01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੁਖਬੀਰ ਵਲੋਂ ਪਾਰਟੀ ਦੀ ਹਰਿਆਣਾ ਇਕਾਈ ਦੀ ਕੋਰ ਕਮੇਟੀ ਦਾ ਐਲਾਨ

ਚੰਡੀਗੜ੍ਹ, 31 ਅਗਸਤ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਹਰਿਆਣਾ ਇਕਾਈ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ।

ਅਜੀਤ ਡੈਸਕ 01-09-2026
ਚੰਡੀਗੜ੍ਹ, 31 ਅਗਸਤ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਹਰਿਆਣਾ ਇਕਾਈ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਆਗੂ ਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਸੂਬਾ ਪ੍ਰਧਾਨ ਹਰਕੇਸ਼ ਸਿੰਘ ਮੋਹੜੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਜਿਹੜੀ 7 ਮੈਂਬਰ ਕੋਰ ਕਮੇਟੀ ਦਾ ਐਲਾਨ ਕੀਤਾ ਹੈ, ਉਸ ਵਿਚ ਬਲਦੇਵ ਸਿੰਘ ਕਾਇਮਪੁਰ, ਰਘੂਜੀਤ ਸਿੰਘ ਕਰਨਾਲ, ਰਵਿੰਦਰ ਸਿੰਘ ਰਾਣਾ, ਸੁਖਸਾਗਰ ਸਿੰਘ, ਹਰਭਜਨ ਸਿੰਘ ਮਸਾਣਾ, ਹਰਪਾਲ ਸਿੰਘ ਅਹਿਰਾਵਾਂ ਅਤੇ ਪ੍ਰਿਥੀਪਾਲ ਸਿੰਘ ਝੱਬਰ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਹਰਿਆਣਾ ਇਕਾਈ ਦੀ ਮੀਟਿੰਗ 19 ਸਤੰਬਰ ਨੂੰ ਕੁਰੂਕਸ਼ੇਤਰ ਵਿਖੇ ਰੱਖੀ ਗਈ ਹੈ ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ, ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕੀਤਾ ਜਾਵੇਗਾ। ਵਰਕਿੰਗ ਕਮੇਟੀ ਦੇ ਐਲਾਨ ਤੋਂ ਬਾਅਦ ਜ਼ਿਲ੍ਹਾ ਪੱਧਰੀ ਅਤੇ ਹੇਠਾਂ ਸਰਕਲ ਪੱਧਰ ਤੱਕ ਪਾਰਟੀ ਦੀ ਜਥੇਬੰਦੀ ਦਾ ਗਠਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਲਗਾਤਾਰ ਦੂਜੀ ਜਿੱਤ ਪੰਜਾਬ ਦੇ ਨੌਜਵਾਨਾਂ ’ਚ ਭਾਜਪਾ ਪ੍ਰਤੀ ਵਧਦੇ ਭਰੋਸੇ ਦਾ ਸਪੱਸ਼ਟ ਸੰਕੇਤ-ਸਤਨ... ਅਗਲੀ ਖ਼ਬਰ ‘ ਮੱਕਾ ਸੰਯੁਕਤ ਰੱਖਿਆ ਸਮਝੌਤਾ ’ ਬਾਰੇ ਇਸਤਾਂਬੁਲ ’ ਚ ਪਹਿਲੀ ਰੱਖਿਆ ਬੈਠਕ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।