15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹਾਈ ਕੋਰਟ ਵਲੋਂ ਭੁੱਲਰ ਦੇ ਪਿਤਾ ਅਤੇ ਪੀ.ਏ. ਦੀਆਂ ਜ਼ਮਾਨਤ ਅਰਜ਼ੀਆਂ ’ਤੇ ਫੈਸਲਾ ਰਾਖਵਾਂ

ਚੰਡੀਗੜ੍ਹ, 14 ਸਤੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.

ਅਜੀਤ ਡੈਸਕ 15-09-2026
ਚੰਡੀਗੜ੍ਹ, 14 ਸਤੰਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਐੱਮ. ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ ਸਬੰਧੀ ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਵਲੋਂ ਦਾਇਰ ਜ਼ਮਾਨਤ ਅਰਜ਼ੀਆਂ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਦੋਵਾਂ ਧਿਰਾਂ ਨੇ ਅਦਾਲਤ ਦੇ ਸਾਹਮਣੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਸੁਖਦੇਵ ਸਿੰਘ ਭੁੱਲਰ ਦੇ ਵਕੀਲ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਮ੍ਰਿਤਕ ਡੀ.ਐੱਮ. ਗਗਨਦੀਪ ਰੰਧਾਵਾ ਨੇ ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਦਾ ਨਾਂਅ ਨਹੀਂ ਲਿਆ ਸੀ । ਇਹ ਦਲੀਲ ਦਿੱਤੀ ਗਈ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ । ਉਨ੍ਹਾਂ ਦੇ ਵਕੀਲ ਨੇ ਵੱਡੀ ਉਮਰ ਦਾ ਹਵਾਲਾ ਦਿੰਦੇ ਹੋਏ ਅਦਾਲਤ ਨੂੰ ਜ਼ਮਾਨਤ ਦੇਣ ਦੀ ਅਪੀਲ ਕੀਤੀ । ਸੁਖਦੇਵ ਸਿੰਘ ਭੁੱਲਰ ਦੇ ਨਿੱਜੀ ਸਹਾਇਕ ਨੇ ਵੀ ਇਸ ਮਾਮਲੇ ਵਿਚ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ ਕੀਤਾ ਹੈ । ਦੋਵਾਂ ਜ਼ਮਾਨਤ ਅਰਜ਼ੀਆਂ ਦੀ ਸੁਣਵਾਈ ਦੌਰਾਨ ਸਰਕਾਰੀ ਪੱਖ ਅਤੇ ਬਚਾਅ ਪੱਖ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਸਾਰੀਆਂ ਧਿਰਾਂ ਦੀਆਂ ਦਲੀਲ਼ਾਂ ਸੁਣਨ ਤੋਂ ਬਾਅਦ ਅਦਾਲਤ ਨੇ ਫਿਲਹਾਲ ਫੈਸਲਾ ਰਾਖਵਾਂ ਰੱਖ ਲਿਆ। ਓਪਿੰਦਰ ਕੌਰ ਵਲੋਂ ਇਸੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਵੀ ਵਾਪਸ ਲੈ ਲਈ ਗਈ। ਪਟੀਸ਼ਨਕਰਤਾ ਨੇ ਮੰਗ ਕੀਤੀ ਸੀ ਕਿ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ। ਸੁਣਵਾਈ ਦੌਰਾਨ ਹਾਈ ਕੋਰਟ ਨੇ ਦੇਖਿਆ ਕਿ ਜਾਂਚ ਇਸ ਸਮੇਂ ਸਹੀ ਦਿਸ਼ਾ ਵਿਚ ਚੱਲ ਰਹੀ ਹੈ ਅਤੇ ਜਾਂਚ ਏਜੰਸੀ ਪਹਿਲਾਂ ਹੀ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ। ਅਜਿਹੇ ਹਾਲਾਤਾਂ ਵਿਚ, ਇਸ ਪੜਾਅ ’ਤੇ ਜਾਂਚ ਸੀ.ਬੀ.ਆਈ. ਨੂੰ ਸੌਂਪਣਾ ਉਚਿਤ ਨਹੀਂ ਹੋਵੇਗਾ। ਅਦਾਲਤ ਦੀ ਇਸ ਟਿੱਪਣੀ ਤੋਂ ਬਾਅਦ ਪਟੀਸ਼ਨਕਰਤਾ ਨੇ ਅਰਜ਼ੀ ਵਾਪਸ ਲੈਣ ਦਾ ਫੈਸਲਾ ਕੀਤਾ।
ਪਿਛਲੀ ਖ਼ਬਰ ਸ਼ਮਸ਼ੇਰ ਸਿੰਘ ਗਾਲਿਬ, ਹਰਵਿੰਦਰ ਸਿੰਘ ਖ਼ਾਲਸਾ ਅਗਲੀ ਖ਼ਬਰ ਗਮਾਡਾ ਦੇ 15,000 ਕਰੋੜ ਦੇ ਕਰਜ਼ੇ ਨੂੰ ਹਾਈ ਕੋਰਟ ਵਿਚ ਚੁਣੌਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।