10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਜਾਬੀਆਂ ਤੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੁੱਦੇ ’ਤੇ ਢਿੱਲੋਂ ਵਲੋਂ ਆਸਟ੍ਰੇਲੀਆਈ ਹਾਈ ਕਮਿਸ਼ਨਰ ਨਾਲ ਮੁਲਾਕਾਤ

ਚੰਡੀਗੜ੍ਹ, 9 ਸਤੰਬਰ (ਸੰਦੀਪ ਕੁਮਾਰ ਮਾਹਨਾ)–ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਵੱਧ ਰਹੀ ਚਿੰਤਾ ਦਰਮਿਆਨ ਆਸਟ੍ਰੇਲੀਆਈ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨੇ ਅੱਜ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਚੰਡੀਗੜ੍ਹ ਵਿਖੇ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ । ਆਸਟ੍ਰੇਲੀਆਈ ਹਾਈ ਕਮਿਸ਼ਨਰ ਦੇ ਨਾਲ ਸੈਕਿੰਡ ਸਕੱਤਰ ਓਰਸਨ ਪਾਸੀ ਵੀ ਮੌਜੂਦ ਸਨ ।

ਅਜੀਤ ਡੈਸਕ 10-09-2026
ਚੰਡੀਗੜ੍ਹ, 9 ਸਤੰਬਰ (ਸੰਦੀਪ ਕੁਮਾਰ ਮਾਹਨਾ)–ਵਿਦੇਸ਼ਾਂ ’ਚ ਵੱਸਦੇ ਪੰਜਾਬੀਆਂ ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਵੱਧ ਰਹੀ ਚਿੰਤਾ ਦਰਮਿਆਨ ਆਸਟ੍ਰੇਲੀਆਈ ਹਾਈ ਕਮਿਸ਼ਨਰ ਫਿਲਿਪ ਗ੍ਰੀਨ ਨੇ ਅੱਜ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਚੰਡੀਗੜ੍ਹ ਵਿਖੇ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ । ਆਸਟ੍ਰੇਲੀਆਈ ਹਾਈ ਕਮਿਸ਼ਨਰ ਦੇ ਨਾਲ ਸੈਕਿੰਡ ਸਕੱਤਰ ਓਰਸਨ ਪਾਸੀ ਵੀ ਮੌਜੂਦ ਸਨ । ਮੁਲਾਕਾਤ ਦੌਰਾਨ ਆਸਟ੍ਰੇਲੀਆ ’ਚ ਰਹਿੰਦੇ ਪੰਜਾਬੀ ਭਾਈਚਾਰੇ ਤੇ ਸਿੱਖ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨਾਲ ਜੁੜੇ ਮੁੱਦੇ ਪ੍ਰਮੁੱਖਤਾ ਨਾਲ ਚੁੱਕੇ ਗਏ । ਇਸਦੇ ਨਾਲ ਹੀ ਪੰਜਾਬ ਅਤੇ ਆਸਟ੍ਰੇਲੀਆ ਵਿਚਕਾਰ ਸਿੱਖਿਆ, ਹੁਨਰ ਵਿਕਾਸ, ਨਿਵੇਸ਼ ਤੇ ਲੋਕਾਂ ਵਿਚਕਾਰ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੁੱਦੇ ’ਤੇ ਵੀ ਵਿਚਾਰ-ਵਟਾਂਦਰਾ ਹੋਇ ਆ । ਢਿੱਲੋਂ ਨੇ ਗੱਲਬਾਤ ਦੌਰਾਨ ਆਸਟ੍ਰੇਲੀਆ ’ਚ ਵੱਸਦੇ ਪੰਜਾਬੀਆਂ, ਸਿੱਖਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਭਲਾਈ ਪੰਜਾਬ ਲਈ ਬੇਹੱਦ ਅਹਿਮ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਅਤੇ ਆਸਟ੍ਰੇਲੀਆ ਦੇ ਸਬੰਧ ਕੇਵਲ ਸਰਕਾਰੀ ਜਾਂ ਕੂਟਨੀਤਕ ਪੱਧਰ ਤੱਕ ਸੀਮਤ ਨਹੀਂ ਹਨ, ਸਗੋਂ ਪੰਜਾਬੀ ਪਰਵਾਸੀ ਭਾਈਚਾਰਾ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਜੋੜਨ ਵਾਲੀ ਅਹਿਮ ਕੜੀ ਹੈ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ 2 ਦਿਨਾਂ ਇਤਿਹਾਸਕ ਬੰਦੀ ਛੋੜ ਮਾਰਚ ਦਾ... ਅਗਲੀ ਖ਼ਬਰ ਡਾ. ਸਪਨਾ ਨੰਦਾ ਸਰਬਸੰਮਤੀ ਨਾਲ ਚੁਣੀ ਗਈ ਪੰਜਾਬ ਯੂਨੀਵਰਸਿਟੀ ਦੀ ਸੈਨੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।