ਭਾਰਤ ਨਾਲ ਸੰਬੰਧ ਮਜ਼ਬੂਤ ਕਰਨ ਲਈ ਤਾਲਿਬਾਨ ਉਤਸੁਕ-ਜ਼ਬੀਹੁੱਲਾ ਮੁਜਾਹਿਦ
ਅੰਮ੍ਰਿਤਸਰ, 30 ਅਗਸਤ (ਸੁਰਿੰਦਰ ਕੋਛੜ)-ਇਸਲਾਮਿਕ ਅਮੀਰਾਤ ਆਫ਼ ਅਫ਼ਗਾਨਿਸਤਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਇਕ ਇੰਟਰਵਿਊ ਦੌਰਾਨ ਕਿਹਾ ਹੈ ਕਿ ਅਫ਼ਗਾਨਿਸਤਾਨ ਵਲੋਂ ਭਾਰਤ ਨਾਲ ਰਿਸ਼ਤਿਆਂ ’ਚ ਕੋਈ ਸਮੱਸਿਆ ਨਹੀਂ ਹੈ ਅਤੇ ਉਹ ਭਾਰਤ ਨਾਲ ਆਪਣੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਬਹੁਤ ਉਤਸੁਕ ਹਨ। ਜਦੋਂ ਮੁਜਾਹਿਦ ਤੋਂ ਪੁੱਛਿਆ ਗਿਆ ਕਿ ਕੀ ਦੋਵਾਂ ਦੇਸ਼ਾਂ ਦੇ ਸੰਬੰਧ ਜ਼ਮੀਨੀ ਪੱਧਰ ’ਤੇ ਵੀ ਓਨੇ ਹੀ ਚੰਗੇ ਹਨ, ਜਿੰਨੇ ਕਾਗ਼ਜ਼ਾਂ ’ਤੇ ਦਿਸਦੇ ਹਨ ਤਾਂ ਉਨ੍ਹਾਂ ਸਪਸ਼ਟ ਕੀਤਾ ਕਿ ਦੋਵਾਂ ਦੇਸ਼ਾਂ ਵਿਚਕਾਰ ਵਧੀਆ ਅਤੇ ਸੁਖਾਵੇਂ ਸੰਬੰਧ ਕਾਇਮ ਹਨ।
ਅਜੀਤ ਡੈਸਕ
31-08-2026