ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ‘ਈਜ਼ੀ ਕਨੈਕਟ’ ਹਵਾਈ ਸੇਵਾ ਪੰਜਾਬ ਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ- ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਕੀਤੀ ਗਈ ਨਵੀਂ ‘ਈਜ਼ੀ ਕਨੈਕਟ’ ਹਵਾਈ ਸੇਵਾ ਦਾ ਭਰਪੂਰ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਉਪਰਾਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਨਾਗਰਿਕ ਉਡਾਣ ਮੰਤਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਦਾ ਧੰਨਵਾਦ ਕੀਤਾ।
ਅਜੀਤ ਡੈਸਕ
05-09-2026