ਸੜਕ ਹਾਦਸੇ ਦੌਰਾਨ ਇਕ ਲੜਕੀ ਸਮੇਤ 3 ਦੀ ਮੌਤ
ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇਅ ’ਤੇ ਪਿੰਡ ਟਾਬਰ ਨੇੜੇ ਇਕ ਸਵਿਫਟ ਕਾਰ ਨੂੰ ਅਣਪਛਾਤੇ ਵਾਹਨ ਵਲੋਂ ਜਬਰਦਸਤ ਟੱਕਰ ਮਾਰੇ ਜਾਣ ਕਾਰਨ ਕਾਰ ਸਵਾਰ ਦੋ ਨੌਜਵਾਨਾਂ ਸਮੇਤ ਇਕ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਪੰਚਕੂਲਾ ਵਿਖੇ ਲਿਜਾਇਆ ਗਿਆ, ਜਿਥੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਮੁਤਾਬਿਕ ਮ੍ਰਿਤਕ ਲੜਕੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ ਕਿ ਸ਼ਹਿਜ਼ਾਦਪੁਰ ਦੀ ਰਹਿਣ ਵਾਲੀ ਸੀ ਤੇ ਮੁਹਾਲੀ ਵਿਖੇ ਪ੍ਰਾਈਵੇਟ ਨੌਕਰੀ ਕਰਦੀ ਸੀ।
ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇਅ ’ਤੇ ਪਿੰਡ ਟਾਬਰ ਨੇੜੇ ਇਕ ਸਵਿਫਟ ਕਾਰ ਨੂੰ ਅਣਪਛਾਤੇ ਵਾਹਨ ਵਲੋਂ ਜਬਰਦਸਤ ਟੱਕਰ ਮਾਰੇ ਜਾਣ ਕਾਰਨ ਕਾਰ ਸਵਾਰ ਦੋ ਨੌਜਵਾਨਾਂ ਸਮੇਤ ਇਕ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਪੰਚਕੂਲਾ ਵਿਖੇ ਲਿਜਾਇਆ ਗਿਆ, ਜਿਥੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਮੁਤਾਬਿਕ ਮ੍ਰਿਤਕ ਲੜਕੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ ਕਿ ਸ਼ਹਿਜ਼ਾਦਪੁਰ ਦੀ ਰਹਿਣ ਵਾਲੀ ਸੀ ਤੇ ਮੁਹਾਲੀ ਵਿਖੇ ਪ੍ਰਾਈਵੇਟ ਨੌਕਰੀ ਕਰਦੀ ਸੀ। ਇਸ ਤੋਂ ਇਲਾਵਾ ਗੰਭੀਰ ਰੂਪ ’ਚ ਜ਼ਖ਼ਮੀ ਹੋਇਆ ਪੁਸ਼ਕਰ ਨਾਮਕ ਨੌਜਵਾਨ ਡੇਰਾਬੱਸੀ (ਪੰਜਾਬ) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਬਾਕੀ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਹਾਲੇ ਪਛਾਣ ਨਹੀਂ ਹੋ ਸਕੀ।