06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

-ਲੈਕਚਰਾਰਾਂ ਦੀ ਭਰਤੀ ਪ੍ਰਕਿਰਿਆ ਦਾ ਮਾਮਲਾ- ਕੌਮੀ ਐਸ.ਸੀ. ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 5 ਸਤੰਬਰ (ਪੀ. ਟੀ.

ਅਜੀਤ ਡੈਸਕ 06-09-2026
ਨਵੀਂ ਦਿੱਲੀ, 5 ਸਤੰਬਰ (ਪੀ.ਟੀ.ਆਈ.)-ਅਨੁਸੂਚਿਤ ਜਾਤੀਆਂ ਬਾਰੇ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ,) ਨੇ 1,013 ਲੈਕਚਰਾਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ’ਚ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਨੂੰ ਰਾਖਵਾਂਕਰਨ ਲਾਭਾਂ ਤੋਂ ਕਥਿਤ ਤੌਰ ’ਤੇ ਵਾਂਝੇ ਰੱਖਣ ’ਤੇ ਪੰਜਾਬ ਸਰਕਾਰ ਨੂੰ ਇਕ ਨੋਟਿਸ ਜਾਰੀ ਕੀਤਾ। ਇਕ ਬਿਆਨ ’ਚ ਕਮਿਸ਼ਨ ਨੇ ਕਿਹਾ ਕਿ ਇਸਨੂੰ ਇਸ ਸੰਬੰਧ ’ਚ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਤੋਂ ਇਕ ਸ਼ਿਕਾਇਤ ਪ੍ਰਾਪਤ ਹੋਈ ਹੈ। ਜਿਸ ਤੋਂ ਬਾਅਦ ਕਮਿਸ਼ਨ ਨੇ ਭਾਰਤੀ ਸੰਵਿਧਾਨ ਦੀ ਧਾਰਾ 338 ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ ਮਾਮਲੇ ਦੇ ਤੱਥ, ਲਗਾਏ ਗਏ ਦੋਸ਼ਾਂ ’ਤੇ ਕੀਤੀ ਗਈ ਕਾਰਵਾਈ ਤੇ ਇਸ ਨਾਲ ਸਬੰਧਿਤ ਰਿਕਾਰਡ (ਭਰਤੀ ਨੋਟੀਫਿਕੇਸ਼ਨ ਅਤੇ ਰਿਜ਼ਰਵੇਸ਼ਨ ਰੋਸਟਰ ਸਮੇਤ) ਕਮਿਸ਼ਨ ਕੋਲ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪਿਛਲੀ ਖ਼ਬਰ ਮੋਹਨ ਭਾਗਵਤ ਗੁਰਦੁਆਰਾ ਲੰਡਨ ਤੇ ਸਵਾਮੀਨਿਰਾਇਣ ਮੰਦਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਦੱਖਣੀ ਏਸ਼ੀਆਈ ਲੋਕਾਂ ਵਿਰੁੱਧ ਨਫ਼ਰਤੀ ਅਪਰਾਧਾਂ ਬਾਰੇ ਗੋਲਮੇਜ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।