ਬਿਜਲੀ ਸੰਕਟ ਦਾ ਪ੍ਰਭਾਵ ਅਰਥਵਿਵਸਥਾ ’ਤੇ ਪੈ ਰਿਹਾ ਹੈ-ਸੁਨੀਲ ਜਾਖੜ
ਚੰਡੀਗੜ੍ਹ, 12 ਸਤੰਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬਿਜਲੀ ਸੰਕਟ ਨੂੰ ਲੈ ਕੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਵਲ ਉਦਯੋਗਾਂ ’ਚ ਹੀ ਨਹੀਂ, ਸਗੋਂ ਘਰੇਲੂ ਸਪਲਾਈ ’ਚ ਵੀ ਲੰਬੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਬਿਜਲੀ ਦੀ ਕਮੀ ਦਾ ਪ੍ਰਭਾਵ ਸੂਬੇ ਦੀ ਪੂਰੀ ਅਰਥ ਵਿਵਸਥਾ ’ਤੇ ਪੈ ਰਿਹਾ ਹੈ ਤੇ ਕਿਸਾਨਾਂ ਨੂੰ ਦਿਨ ਨੂੰ ਤਾਂ ਕੀ ਰਾਤ ਨੂੰ ਵੀ ਬਿਜਲੀ ਨਹੀਂ ਮਿਲ ਰਹੀ।
ਅਜੀਤ ਡੈਸਕ
13-09-2026