07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਚਿਨ ਪਾਇਲਟ ਦੇ ਪੰਜਾਬ ਇੰਚਾਰਜ ਨਿਯੁਕਤ ਹੋਣ ’ਤੇ ਗਿਲਜੀਆਂ ਵਲੋਂ ਵਧਾਈ

ਖੰਨਾ, 6 ਸਤੰਬਰ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ, ਯੂ. ਐਸ.

ਅਜੀਤ ਡੈਸਕ 07-09-2026
ਖੰਨਾ, 6 ਸਤੰਬਰ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ, ਯੂ.ਐਸ.ਏ. ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਨੇ ਸਚਿਨ ਪਾਇਲਟ ਨੂੰ ਪੰਜਾਬ ਦੇ ਇੰਚਾਰਜ ਕਾਂਗਰਸ ਜਨਰਲ ਸਕੱਤਰ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਜ਼ਿੰਮੇਵਾਰੀ ਪਾਇਲਟ ਦੀ ਲੀਡਰਸ਼ਿਪ, ਕਾਂਗਰਸ ਸੰਗਠਨ ਪ੍ਰਤੀ ਵਚਨਬੱਧਤਾ ਤੇ ਪੀੜ੍ਹੀ ਦਰ ਪੀੜ੍ਹੀ ਲੋਕਾਂ ਨਾਲ ਜੁੜਨ ਦੀ ਯੋਗਤਾ ਦੀ ਮਾਨਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਸਚਿਨ ਪਾਇਲਟ ਨਾਲ ਗੱਲਬਾਤ ਕਰਨ ਉਪਰੰਤ ਉਨ੍ਹਾਂ ਦੇ ਵਿਚਾਰਾਂ ਤੇ ਦ੍ਰਿਸ਼ਟੀਕੋਣ ਨੂੰ ਸਮਝਣ ਦਾ ਮੌਕਾ ਮਿਲਿਆ ਹੈ ਤੇ ਮੇਰਾ ਮੰਨਣਾ ਹੈ ਕਿ ਉਹ ਪੰਜਾਬ ਕਾਂਗਰਸ ਨੂੰ ਇਕਜੁੱਟ ਕਰਨ ਵਿਚ ਕਾਮਯਾਬ ਹੋਣਗੇ।
ਪਿਛਲੀ ਖ਼ਬਰ 986 ਐਮ.ਪੀ.ਐਚ.ਡਬਲਿਊ. ਫੀਮੇਲ ਭਰਤੀ ਦਾ ਨਤੀਜਾ ਜਨਤਕ ਕੀਤੇ ਬਿਨਾਂ ਹੀ ਦਿੱਤੀਆਂ ਨੌਕਰੀਆਂ ਮਾਮਲਾ ਮਾਣਯੋਗ ਹਾਈ ਕੋਰਟ ਪੁ... ਅਗਲੀ ਖ਼ਬਰ ਪਾਕਿ ਦੇ ਸਿਆਲਕੋਟ ’ਚ ਸਿੱਖੀ ਤੋਂ ਪ੍ਰਭਾਵਿਤ ਹੋ ਕੇ 20 ਹਿੰਦੂ ਸਿੰਘ ਸਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।