ਸਰਕਾਰਾਂ ਆਪਣਾ ਹੰਕਾਰੀ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨ-ਵਡਾਲਾ
ਚੰਡੀਗੜ੍ਹ, 5 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਅੱਜ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ, ਪਰ ਸਰਕਾਰ ਨੇ ਮੰਗਾਂ ਤਾਂ ਕੀ ਮੰਨਣੀਆਂ ਹਨ, ਉਨ੍ਹਾਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣ ਦਾ ਯਤਨ ਵੀ ਨਹੀ ਕਰ ਰਹੀ ।
ਚੰਡੀਗੜ੍ਹ, 5 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਦੇਸ਼ ਭਰ ਦੇ ਲੋਕਾਂ ਦਾ ਢਿੱਡ ਭਰਨ ਵਾਲਾ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਅੱਜ ਸੜਕਾਂ ’ਤੇ ਉਤਰਨ ਲਈ ਮਜਬੂਰ ਹੈ, ਪਰ ਸਰਕਾਰ ਨੇ ਮੰਗਾਂ ਤਾਂ ਕੀ ਮੰਨਣੀਆਂ ਹਨ, ਉਨ੍ਹਾਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣ ਦਾ ਯਤਨ ਵੀ ਨਹੀ ਕਰ ਰਹੀ । ਸਰਕਾਰ ਨੂੰ ਆਪਣਾ ਹੰਕਾਰੀ ਰਵੱਈਆ ਤਿਆਗ ਕੇ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ। ਵਡਾਲਾ ਨੇ ਸਮੂਹ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਪੂਰੀ ਇਕਜੁੱਟਤਾ ਪ੍ਰਗਟਾਉਂਦਿਆਂ ਕਿਹਾ ਕਿ ਅਕਾਲੀ ਦਲ (ਪੁਨਰ-ਸੁਰਜੀਤ) ਵੱਧ ਚੜ੍ਹ ਕੇ ਉਨ੍ਹਾਂ ਦੇ ਸੰਘਰਸ਼ ਵਿਚ ਸਾਥ ਦੇਵੇਗਾ।