07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵੱਖ - ਵੱਖ ਕਿਸਾਨ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਨਾਲ ਮੁੱਖ ਮੰਤਰੀ ਦਾ ਕੀਤਾ ਵਿਰੋਧ

ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ)- ਜ਼ੀਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕਾਲੀਆਂ ਝੰਡੀਆਂ ਨਾਲ ਮੁੱਖ ਮੰਤਰੀ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਭਾਕਿਯੂ ਕ੍ਰਾਂਤੀਕਾਰੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਮਿਸ਼ਨ ਸਤਲੁਜ ਦੇ ਆਗੂਆਂ ਤੇ ਵਰਕਰਾਂ ਨੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 07-09-2026
ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ)- ਜ਼ੀਰਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕਾਲੀਆਂ ਝੰਡੀਆਂ ਨਾਲ ਮੁੱਖ ਮੰਤਰੀ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਭਾਕਿਯੂ ਕ੍ਰਾਂਤੀਕਾਰੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਮਿਸ਼ਨ ਸਤਲੁਜ ਦੇ ਆਗੂਆਂ ਤੇ ਵਰਕਰਾਂ ਨੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ। ਪਿੰਡ ਲਹਿਰਾਂ ਰੋਹੀ ਤੋਂ ਸ਼ੁਰੂ ਹੋ ਕੇ ਦਾਣਾ ਮੰਡੀ ਰੈਲੀ ਵਾਲੀ ਜਗ੍ਹਾ ਤੱਕ ਰੋਸ ਮਾਰਚ ਕੀਤਾ । ਇਸ ਮੌਕੇ ਸੰਬੋਧਨ ਸੂਬਾ ਪ੍ਰਧਾਨ ਬਲਦੇਵ ਸਿੰਘ, ਦਵਿੰਦਰ ਸਿੰਘ ਸੇਖੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਸਾਬਤ ਹੋ ਚੁੱਕੀ ਹੈ । ਆਗੂਆਂ ਨੇ ਆਖਿਆ ਕਿ ਜਿੰਨੀ ਦੇਰ ਸ਼ੰਭੂ ਖੰਨੋਰੀ ਬਾਡਰਾਂ ਤੋਂ ਚੋਰੀ ਕੀਤਾ ਸਮਾਨ ਵਾਪਸ ਨਹੀਂ ਕੀਤਾ ਜਾਂਦਾ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨਾ ਮੰਨੀਆਂ ਗਈਆਂ, ਉਦੋਂ ਤੱਕ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਗੁਰਭਾਗ ਸਿੰਘ ਮਰੂੜ, ਗੁਰਪ੍ਰੀਤ ਸਿੰਘ ਫਰੀਦੇਵਾਲਾ, ਗੁਲਜ਼ਾਰ ਸਿੰਘ, ਜਗਰਾਜ ਸਿੰਘ। ਸੰਘਰਸ਼ ਕਮੇਟੀ ਵਲੋਂ ਅਮਨਦੀਪ ਸਿੰਘ ਮਿਸ਼ਨ ਸਤਲੁਜ , ਮਾਨ ਸਿੰਘ ਕਿਲੀ, ਰੇਸਮ ਸਿੰਘ ਰਟੋਲ, ਸੰਦੀਪ ਸਿੰਘ ਪੰਡੋਰੀ ਖੱਤਰੀਆਂ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਮੋਹਨਜੀਤ ਸਿੰਘ ਮਾਮਲੇ ਵਿਚ ਸੰਘਰਸ਼ ਕਮੇਟੀ ਵਲੋਂ ਧਰਨਾ ਬਾਜਵਾ, ਢੀਂਡਸਾ, ਇਆਲੀ, ਝੂੰਦਾਂ, ਗੋਲਡੀ, ਦੀਪਾ, ਗਰਗ, ਦਾਮਨ ਨੇ... ਅਗਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਗਤਾਂ ਲਈ ਨਵੇਂ ਅਤਿ - ਆਧੁਨਿਕ ਜੋੜਾ ਘਰ ਦੇ ਨਿਰਮਾਣ ਦੀ ਸੇਵਾ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।