05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜੈਕਾਰਿਆਂ ਦੀ ਗੂੰਜ ਵਿਚ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਸੰਪੂਰਨਤਾ

ਜਥੇਦਾਰ ਗੜਗੱਜ, ਬਾਬਾ ਧਨੌਲਾ, ਧਾਮੀ, ਡਾ. ਭਿੰਡਰ, ਭਾਈ ਚਾਵਲਾ ਸਮੇਤ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਜੇ ਐਸ ਨਿੱਕੂਵਾਲ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦਿਹਾੜੇ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਪੜਾਅ ਦਰ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋ ਗਿਆ।

ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕਰਦੇ ਹੋਏ ਸੰਤ ਬਾਬਾ ਸਤਨਾਮ ਸਿੰਘ, ਨਾਲ ਜਥੇਦਾਰ ਗਿਆਨੀ ਗੜਗੱਜ, ਧਾਮੀ, ਭਾਈ ਚਾਵਲਾ, ਲੱਖੇਵਾਲ, ਜਥੇਦਾਰ ਢਾਹੇ, ਜਥੇਦਾਰ ਮਟੌਰ ਤੇ ਹੋਰ ਸ਼ਖ਼ਸੀਅਤਾਂ। 05-09-2026

ਜਥੇਦਾਰ ਗੜਗੱਜ, ਬਾਬਾ ਧਨੌਲਾ, ਧਾਮੀ, ਡਾ. ਭਿੰਡਰ, ਭਾਈ ਚਾਵਲਾ ਸਮੇਤ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਜੇ ਐਸ ਨਿੱਕੂਵਾਲ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦਿਹਾੜੇ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਪੜਾਅ ਦਰ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਪੂਰਨ ਹੋਏ ਦੂਜੇ ਪੜਾਅ ਦੇ ਇਸ ਮਾਰਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਸੰਤ ਬਾਬਾ ਟੇਕ ਸਿੰਘ ਧਨੋਲਾ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸੰਪੂਰਨਤਾ ’ਤੇ ਬੋਲਦਿਆਂ ਸਿੰਘ ਸਾਹਿਬ ਗਿਆਨੀ ਗੜਗੱਜ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਉਨ੍ਹਾਂ ਨੂੰ ਭਰਵਾ ਹੁੰਗਾਰਾ ਮਿਲਿਆ ਹੈ, ਜਿਸ ਨਾਲ ਮਾਲਵੇ ਤੋਂ ਲੈ ਕੇ ਪੁਆਧ ਤੱਕ ਗੁਰਮਤਿ ਦਾ ਪ੍ਰਚਾਰ ਤੇ ਪ੍ਰਸਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਜਿੱਥੇ ਅਕਾਲੀ ਦਲ ਦੇ ਵੱਖ ਵੱਖ ਧੜਿਆਂ ਵਿਚ ਪੰਥਕ ਏਕਤਾ ਦੀ ਗੱਲ ਹੋਈ ਹੈ, ਉੱਥੇ ਹੀ ਨਸ਼ਿਆਂ ਵਰਗੀ ਮਾੜੀ ਅਲਾਮਤ ਨਾਲ ਵੀ ਪੰਜਾਬ ਘਿਰਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਸਤੰਬਰ ਦੇ ਤੀਜੇ ਹਫ਼ਤੇ ਸ਼ੁਰੂ ਹੋਵੇਗਾ, ਜਿਸ ਵਿਚ ਦੁਆਬਾ ਅਤੇ ਮਾਝੇ ਵਿਚ ਪ੍ਰਚਾਰ ਕੀਤਾ ਜਾਵੇਗਾ। ਸਿੰਘ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫ਼ਸੀਲ ਤੋਂ ਪੰਥਕ ਏਕਤਾ ਦਾ ਸੱਦਾ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਵੀ ਕਿਹਾ ਕਿ ਖ਼ਾਲਸਾ ਮਾਰਚ ਦੌਰਾਨ ਵੱਡੀ ਗਿਣਤੀ ’ਚ ਨੌਜਵਾਨਾਂ ਨੂੰ ਜੋੜਿਆ ਗਿਆ ਹੈ। ਅੰਤ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਾਵਲਾ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਖ਼ਾਲਸਾ ਮਾਰਚ ਨੂੰ ਬਾਬਾ ਖੜਕ ਸਿੰਘ ਵਲੋਂ ਬੱਢਲ, ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਗੁਰਦੁਆਰਾ ਡੇਰਾ ਬਾਬਾ ਬਿਧੀ ਚੰਦ, ਗੁਰਦੁਆਰਾ ਡੇਰਾ ਦਮਦਮੀ ਟਕਸਾਲ, ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਮੁਹੱਲਾ ਨਵੀਂ ਆਬਾਦੀ ਸਮੇਤ ਵੱਖ ਵੱਖ ਥਾਵਾਂ ’ਤੇ ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇਦਾਰ ਮੋਹਨ ਸਿੰਘ ਢਾਹੇ, ਬਾਬਾ ਸਤਨਾਮ ਸਿੰਘ ਕਾਰ ਸੇਵਾ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਨਿਹਾਲ ਸਿੰਘ, ਮੈਨੇਜਰ ਸਰਬਦਿਆਲ ਸਿੰਘ, ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਨਿਰਮਲ ਸਿੰਘ ਹਰੀਵਾਲ, ਕਰਨੈਲ ਸਿੰਘ ਭਾਓਵਾਲ, ਪ੍ਰਿੰਸੀਪਲ ਡਾ. ਜਸਵੀਰ ਸਿੰਘ, ਗੁਰਬਚਨ ਸਿੰਘ ਲੋਦੀਪੁਰ, ਹਰਦੇਵ ਸਿੰਘ ਦੇਬੀ, ਬੀਬੀ ਹਰਜਿੰਦਰ ਕੌਰ, ਹਰਭਜਨ ਸਿੰਘ ਧਾਲੀਵਾਲ, ਜਸਵੀਰ ਸਿੰਘ ਢੇਰ, ਅਰਜਨ ਸਿੰਘ ਗੱਜਪੁਰ, ਕਲਿਆਣ ਸਿੰਘ, ਅਜੀਤ ਸਿੰਘ ਘੱਟੀਵਾਲ, ਆਤਮਾ ਸਿੰਘ ਰਾਣਾ, ਜਥੇਦਾਰ ਰਾਮ ਸਿੰਘ, ਅਮ੍ਰਿਤਪਾਲ ਸਿੰਘ ਰਾਏਪੁਰ, ਰੁਪਿੰਦਰਪਾਲ ਸਿੰਘ ਲੱਖੇਵਾਲ, ਗੁਰਨਾਮ ਸਿੰਘ ਮਟੌਰ, ਕਰਨੈਲ ਸਿੰਘ ਬਜਰੂੜ, ਸੁੱਚਾ ਸਿੰਘ ਸਰਸਾ ਨੰਗਲ, ਡਾ. ਆਤਮਾ ਸਿੰਘ ਰਾਣਾ, ਪ੍ਰਿੰਸੀਪਲ ਸਤਨਾਮ ਸਿੰਘ, ਪ੍ਰਿੰਸੀਪਲ ਸਰਬਜੀਤ ਸਿੰਘ, ਖੁਸ਼ਹਾਲ ਸਿੰਘ ਬਰੂਵਾਲ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਗੱਜਪੁਰ, ਬਾਦਲ ਸਿੰਘ ਬਸੀ, ਜਸਵੀਰ ਸਿੰਘ ਡੂਮੇਵਾਲ, ਭਾਈ ਸਰਬਜੀਤ ਸਿੰਘ ਖੰਡੂਰ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਉਪ-ਰਾਸ਼ਟਰਪਤੀ ਵਲੋਂ ਪੰਜਾਬ ਯੂਨੀਵਰਸਿਟੀ ’ਚ ਉੱਚ ਤਕਨੀਕੀ ਵਿਗਿਆਨਕ ਯੰਤਰ ਕੇਂਦਰ ਅਤੇ ਟੈਕਨਾਲੋਜੀ ਨਵੀਨਤਾ ਮੰਚ ਦਾ ਉਦਘਾਟ... ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਵਰਤੇ ‘ਦਿਮਾਗ਼ੀ ਨਕਸਲਵਾਦ’ ਸ਼ਬਦ ’ਤੇ ਕੈਪਟਨ ਨੇ ਖੜ੍ਹੇ ਕੀਤੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।