08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਲਾਹ ਨੂੰ ਸਹਿਮਤੀ ਤੇ ਚੁੱਪ ਨੂੰ ਵੀਟੋ ਸਮਝਣਾ ਸੰਵਿਧਾਨਕ ਮਰਿਆਦਾ ਦੇ ਉਲਟ-ਤਰੁਣ ਚੁੱਘ

ਚੰਡੀਗੜ੍ਹ, 7 ਸਤੰਬਰ (ਅਜੀਤ ਬਿਊਰੋ) – ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸੰਵਿਧਾਨਕ ਪ੍ਰਕਿਰਿਆਵਾਂ ਨੂੰ ਸਿਆਸੀ ਦਬਾਅ ਜਾਂ ਪਾਰਟੀ ਹਿੱਤਾਂ ਦਾ ਬੰਧਕ ਨਹੀਂ ਬਣਾਇਆ ਜਾ ਸਕਦਾ। ਚੁੱਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਕਾਲੇਜੀਅਮ ਵਲੋਂ ਨਿਰਧਾਰਤ ਪ੍ਰਕਿਰਿਆ ਤਹਿਤ ਪੰਜਾਬ ਸਰਕਾਰ ਦੇ ਵਿਚਾਰ ਮੰਗੇ ਗਏ ਸਨ ਤੇ ਸਾਰੀ ਸੰਵਿਧਾਨਕ ਪ੍ਰਕਿਰਿਆ ਪੂਰੀ ਹੋਣ ਉਪਰੰਤ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤੀ ਭਾਰਤ ਦੇ ਰਾਸ਼ਟਰਪਤੀ ਵਲੋਂ ਕੀਤੀ ਗਈ ਹੈ।

ਅਜੀਤ ਡੈਸਕ 08-09-2026
ਚੰਡੀਗੜ੍ਹ, 7 ਸਤੰਬਰ (ਅਜੀਤ ਬਿਊਰੋ) – ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸੰਵਿਧਾਨਕ ਪ੍ਰਕਿਰਿਆਵਾਂ ਨੂੰ ਸਿਆਸੀ ਦਬਾਅ ਜਾਂ ਪਾਰਟੀ ਹਿੱਤਾਂ ਦਾ ਬੰਧਕ ਨਹੀਂ ਬਣਾਇਆ ਜਾ ਸਕਦਾ। ਚੁੱਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਕਾਲੇਜੀਅਮ ਵਲੋਂ ਨਿਰਧਾਰਤ ਪ੍ਰਕਿਰਿਆ ਤਹਿਤ ਪੰਜਾਬ ਸਰਕਾਰ ਦੇ ਵਿਚਾਰ ਮੰਗੇ ਗਏ ਸਨ ਤੇ ਸਾਰੀ ਸੰਵਿਧਾਨਕ ਪ੍ਰਕਿਰਿਆ ਪੂਰੀ ਹੋਣ ਉਪਰੰਤ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਨਿਯੁਕਤੀ ਭਾਰਤ ਦੇ ਰਾਸ਼ਟਰਪਤੀ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਮਾਮਲੇ ’ਤੇ ਸਰਕਾਰ ਦੀ ਚੁੱਪੀ ਨੂੰ ਵੀ ਨਿਯੁਕਤੀ ਰੋਕਣ ਲਈ ‘ਵੀਟੋ’ ਦਾ ਅਧਿਕਾਰ ਨਹੀਂ ਮੰਨਿਆ ਜਾ ਸਕਦਾ।
ਪਿਛਲੀ ਖ਼ਬਰ ਮੋਹਨਜੀਤ ਸਿੰਘ ਦੀ ਸੀ. ਟੀ. ਸਕੈਨ ਦੀ ਰਿਪੋਰਟ ਆਈ ਠੀਕ ਅਗਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।