29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 28 ਅਗਸਤ (ਅਜੀਤ ਬਿਊਰੋ)-ਬਾਰ ਕੌਂਸਲ ਆਫ਼ ਇੰਡੀਆ (ਬੀ. ਸੀ.

ਅਜੀਤ ਡੈਸਕ 29-08-2026
ਚੰਡੀਗੜ੍ਹ, 28 ਅਗਸਤ (ਅਜੀਤ ਬਿਊਰੋ)-ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵਲੋਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾਅ ਰਹੇ ਹਨ, ਬਾਰ ਵਿਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।ਮਨਿੰਦਰਜੀਤ ਸਿੰਘ ਬੇਦੀ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਇੰਡੀਅਨ ਓਵਰਸੀਜ਼ ਕਾਂਗਰਸ ਨੇ ਮੋਹਨ ਭਾਗਵਤ ਦੀ ਅਮਰੀਕਾ ਯਾਤਰਾ ’ਤੇ ਚਿੰਤਾਵਾਂ ਜਤਾਈਆਂ ਅਗਲੀ ਖ਼ਬਰ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ’ਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।