10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਚਰਨਜੀਤ ਸਿੰਘ ਚੰਨੀ ਸਮੇਤ ਵੱਖ-ਵੱਖ ਸੰਸਦ ਮੈਂਬਰ ਸੰਸਦ ਰਤਨ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 9 ਸਤੰਬਰ (ਪੀ. ਟੀ.

ਅਜੀਤ ਡੈਸਕ 10-09-2026
ਨਵੀਂ ਦਿੱਲੀ, 9 ਸਤੰਬਰ (ਪੀ.ਟੀ.ਆਈ)-ਨਵੀਂ ਦਿੱਲੀ ਸਥਿਤ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਕਰਵਾਏ 16ਵੇਂ ਸੰਸਦ ਰਤਨ ਪੁਰਸਕਾਰ ਵੰਡ ਸਮਾਗਮ ਦੌਰਾਨ ਖੇਤੀਬਾੜੀ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਸਮੇਤ ਵੱਖ-ਵੱਖ ਸੰਸਦ ਮੈਂਬਰਾਂ ਨੂੰ ਉਨ੍ਹਾਂ ਦੇ ਵਧੀਆ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਇਸ ਸਾਲ ਲੋਕ ਸਭਾ ’ਚ ਭਾਜਪਾ ਦੇ ਸੰਸਦ ਮੈਂਬਰ ਪ੍ਰਵੀਨ ਪਾਟਿਲ ਅਤੇ ਪੀ.ਪੀ. ਚੌਧਰੀ ਨੂੰ ਕੁੱਲ ਪ੍ਰਦਰਸ਼ਨ ਦੇ ਆਧਾਰ ’ਤੇ ‘ਓਵਰਆਲ ਟੌਪਰ’ ਵਜੋਂ ਸਨਮਾਨਿਤ ਕੀਤਾ ਗਿਆ। ਭਾਜਪਾ ਦੇ ਸੰਸਦ ਮੈਂਬਰ ਜਗਦੰਬਿਕਾ ਪਾਲ ਅਤੇ ਨਿਸ਼ੀਕਾਂਤ ਦੁਬੇ ਨੂੰ ਬਹਿਸ ਸ਼ੁਰੂ ਕਰਨ ਲਈ ਸਨਮਾਨਿਤ ਕੀਤਾ ਗਿਆ, ਜਦਕਿ ਸ਼ਿਵ ਸੈਨਾ ਦੇ ਸੰਸਦ ਮੈਂਬਰ ਸ੍ਰੀਕਾਂਤ ਸ਼ਿੰਦੇ ਨੂੰ ਪ੍ਰਾਈਵੇਟ ਮੈਂਬਰ ਬਿੱਲ ਦੀ ਸ਼੍ਰੇਣੀ ’ਚ ਚੁਣਿਆ ਗਿਆ। ਭਾਜਪਾ ਦੇ ਸੰਸਦ ਮੈਂਬਰ ਬਿਦਯੁਤ ਬਰਨ ਮਹਤੋ ਨੂੰ ਸਦਨ ’ਚ ਪੁੱਛੇ ਗਏ ਸਵਾਲਾਂ ਲਈ ਪੁਰਸਕਾਰ ਦਿੱਤਾ ਗਿਆ। ਪਹਿਲੀ ਵਾਰ ਚੁਣੇ ਗਏ ਸੰਸਦ ਮੈਂਬਰਾਂ ਦੀ ਸ਼੍ਰੇਣੀ ’ਚ ਭਾਜਪਾ ਦੇ ਲੁੰਬਰਾਮ ਅਤੇ ਹੇਮੰਤ ਵਿਸ਼ਨੂ ਅਤੇ ਸ਼ਿਵ ਸੈਨਾ ਦੇ ਨਰੇਸ਼ ਗਣਪਤ ਨੂੰ ਸਨਮਾਨਿਤ ਕੀਤਾ ਗਿਆ। ਭਾਜਪਾ ਦੀ ਸੰਸਦ ਮੈਂਬਰ ਸਮਿਤਾ ਉਦੈ ਨੂੰ ਮਹਿਲਾ ਸੰਸਦ ਮੈਂਬਰਾਂ ਦੀ ਸ਼੍ਰੇਣੀ ’ਚ ਸਨਮਾਨ ਮਿਲਿਆ। ਰਾਜ ਸਭਾ ਵਿਚ ਭਾਜਪਾ ਦੇ ਸੰਸਦ ਮੈਂਬਰ ਮੇਧਾ ਵਿਸ਼ਰਾਮ ਕੁਲਕਰਨੀ ਅਤੇ ਨਰਹਰੀ ਅਮੀਨ ਨੂੰ ਕੁੱਲ ਪ੍ਰਦਰਸ਼ਨ ਦੇ ਆਧਾਰ ’ਤੇ ‘ਓਵਰਆਲ ਟੌਪਰ’ ਚੁਣਿਆ ਗਿਆ। ਸੰਸਦੀ ਕਮੇਟੀਆਂ ਵਿਚ ਕਾਂਗਰਸ ਦੇ ਖੇਤੀਬਾੜੀ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੂੰ ਸਭ ਤੋਂ ਵੱਧ ਕੁੱਲ ਰਿਪੋਰਟਾਂ ਪੇਸ਼ ਕਰਨ ਲਈ ਸਨਮਾਨਿਤ ਕੀਤਾ ਗਿਆ। ਵਿੱਤ ਕਮੇਟੀ ਦੇ ਚੇਅਰਮੈਨ ਭਰਤ੍ਰਿਹਰੀ ਮਹਿਤਾਬ ਨੂੰ ਵੀ ਇਸੇ ਸ਼੍ਰੇਣੀ ’ਚ ਸਨਮਾਨ ਮਿਲਿਆ। ਪੇਂਡੂ ਵਿਕਾਸ ਕਮੇਟੀ ਦੇ ਚੇਅਰਮੈਨ ਸਪਤਗਿਰੀ ਸ਼ੰਕਰ ਉਲਾਕਾ ਨੂੰ ਸਭ ਤੋਂ ਵੱਧ ਮੂਲ ਰਿਪੋਰਟਾਂ ਪੇਸ਼ ਕਰਨ ਲਈ ਸਨਮਾਨਿਤ ਕੀਤਾ ਗਿਆ। ਕੋਲਾ ਅਤੇ ਖਾਣ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਅਨੁਰਾਗ ਠਾਕੁਰ ਨੂੰ ਵੀ ਇਸੇ ਸ਼੍ਰੇਣੀ ’ਚ ਪੁਰਸਕਾਰ ਮਿਲਿਆ। ਕਿਸ਼ੋਰ ਮਕਵਾਨਾ ਦੀ ਅਗਵਾਈ ਵਾਲੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਲਈ ਡਾ. ਏ.ਪੀ.ਜੇ. ਅਬਦੁਲ ਕਲਾਮ ਜਨ ਸੇਵਾ ਪੁਰਸਕਾਰ ਦਿੱਤਾ ਗਿਆ। ਸੰਸਦ ਰਤਨ ਪੁਰਸਕਾਰਾਂ ਦੀ ਸ਼ੁਰੂਆਤ 2010 ਵਿਚ ਸਾਬਕਾ ਰਾਸ਼ਟਰਪਤੀ ਏ.ਪੀ.ਜੇ. ਅਬਦੁਲ ਕਲਾਮ ਦੇ ਸੁਝਾਅ ਤੋਂ ਬਾਅਦ ਕੀਤੀ ਗਈ ਸੀ। ਇਨ੍ਹਾਂ ਦਾ ਉਦੇਸ਼ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਸਨਮਾਨਿਤ ਕਰਨਾ ਹੈ। ਪੁਰਸਕਾਰ ਸਮਾਗਮ ਵਿਚ ਸਾਬਕਾ ਸੰਸਦ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ।
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਮਨਦੀਪ ਸਿੰਘ ਸਿੱਧੂ ਤਲਵੰਡੀ ਸਾਬੋ ਤੇ ਲੱਖਾ ਸਿਧਾਣਾ ਮੌੜ ਤੋਂ ਹਲਕਾ ਇੰਚਾਰਜ ਐਲਾਨੇ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਲੇਸ਼ੀਆ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।