08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਬਦਹਾਲੀ ਦੇ ਹਨੇਰੇ ਵਿਚੋਂ ਬਾਹਰ ਕੱਢ ਕੇ ਹੱਸਦਾ-ਵੱਸਦਾ ਤੇ ਖ਼ੁਸ਼ਹਾਲ ਬਣਾਉਣ ਲਈ ਤਿਆਰ-ਸੁਖਬੀਰ ਸਿੰਘ ਬਾਦਲ

ਬਸੀ ਪਠਾਣਾਂ, 7 ਸਤੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਕੱਲ੍ਹ ਬਸੀ ਪਠਾਣਾਂ ਵਿਚ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਕਰਵਾਈ ਗਈ ਪੰਜਾਬ ਬਚਾਓ ਰੈਲੀ ਦੌਰਾਨ ਉਮੜੇ ਜਨ ਸੈਲਾਬ ਬਦਲੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸਥਾਨਕ ਵਸਨੀਕਾਂ ਦਾ ਇਹ ਪਿਆਰ ਗਵਾਹ ਹੈ ਕਿ ਦਰਬਾਰਾ ਸਿੰਘ ਗੁਰੂ ਹਲਕਾ ਵਾਸੀਆਂ ਪ੍ਰਤੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ ਹਨ । ਸ.

ਸੁਖਬੀਰ ਸਿੰਘ ਬਾਦਲ ਦਰਬਾਰਾ ਸਿੰਘ ਗੁਰੂ 08-09-2026
ਬਸੀ ਪਠਾਣਾਂ, 7 ਸਤੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਕੱਲ੍ਹ ਬਸੀ ਪਠਾਣਾਂ ਵਿਚ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਕਰਵਾਈ ਗਈ ਪੰਜਾਬ ਬਚਾਓ ਰੈਲੀ ਦੌਰਾਨ ਉਮੜੇ ਜਨ ਸੈਲਾਬ ਬਦਲੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸਥਾਨਕ ਵਸਨੀਕਾਂ ਦਾ ਇਹ ਪਿਆਰ ਗਵਾਹ ਹੈ ਕਿ ਦਰਬਾਰਾ ਸਿੰਘ ਗੁਰੂ ਹਲਕਾ ਵਾਸੀਆਂ ਪ੍ਰਤੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਅ ਰਹੇ ਹਨ । ਸ. ਬਾਦਲ ਨੇ ‘ਐਕਸ’ ਤੇ ਸਾਂਝੀ ਕੀਤੀ ਪੋਸਟ ਵਿਚ ਕਿਹਾ ਕਿ ਆਓ ਇਨ੍ਹਾਂ ਤਸਵੀਰਾਂ ਵਿਚਲੀ ਏਕਤਾ ਦੀ ਆਵਾਜ਼ ਨੂੰ 2027 ਦੀਆਂ ਚੋਣਾਂ ਵਿਚ ਗੂੰਜ ਬਣਾਈਏ । ਪੰਥ ਤੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਹੱਥੋਂ ਸੂਬੇ ਦੀ ਕਮਾਨ ਆਪਣੇ ਹੱਥਾਂ ਵਿਚ ਲਈਏ । ਉਨ੍ਹਾਂ ਆਪਣੀ ਪੋਸਟ ਵਿਚ ਕਿਹਾ ਕਿ ਪੰਜਾਬ ਨੂੰ ਬਦਹਾਲੀ ਦੇ ਹਨੇਰੇ ਵਿਚੋਂ ਬਾਹਰ ਕੱਢ ਕੇ ਹੱਸਦਾ-ਵੱਸਦਾ ਅਤੇ ਖ਼ੁਸ਼ਹਾਲ ਬਣਾਉਣ ਲਈ ਪੰਥ ਤੇ ਪੰਜਾਬ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਤਿਆਰ-ਬਰ ਤਿਆਰ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਪੰਜਾਬ ਬਚਾਓ ਰੈਲੀ ਵਿਚ ਪੁੱਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਲੀਡਰਸ਼ਿਪ, ਜ਼ਿਲ੍ਹਾ ਆਗੂਆਂ, ਵਰਕਰਾਂ ਅਤੇ ਹਲਕੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੈਲੀ ਨੂੰ ਹਲਕੇ ਦੇ ਲੋਕਾਂ ਪਾਸੋਂ ਮਿਲੇ ਭਰਵੇਂ ਸਮਰਥਨ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਫਾਇਆ ਕਰਕੇ ਪੰਜਾਬ ਦੇ ਚੰਗੇ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।
ਪਿਛਲੀ ਖ਼ਬਰ ਸੰਯੁਕਤ ਰਾਸ਼ਟਰ ’ਚ ਦੁਨੀਆ ਦੇ ਨਕਸ਼ੇ ਸੰਬੰਧੀ ਮਤੇ ’ਤੇ ਭਾਰਤ-ਪਾਕਿ ਵਿਚਾਲੇ ਬਿਆਨਬਾਜ਼ੀ ਤੇਜ਼ ਅਗਲੀ ਖ਼ਬਰ ਅੱਤਵਾਦ ਨੂੰ ਲੈ ਕੇ ਮਰੀਅਮ ਵਲੋਂ ਦਿੱਤੇ ਬਿਆਨ ’ਤੇ ਸਖ਼ਤ ਇਤਰਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।