ਅਣਪਛਾਤਿਆਂ ਵਲੋਂ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ
ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬੀਤੀ ਲੰਘੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਹੈ, ਜਿਸ ਦੀ ਲਾਸ਼ ਬਾਬਾ ਬਕਾਲਾ ਹਸਪਤਾਲ ਦੇ ਪਿੱਛੇ ਸੁੰਨਸਾਨ ਇਲਾਕੇ ’ਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਰਾਜਾ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮਿਗਲਾਨੀ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ ।
ਰ
ਰਾਜਾ ਸਿੰਘ ਦੀ ਪੁਰਾਣੀ ਤਸਵੀਰ
30-08-2026
ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 29 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬੀਤੀ ਲੰਘੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਨਿਹੰਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਹੈ, ਜਿਸ ਦੀ ਲਾਸ਼ ਬਾਬਾ ਬਕਾਲਾ ਹਸਪਤਾਲ ਦੇ ਪਿੱਛੇ ਸੁੰਨਸਾਨ ਇਲਾਕੇ ’ਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਰਾਜਾ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਮਿਗਲਾਨੀ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ । ਰਾਜਾ ਸਿੰਘ ਦੀ ਛਾਤੀ ’ਤੇ ਗੋਲੀਆਂ ਦੇ ਨਿਸ਼ਾਨ ਹਨ। ਪੁਲਿਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਮੇਲੇ ਤੋਂ ਬਾਅਦ ਰੰਜਿਸ਼ ਕਾਰਨ ਝਗੜਾ ਹੋ ਗਿਆ ਅਤੇ ਗੋਲੀਆਂ ਚੱਲੀਆਂ। ਇਸ ਸਬੰਧੀ ਸਰਬਜੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮਗਲਾਨੀ ਥਾਣਾ ਵੈਰੋਵਾਲ ਜ਼ਿਲ੍ਹਾ ਤਰਨ ਤਾਰਨ ਨੇ ਪੁਲਿਸ ਚੌਂਕੀ ਬਾਬਾ ਬਕਾਲਾ ਸਾਹਿਬ ਵਿਖੇ ਰਿਪੋਰਟ ਦਰਜ ਕਰਵਾਈ ਹੈ ਕਿ ਉਹ ਮਿਹਨਤ ਮਜ਼ਦੂਰੀ ਕਰਦਾ ਹੈ ਤੇ 27 ਅਗਸਤ ਨੂੰ ਮੇਰਾ ਲੜਕਾ ਰਾਜਾ ਸਿੰਘ ਆਪਣੇ ਮੋਟਰ ਸਾਈਕਲ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੇਲੇ ’ਤੇ ਆਇਆ ਸੀ, ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ਰਾਜਾ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਸਾਨੂੰ ਹੁਣ ਪਤਾ ਲੱਗਾ ਕਿ ਰਾਜਾ ਸਿੰਘ ਜੋ ਕਿ ਰਾਤ ਗੁਰਦੁਆਰਾ ਸਾਹਿਬ ਤੋਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵੱਲ ਨੂੰ ਜਾ ਰਿਹਾ ਸੀ ਕਿ ਕਰੀਬ 12.15 ਵਜੇ ਉਸ ਨੂੰ 2 ਨੌਜਵਾਨਾ ਜਿਨ੍ਹਾਂ ਵਿਚੋਂ ਇਕ ਕੋਲ ਪਿਸਤੌਲ ਸੀ, ਉਸ ਨਾਲ 2 ਫਾਇਰ ਕੀਤੇ, ਜੋ ਗੋਲੀ ਲੱਗਣ ਕਾਰਨ ਰਾਜਾ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ । ਇਸ ਸਬੰਧੀ ਥਾਣਾ ਮੁਖੀ ਬਿਆਸ ਗੁਰਵਿੰਦਰ ਸਿੰਘ ਅਤੇ ਪੁਲਿਸ ਚੌਂਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਵਿਕਟਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।