04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਕਾਬੂ

ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅੱਜ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਇੱਕ ਨੌਜਵਾਨ ਨੂੰ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਮਨਦੀਪ ਸਿੰਘ ਨਾਂਅ ਦਾ ਇਹ ਨੌਜਵਾਨ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜਿਸ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਰਸ਼ਨ ਕਰਨ ਆਈ ਇਕ ਸ਼ਰਧਾਲੂ ਔਰਤ, ਜੋ ਕਿ ਉਸ ਦੇ ਘਰ ਦੇ ਨਜ਼ਦੀਕ, ਸ਼ਹੀਦ ਊਧਮ ਸਿੰਘ ਨਗਰ ਦੀ ਹੀ ਰਹਿਣ ਵਾਲੀ ਦੱਸੀ ਜਾਂਦੀ ਹੈ, ਦੀ ਚੁੰਨੀ ਦੇ ਪੱਲੇ ਨਾਲ ਬੰਨ ਦਿੱਤੇ ।

ਅਜੀਤ ਡੈਸਕ 04-09-2026
ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅੱਜ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਇੱਕ ਨੌਜਵਾਨ ਨੂੰ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਮਨਦੀਪ ਸਿੰਘ ਨਾਂਅ ਦਾ ਇਹ ਨੌਜਵਾਨ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਜਿਸ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਰਸ਼ਨ ਕਰਨ ਆਈ ਇਕ ਸ਼ਰਧਾਲੂ ਔਰਤ, ਜੋ ਕਿ ਉਸ ਦੇ ਘਰ ਦੇ ਨਜ਼ਦੀਕ, ਸ਼ਹੀਦ ਊਧਮ ਸਿੰਘ ਨਗਰ ਦੀ ਹੀ ਰਹਿਣ ਵਾਲੀ ਦੱਸੀ ਜਾਂਦੀ ਹੈ, ਦੀ ਚੁੰਨੀ ਦੇ ਪੱਲੇ ਨਾਲ ਬੰਨ ਦਿੱਤੇ । ਬਾਅਦ ਵਿਚ ਇਸ ਘਟਨਾ ਦਾ ਪਤਾ ਲੱਗਣ ’ਤੇ ਸ੍ਰੀ ਦਰਬਾਰ ਸਾਹਿਬ ਦੇ ਸਿਮਰਨਜੀਤ ਸਿੰਘ ਨਾਮ ਦੇ ਇਕ ਮੁਲਾਜ਼ਮ ਵਲੋਂ ਪੁਲਿਸ ਥਾਣਾ ਕੋਤਵਾਲੀ ਈ ਡਿਵੀਜ਼ਨ ਵਿਖੇ ਇਸ ਸਬੰਧੀ ਦਰਖਾਸਤ ਦਿੱਤੀ ਗਈ । ਸ਼੍ਰੋਮਣੀ ਕਮੇਟੀ ਵਲੋਂ ਦਾਆਵਾ ਕੀਤਾ ਗਿਆ ਹੈ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਵਲੋਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ । ਅੰਮ੍ਰਿਤਸਰ ਪੁਲਿਸ ਸੈਂਟਰਲ ਹਲਕੇ ਦੇ ਏ.ਸੀ.ਪੀ. ਸੁਰਿੰਦਰ ਸਿੰਘ ਨੇ ਵੀਡੀਓ ਬਿਆਨ ਵਿਚ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਥਾਣਾ ਕੋਤਵਾਲੀ ਵਿਖੇ ਇਸ ਸਬੰਧੀ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਹਲਵਾਰਾ-ਦਿੱਲੀ ਫਲਾਈਟ ਦੇ ਸਮੇਂ ’ਚ ਬਦਲਾਅ, 10 ਸਤੰਬਰ ਤੋਂ ਨਵਾਂ ਸਮਾਂ ਲਾਗੂ ਅਗਲੀ ਖ਼ਬਰ ਪੰਜਾਬ ਨੂੰ ਤਕਨੀਕੀ ਸਿੱਖਿਆ ’ ਚ ਨੰਬਰ 1 ਸੂਬਾ ਬਣਾਉਣ ਲਈ ਖੇਤਰੀ ਉਦਯੋਗ - ਅਕਾਦਮਿਕ ਸੰਮੇਲਨ ਕਰਵਾਇਆ ਤਕਨੀਕੀ ਸਿੱਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।