ਦਾ ਜ਼ਿਕਰ ਨਾ ਹੋਣਾ ਵੀ ਇਸੇ ਸੰਦਰਭ ਵਿਚ ਵੱਖਰਾ ਸਿਆਸੀ ਸੰਕੇਤ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿਚ ਭਾਜਪਾ ਨਾਲ ਕਿਸੇ ਸੰਭਾਵਿਤ ਸਮਝੌਤੇ ਜਾਂ ਭਵਿੱਖ ਦੀ ਸਿਆਸੀ ਰਣਨੀਤੀ ਬਾਰੇ ਕੋਈ ਐਲਾਨ ਨਹੀਂ ਕੀਤਾ ਪਰ ਉਨ੍ਹਾਂ ਦੀ ਭਾਜਪਾ ਪ੍ਰਤੀ ਖ਼ਾਮੋਸ਼ੀ ਨੇ ਸਿਆਸੀ ਚਰਚਾ ਨੂੰ ਜ਼ਰੂਰ ਜਨਮ ਦਿੱਤਾ ਹੈ।
ਪਿਛਲੀ ਖ਼ਬਰ ਐਨ.ਡੀ.ਪੀ.ਐਸ. ਕੇਸ ’ਚ ਪੁਲਿਸ ਗਵਾਹਾਂ ਦੀ ਗੈਰ-ਹਾਜ਼ਰੀ ’ਤੇ ਹਾਈ ਕੋਰਟ ਸਖ਼ਤ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਨ... ਅਗਲੀ ਖ਼ਬਰ ਇਮਰਾਨ ਖ਼ਾਨ ਦੇ ਪੁੱਤਰ ਸੁਲੇਮਾਨ ਈਸਾ ਨੇ ਪਿਤਾ ਨਾਲ ਜੇਲ੍ਹ ’ਚ ਬੁਰੇ ਵਤੀਰੇ ਦਾ ਲਗਾਇਆ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।