ਸਕੂਲਾਂ ਜਾ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪਿੱਛੇ ਆਖਰ ਕੌਣ? ਬੱਚਿਆਂ ਦੀ ਪੜ੍ਹਾਈ ਅਤੇ ਸੁਰੱਖਿਆ ਬਣੀ ਮਾਪਿਆਂ ਲਈ ਵੱਡੀ ਚਿੰਤਾ
ਫੁੱਲਾਂਵਾਲ (ਲੁਧਿਆਣਾ), 29 ਅਗਸਤ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੇ ਵੱਖ-ਵੱਖ ਸਕੂਲਾਂ ਸਮੇਤ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਸਕੂਲਾਂ ਵਿਚ ਦਹਿਸ਼ਤ ਦਾ ਮਾਹੌਲ ਬਣਦਾ ਹੈ, ਬੱਚਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਣਾ ਪੈਂਦਾ ਹੈ ਅਤੇ ਪੁਲਿਸ ਵਲੋਂ ਜਾਂਚ ਤੇ ਤਲਾਸ਼ੀ ਮੁਹਿੰਮ ਚਲਾਈ ਜਾਂਦੀ ਹੈ।
ਅਜੀਤ ਡੈਸਕ
30-08-2026