11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅੱਜ ਰਿਲੀਜ਼ ਹੋਵੇਗੀ ਫਿਲਮ ‘ਸਿੰਘ ਵਰਸਿਜ਼ ਕੌਰ-2’

ਅੱਜ ਰਿਲੀਜ਼ ਹੋਵੇਗੀ ਫਿਲਮ ‘ਸਿੰਘ ਵਰਸਿਜ਼ ਕੌਰ-2’

ਅਜੀਤ ਡੈਸਕ 11-09-2026

ਜਲੰਧਰ, 10 ਸਤੰਬਰ (ਅ.ਬ.)-ਚਰਚਿਤ ਪੰਜਾਬੀ ਫਿਲਮ ‘ਸਿੰਘ ਵਰਸਿਜ਼ ਕੌਰ-2’ 11 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਦਰਸ਼ਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਫਿਲਮ ਦੀ ਟੀਮ ਵਲੋਂ ਵੱਖ-ਵੱਖ ਸ਼ਹਿਰਾਂ ’ਚ ਜਾ ਕੇ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ।ਫਿਲਮ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਵਲੋਂ ਪ੍ਰਸ਼ੰਸਕਾਂ ਨਾਲ ਗੱਲਬਾਤ ਦੌਰਾਨ ਫਿਲਮ ਨਾਲ ਜੁੜੀਆਂ ਗੱਲਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਜੋੜੀ ਨੂੰ ਲੈ ਕੇ ਦਰਸ਼ਕਾਂ ’ਚ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਫਿਲਮ ਦੀ ਟੀਮ ਨੇ ਪ੍ਰਸ਼ੰਸਕਾਂ ਨੂੰ ਸਿਨੇਮਾਘਰਾਂ ’ਚ ਫਿਲਮ ਵੇਖਣ ਦੀ ਵਿਸ਼ੇਸ਼ ਅਪੀਲ ਵੀ ਕੀਤੀ ਜਾ ਰਹੀ ਹੈ। ਦਿੱਲੀ ’ਚ ਵਸਦੇ ਪੰਜਾਬੀ ਦਰਸ਼ਕਾਂ ਤੇ ਫਿਲਮ ਪ੍ਰੇਮੀਆਂ ਵਲੋਂ ਵੀ ਟੀਮ ਨੂੰ ਭਰਵਾਂ ਹੁੰਗਾਰਾ ਮਿਲਿਆ। ਪ੍ਰਚਾਰ ਦੌਰਾਨ ਅਦਾਕਾਰਾਂ ਨੇ ਫਿਲਮ ਦੇ ਕਿਰਦਾਰਾਂ, ਕਹਾਣੀ ਤੇ ਸ਼ੂਟਿੰਗ ਨਾਲ ਜੁੜੇ ਤਜ਼ਰਬਿਆਂ ਬਾਰੇ ਗੱਲ ਕੀਤੀ। ਜ਼ਿਕਰਯੋਗ ਹੈ ਕਿ ਫਿਲਮ ਦੇ ਟ੍ਰੇਲਰ ਤੇ ਗੀਤ ਪਹਿਲਾਂ ਹੀ ਦਰਸ਼ਕਾਂ ’ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

ਪਿਛਲੀ ਖ਼ਬਰ ਟਰੰਪ ਨੇ ਜਰਮਨੀ ਦੀ ਏ.ਐਫ.ਡੀ. ਦੀ ਚੋਣੀ ਜਿੱਤ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਮਾਮਲਾ ਗੁਮਟਾਲਾ ਪੁਲਿਸ ਚੌਕੀ ’ਤੇ ਗ੍ਰਨੇਡ ਹਮਲੇ ਦਾ-ਟ੍ਰਾਇਲ ਦੌਰਾਨ ਐੱਨ. ਆਈ. ਏ. ਨੂੰ 90 ਦਿਨਾਂ ਦੀ ਹੋਰ ਜਾਂਚ ਲਈ ਮਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।