15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੱਗ ਦਾ ਅਪਮਾਨ ਕਰਨ ਲਈ ਭਗਵੰਤ ਮਾਨ ਮੁਆਫ਼ੀ ਮੰਗਣ-ਨਾਇਬ ਸਿੰਘ ਸੈਣੀ

ਚੰਡੀਗੜ੍ਹ, 14 ਸਤੰਬਰ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਾਹਿਬ ਨੇ ‘ਨਕਲੀ ਪੱਗ’ ਵਾਲੀ ਜੋ ਗੱਲ ਕਹੀ ਹੈ, ਉਹ ਬਹੁਤ ਹੀ ਦੁਖਦਾਈ ਤੇ ਮੰਦਭਾਗੀ ਹੈ। ਮਾਨ ਸਾਹਿਬ, ਸਾਡੇ ਲਈ ਪੱਗ ਗੁਰੂ ਸਾਹਿਬਾਨ ਦੇ ਸਤਿਕਾਰ ਦਾ ਪ੍ਰਤੀਕ ਹੈ ।

ਅਜੀਤ ਡੈਸਕ 15-09-2026
ਚੰਡੀਗੜ੍ਹ, 14 ਸਤੰਬਰ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਾਹਿਬ ਨੇ ‘ਨਕਲੀ ਪੱਗ’ ਵਾਲੀ ਜੋ ਗੱਲ ਕਹੀ ਹੈ, ਉਹ ਬਹੁਤ ਹੀ ਦੁਖਦਾਈ ਤੇ ਮੰਦਭਾਗੀ ਹੈ। ਮਾਨ ਸਾਹਿਬ, ਸਾਡੇ ਲਈ ਪੱਗ ਗੁਰੂ ਸਾਹਿਬਾਨ ਦੇ ਸਤਿਕਾਰ ਦਾ ਪ੍ਰਤੀਕ ਹੈ । ਸਾਡੇ ਗੁਰੂ ਸਾਹਿਬਾਨ ਵਲੋਂ ਦਿੱਤੀ ਸਿੱਖਿਆ ’ਤੇ ਚੱਲਦਿਆਂ ਹੀ ਅਸੀਂ ਆਪਣੀ ਸਰਕਾਰ ਚਲਾ ਰਹੇ ਹਾਂ । ਜੇਕਰ ਭਗਵੰਤ ਮਾਨ ਇਸ ਪੱਗ ਨੂੰ ਨਕਲੀ ਦੱਸ ਰਹੇ ਹਨ ਤਾਂ ਭਗਵੰਤ ਮਾਨ ਉਸ ਸਥਾਨ ’ਤੇ ਜਾ ਕੇ ਮੁਆਫ਼ੀ ਮੰਗਣ, ਜਿੱਥੇ ਸਾਡੇ ਗੁਰੂ ਸਾਹਿਬਾਨ ਨੇ ਇਹ ਦਸਤਾਰ ਸਜਾਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਮਾਨ ਸਾਹਿਬ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਦੀ ਬਦੌਲਤ ਹੀ ਅੱਜ ਅਸੀਂ ਇੱਥੇ ਬੈਠੇ ਹਾਂ । ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਪਿਛਲੀ ਖ਼ਬਰ 75 ਸਾਲ ਤੋਂ ਵੱਧ ਉਮਰ ਦੇ ਬਿਮਾਰ ਕੈਦੀਆਂ ਦੀ ਜ਼ਮਾਨਤ ’ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਇਜਲਾਸ ਦੌਰਾਨ ਕਰਵਾਇਆ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।