03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਸ਼ੇ ਕਾਰਨ ਨੌਜਵਾਨ ਦੀ ਮੌਤ

ਸ਼ਾਹਕੋਟ, 2 ਸਤੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਨਸ਼ਿਆਂ ਕਾਰਨ ਇੱਕ 29 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਚਰਨਕੰਵਲ ਸਿੰਘ (29) ਵਾਸੀ ਪਿੰਡ ਭੁੱਲਰ ਨੂੰ ਕੁੱਝ ਦਿਨ ਪਹਿਲਾਂ ਉਸਦਾ ਦੋਸਤ ਘਰੋਂ ਲੈ ਕੇ ਗਿਆ ਸੀ ।

ਅਜੀਤ ਡੈਸਕ 03-09-2026
ਸ਼ਾਹਕੋਟ, 2 ਸਤੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਨਸ਼ਿਆਂ ਕਾਰਨ ਇੱਕ 29 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਚਰਨਕੰਵਲ ਸਿੰਘ (29) ਵਾਸੀ ਪਿੰਡ ਭੁੱਲਰ ਨੂੰ ਕੁੱਝ ਦਿਨ ਪਹਿਲਾਂ ਉਸਦਾ ਦੋਸਤ ਘਰੋਂ ਲੈ ਕੇ ਗਿਆ ਸੀ । ਅਗਲੇ ਦਿਨ ਵਾਪਸ ਆਉਣ ’ਤੇ ਉਸਦੀ ਸਿਹਤ ਵਿਗੜ ਗਈ ਤੇ ਉਸਦੀਆਂ ਲੱਤਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ । ਪਰਿਵਾਰ ਵਲੋਂ ਉਸਨੂੰ ਤੁਰੰਤ ਨਕੋਦਰ ਦੇ ਇੱਕ ਨਿੱਜੀ ਹਸਪਤਾਲ ’ਚ ਲੈ ਕੇ ਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਦੱਸਿਆ ਕਿ ਟੀਕਿਆਂ ਰਾਹੀਂ ਨਸ਼ਾ ਕਰਨ ਕਾਰਨ ਉਹ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਚੁੱਕਾ ਹੈ । ਸਿਹਤ ਜ਼ਿਆਦਾ ਵਿਗੜਨ ’ਤੇ ਅੱਜ ਉਸਨੂੰ ਬਠਿੰਡਾ ਵਿਖੇ ਇਲਾਜ ਲਈ ਲੈ ਕੇ ਜਾ ਰਹੇ ਸੀ ਕਿ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ। ਚਰਨਕੰਵਲ ਸਿੰਘ ਵਿਆਹਿਆ ਹੋਇਆ ਸੀ ਅਤੇ ਉਸਦਾ ਇੱਕ ਛੋਟਾ ਬੱਚਾ ਵੀ ਹੈ।
ਪਿਛਲੀ ਖ਼ਬਰ ਈ. ਟੀ. ਓ. ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਾਲੀਆਂ 1169 ਮਹਿਲਾ ਸਖੀਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਡੀ.ਏ.ਪੀ. ਦੀ ਘਾਟ ਨਾਲ ਬਿਜਾਈ ’ਤੇ ਲਟਕੀ ਤਲਵਾਰ - ਵਿਧਾਇਕ ਰਾਣਾ ਇੰਦਰ ਪ੍ਰਤਾਪ ਕਿਹਾ - 5.5 ਲੱਖ ਟਨ ਦੀ ਲੋੜ ਦੇ ਮੁਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।